MP Road Accident : ਸ਼ਰਧਾਲੂਆਂ ਨਾਲ ਭਰੀ ਟਰੈਕਟਰ -ਟਰਾਲੀ ਪਲਟੀ ,ਪੰਜ ਮੌਤਾਂ, 15 ਤੋਂ ਵੱਧ ਜ਼ਖ਼ਮੀ
Published : Jun 14, 2024, 10:42 am IST
Updated : Jun 14, 2024, 10:42 am IST
SHARE ARTICLE
 MP Road Accident
MP Road Accident

ਰਤਨਗੜ੍ਹ ਮਾਤਾ ਦੇ ਮੰਦਰ ਵਿੱਚ ਜਵਾਰੇ ਚੜ੍ਹਾਉਣ ਜਾ ਰਹੇ ਸਨ ਸ਼ਰਧਾਲੂਆਂ

MP Road Accident : ਮੱਧ ਪ੍ਰਦੇਸ਼ ਦੇ ਦਤਿਆ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਰਤਨਗੜ੍ਹ ਮਾਤਾ ਮੰਦਰ ਵਿੱਚ ਜਵਾਰੇ ਚੜ੍ਹਾਉਣ ਜਾ ਰਹੇ ਸ਼ਰਧਾਲੂਆਂ ਦੀ ਇੱਕ ਟਰੈਕਟਰ ਟਰਾਲੀ ਪਲਟ ਗਈ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ ਹਨ। ਗੰਭੀਰ ਜ਼ਖਮੀਆਂ ਨੂੰ ਗਵਾਲੀਅਰ ਰੈਫਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਪਿੰਡ ਦੀਸਵਾਰ ਦੇ ਸ਼ਰਧਾਲੂ ਕਈ ਟਰੈਕਟਰ ਟਰਾਲੀਆਂ ਵਿੱਚ ਜਵਾਰ ਚੜ੍ਹਾਉਣ ਲਈ ਰਤਨਗੜ੍ਹ ਮਾਤਾ ਮੰਦਰ ਜਾ ਰਹੇ ਸਨ। ਇਨ੍ਹਾਂ ਵਿੱਚੋਂ ਇੱਕ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਡਿੱਗ ਗਈ। ਇਸ ਵਿੱਚ ਕਰੀਬ 30 ਲੋਕ ਸਵਾਰ ਸਨ।

ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਤਿੰਨ ਲੜਕੀਆਂ ਅਤੇ ਦੋ ਔਰਤਾਂ ਸ਼ਾਮਲ ਹਨ। ਇਨ੍ਹਾਂ ਵਿੱਚ ਇੱਕ ਔਰਤ ਅਤੇ ਉਸ ਦੀਆਂ ਦੋ ਧੀਆਂ ਸ਼ਾਮਲ ਹਨ। 

ਇਸ ਹਾਦਸੇ 'ਚ ਜ਼ਖਮੀ ਹੋਏ ਕੁਝ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਗਵਾਲੀਅਰ ਰੈਫਰ ਕਰ ਦਿੱਤਾ ਗਿਆ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਪਿੰਡ ਦੇ ਕਰੀਬ ਦੋ ਸੌ ਸ਼ਰਧਾਲੂ ਵੱਖ-ਵੱਖ ਟਰੈਕਟਰ ਟਰਾਲੀਆਂ ਵਿੱਚ ਰਤਨਗੜ੍ਹ ਮਾਤਾ ਮੰਦਰ ਜਾ ਰਹੇ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement