Punjab Vigilance: ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਤਾਇਨਾਤ ਮਾਲ ਪਟਵਾਰੀ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
Published : Jun 14, 2024, 8:07 pm IST
Updated : Jun 14, 2024, 8:07 pm IST
SHARE ARTICLE
Mall Patwari posted caught red-handed while accepting bribe of Rs.3,000
Mall Patwari posted caught red-handed while accepting bribe of Rs.3,000

ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ

Mall Patwari posted caught red-handed while accepting bribe of Rs.3,000: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਤਾਇਨਾਤ ਇੱਕ ਮਾਲ ਪਟਵਾਰੀ ਹਰਦੀਪ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: Kabir Khan : ਐਕਸ਼ਨ ਤੋਂ ਭਾਵਨਾ ਨੂੰ ਹਟਾ ਦਿਓ ਤਾਂ ਇਹ 'ਆਈਟਮ ਨੰਬਰ-1' ਬਣ ਜਾਵੇਗਾ : ਕਬੀਰ ਖਾਨ  

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਪਿੰਡ ਦਾਦੂਮਾਜਰਾ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਵਸਨੀਕ ਮਲਕੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਪਹਿਲਾਂ ਵੀ ਉਸ ਤੋਂ 4 ਏਕੜ ਜ਼ਮੀਨ ਦਾ ਇੰਤਕਾਲ ਉਸਦੇ ਨਾਂ ਕਰਵਾਉਣ ਲਈ 5000 ਰੁਪਏ ਰਿਸ਼ਵਤ ਵਜੋਂ ਲੈ ਲਏ ਸਨ। ਉਸ ਤੋਂ ਬਾਅਦ ਇਨ੍ਹਾਂ 4 ਏਕੜਾਂ 'ਚੋਂ ਸ਼ਿਕਾਇਤਕਰਤਾ ਨੇ 2 ਏਕੜ ਜ਼ਮੀਨ ਆਪਣੀ ਪਤਨੀ ਦੇ ਨਾਂ 'ਤੇ ਤਬਦੀਲ ਕਰ ਦਿੱਤੀ ਸੀ ਅਤੇ ਇਸ ਦੋ ਏਕੜ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੇ ਫੇਰ 5000 ਦੀ ਰਿਸ਼ਵਤ ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 4000 ਰੁਪਏ 'ਚ ਤੈਅ ਹੋ ਗਿਆ।

ਇਹ ਵੀ ਪੜ੍ਹੋ: Sanjay Singh News: 16 ਮਹੀਨੇ ਦੇ ਬੱਚੇ ਨੂੰ 17 ਕਰੋੜ ਦੇ ਟੀਕੇ ਦੀ ਲੋੜ, ਸੰਜੇ ਸਿੰਘ ਨੇ ਕਿਹਾ- ਮਾਸੂਮ ਬੱਚੇ ਨੂੰ ਬਚਾਉਣ ਵਿਚ ਕਰੋ ਮਦਦ 

ਉਸਨੇ ਅੱਗੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਐਡਵਾਂਸ ਵਜੋਂ 1000 ਰੁਪਏ ਲੈ ਲਏ ਸਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਤਹਿਤ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ

(For more Punjabi news apart from Ujjain Betting News in punjabi  , stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement