Firozpur News : ਫਿਰੋਜ਼ਪੁਰ ਸੈਸ਼ਨ ਕੋਰਟ ਨੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੀ  ਜ਼ਮਾਨਤ ਅਰਜ਼ੀ ਕੀਤੀ ਖ਼ਾਰਜ

By : BALJINDERK

Published : Jun 14, 2024, 6:37 pm IST
Updated : Jun 14, 2024, 6:37 pm IST
SHARE ARTICLE
ਸਾਬਕਾ ਵਿਧਾਇਕ ਕੁਲਬੀਰ ਜ਼ੀਰਾ
ਸਾਬਕਾ ਵਿਧਾਇਕ ਕੁਲਬੀਰ ਜ਼ੀਰਾ

Firozpur News : ਪੁਲਿਸ ਕੁਲਬੀਰ ਸਿੰਘ ਜੀਰਾ ਨੂੰ ਕਿਸੇ ਵੇਲੇ ਵੀ ਕਰ ਸਕਦੀ ਹੈ ਗ੍ਰਿਫ਼ਤਾਰ 

Firozpur News : ਫ਼ਿਰੋਜ਼ਪੁਰ- ਇਰਾਦਾ ਕਤਲ ਮਾਮਲੇ ’ਚ ਨਾਮਜ਼ਦ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਅੱਜ ਫਿਰੋਜ਼ਪੁਰ ਸੈਸ਼ਨ ਕੋਰਟ ਨੇ ਸਾਬਕਾ ਵਿਧਾਇਕ ਕਾਂਗਰਸ ਕੁਲਬੀਰ ਸਿੰਘ ਜੀਰਾ ਦੀ ਜਮਾਨਤ ਅਰਜੀ ਰੱਦ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਕੁਲਬੀਰ ਸਿੰਘ ਜ਼ੀਰਾ ਸਮੇਤ 9 ਵਿਅਕਤੀਆਂ ਵਿਰੁੱਧ ਜ਼ੀਰਾ ਪੁਲਿਸ ਵਲੋਂ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। 

ਇਹ ਵੀ ਪੜੋ:Khalra Border News : BSF ਤੇ ਪੁਲਿਸ ਨੇ ਤਲਾਸ਼ੀ ਮੁਹਿੰਮ ਦੌਰਾਨ ਖਾਲੜਾ ਸਰਹੱਦ ਨੇੜੀਂਓ ਹੈਰੋਇਨ ਤੇ ਪਾਕਿਸਤਾਨੀ ਡਰੋਨ ਕੀਤਾ ਬਰਾਮਦ  

ਫਿਰੋਜ਼ਪੁਰ ਦੇ ਕਸਬਾ ਜੀਰਾ ਦੇ ਥਾਣਾ ਸਦਰ ’ਚ ਸਾਬਕਾ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜੀਰਾ ’ਤੇ 307, ਹੱਤਿਆ ਦੀ ਕੌਸ਼ਿਸ਼ ਅਤੇ ਆਰਮਜ ਐਕਟ ਸਹਿਤ ਹੋਰ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਹੋਇਆ ਹੈ। ਬੀਤੇ ਕੁਝ ਦਿਨ ਪਹਿਲਾਂ ਕੁਲਬੀਰ ਸਿੰਘ ਜੀਰਾ ਦੇ ਚਾਚਾ ਮਹਿੰਦਰਜੀਤ ਸਣੇ ਕੁਝ ਲੋਕਾਂ ਦੇ ਖ਼ਿਲਾਫ਼ ਜ਼ਮੀਨ ’ਤੇ ਕਬਜ਼ੇ ਨੂੰ ਲੈ ਕੇ ਮੁਕੱਦਮਾ ਦਰਜ਼ ਕੀਤਾ ਗਿਆ ਸੀ। ਕਬਜ਼ੇ ਦੌਰਾਨ ਦੋ ਧਿਰਾਂ ’ਚ ਚੱਲੀ ਗੋਲ਼ੀਬਾਰੀ ਦੌਰਾਨ ਦੋ ਲੋਕਾਂ ਨੂੰ ਗੋਲ਼ੀ ਲੱਗੀ ਸੀ। ਇਸ ਮਾਮਲੇ ’ਚ ਹੁਣ ਕੁਲਬੀਰ ਸਿੰਘ ਜੀਰਾ ਨੂੰ ਵੀ ਪੁਲਿਸ ਨੇ ਨਾਮਜ਼ਦ ਕੀਤਾ ਸੀ।

ਇਹ ਵੀ ਪੜੋ:Indian Army News : ਭਾਰਤੀ ਫੌਜ ਨੂੰ ਮਿਲਿਆ ਪਹਿਲਾਂ ‘Nagastra–1’ ਆਤਮਘਾਤੀ ਡਰੋਨ 

ਅਦਾਲਤ ਨੇ ਅੱਜ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਰਿੰਦਰ ਅਗਰਵਾਲ ਸੈਸ਼ਨ ਜੱਜ ਨੇ ਕੁਲਬੀਰ ਸਿੰਘ ਜ਼ੀਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਪੀੜਤ ਪੱਖ ਵੱਲੋਂ ਪੇਸ਼ ਹੋਏ ਵਕੀਲ ਲਵਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਜਿਸ ਦੌਰਾਨ ਇਹ ਵਾਰਦਾਤ ਹੋਈ ਕੁਲਬੀਰ ਸਿੰਘ ਜੀਰਾ ਫੋਨ ’ਤੇ ਪੂਰੀ ਕਮਾਂਡ ਦੇ ਰਿਹਾ ਸੀ। ਪੀੜਤ ਪੱਖ ਨੇ ਕੁਲਬੀਰ ਸਿੰਘ ਜੀਰਾ ਦੀਆਂ ਫੋਨ ਕਾਲ ਡਿਟੇਲ ਵੀ ਪੇਸ਼ ਕੀਤੀਆਂ।  ਤੱਥਾਂ ਦੇ ਅਧਾਰ ’ਤੇ ਅਦਾਲਤ ਨੇ ਕੁਲਬੀਰ ਜੀਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਅਤੇ ਕਿਸੇ ਵੇਲੇ ਵੀ ਪੁਲਿਸ ਕੁਲਬੀਰ ਸਿੰਘ ਜੀਰਾ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।

(For more news apart from Firozpur Sessions Court rejected the bail application of former MLA Kulbir Zira News in Punjabi, stay tuned to Rozana Spokesman)

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement