Punjab Weather : ਪੰਜਾਬ ਦੇ 21 ਜ਼ਿਲ੍ਹਿਆਂ 'ਚ ਲੂ ਦਾ ਅਲਰਟ

By : BALJINDERK

Published : Jun 14, 2024, 12:29 pm IST
Updated : Jun 14, 2024, 12:32 pm IST
SHARE ARTICLE
Punjab Weather
Punjab Weather

Punjab Weather : ਪਠਾਨਕੋਟ ’ਚ ਤਾਪਮਾਨ 47.8 ਡਿਗਰੀ ਤੋਂ ਪਾਰ, 17 ਜੂਨ ਤੱਕ ਇਸ ਤਰ੍ਹਾਂ ਰਹਿਣਗੇ ਹਾਲਾਤ

Punjab Weather : ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ’ਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ’ਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ ਅਤੇ 2 ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ’ਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ। ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਨੂੰ ਛੂਹ ਗਈ, ਜੋ ਇਸ ਸੀਜ਼ਨ ’ਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜੋ:Salman Khan : ਗੋਲ਼ੀਬਾਰੀ ਮਾਮਲੇ 'ਚ ਸਲਮਾਨ ਖਾਨ ਦਾ ਵੱਡਾ ਬਿਆਨ 

ਪੰਜਾਬ ਦੇ 2 ਜ਼ਿਲ੍ਹਿਆਂ ਵਿਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ। ਇਨ੍ਹਾਂ ਵਿੱਚ ਲੁਧਿਆਣਾ ਅਤੇ ਬਰਨਾਲਾ ਸ਼ਾਮਲ ਹਨ। ਵਿਭਾਗ ਵੱਲੋਂ ਦੋਵਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਮੁਹਾਲੀ ਅਤੇ ਮਲੇਰਕੋਟਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪਠਾਨਕੋਟ ’ਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿਚ 45.2 ਡਿਗਰੀ, ਲੁਧਿਆਣਾ ਵਿਚ 45.1 ਡਿਗਰੀ, ਪਟਿਆਲਾ ਵਿਚ 45.6, ਬਠਿੰਡਾ ਵਿਚ 47.0 ਡਿਗਰੀ, ਫਰੀਦਕੋਟ ਵਿਚ 46.1, ਫਤਿਹਗੜ੍ਹ ਸਾਹਿਬ ਵਿਚ 44.9, ਫ਼ਿਰੋਜ਼ਪੁਰ ਵਿਚ 44.3 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਜਲੰਧਰ 43.8, ਮੋਗਾ 43.7, ਮੋਹਾਲੀ 44.5, ਰੋਪੜ 43.6 ਅਤੇ ਰੂਪਨਗਰ 44.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਹਾਲਾਂਕਿ ਔਸਤ ਅਧਿਕਤਮ ਤਾਪਮਾਨ 'ਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ।

(For more news apart from heat wave alert in 21 districts of Punjab News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement