Pakistan News: ਭਾਰਤ ਤੋਂ 509 ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਲੈ ਕੇ ਮਿਲੇ ਵੀਜ਼ੇ
Published : Jun 14, 2024, 2:52 pm IST
Updated : Jun 14, 2024, 2:52 pm IST
SHARE ARTICLE
Gurudwara Panja Sahib
Gurudwara Panja Sahib

ਯਾਤਰਾ ਦੌਰਾਨ ਸ਼ਰਧਾਲੂ ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਇਲਾਵਾ ਬਰਸੀ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ।

 

Pakistan News: ਇਸਲਾਮਾਬਾਦ - ਪਾਕਿਸਤਾਨ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼ਰਧਾਲੂਆਂ ਲਈ ਵੀਜ਼ਾ ਮਨਜ਼ੂਰ ਕਰ ਲਿਆ ਹੈ। ਦਿੱਲੀ 'ਚ ਪਾਕਿਸਤਾਨ ਹਾਈ ਕਮਿਸ਼ਨ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 21 ਤੋਂ 30 ਜੂਨ 2024 ਤੱਕ ਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੀ ਸਾਲਾਨਾ ਵਰ੍ਹੇਗੰਢ ਵਿਚ ਸ਼ਾਮਲ ਹੋਣ ਲਈ 509 ਵੀਜ਼ਾ ਜਾਰੀ ਕੀਤੇ ਗਏ ਹਨ। 

ਯਾਤਰਾ ਦੌਰਾਨ ਸ਼ਰਧਾਲੂ ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਇਲਾਵਾ ਬਰਸੀ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ। ਉਹ 21 ਜੂਨ ਨੂੰ ਪਾਕਿਸਤਾਨ ਵਿੱਚ ਦਾਖਲ ਹੋਣਗੇ ਅਤੇ 30 ਜੂਨ, 2024 ਨੂੰ ਭਾਰਤ ਪਰਤਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਹਰ ਸਾਲ ਵੀਜ਼ਾ ਜਾਰੀ ਕਰਦਾ ਹੈ। ਇਸ ਦੇ ਨਾਲ ਹੀ ਚੁਣੇ ਹੋਏ ਯਾਤਰੀਆਂ ਦੇ ਵੀਜ਼ੇ ਲਈ ਫਾਈਲਾਂ ਪਾਕਿਸਤਾਨ ਦੂਤਘਰ ਨੂੰ ਭੇਜੀਆਂ ਗਈਆਂ ਸਨ।

ਜਿਨ੍ਹਾਂ ਨੇ ਕੁੱਲ 509 ਲੋਕਾਂ ਨੂੰ ਵੀਜ਼ਾ ਦਿੱਤਾ ਹੈ। ਦੱਸ ਦਈਏ ਕਿ ਕੁੱਝ ਕਾਰਨਾਂ ਕਰ ਕੇ ਪਾਕਿਸਤਾਨ ਨੇ ਕੁਝ ਯਾਤਰੀਆਂ ਦੇ ਵੀਜ਼ੇ ਰੱਦ ਵੀ ਕਰ ਦਿੱਤੇ ਹਨ। ਦੱਸ ਦਈਏ ਕਿ ਕੋਰੋਨਾ ਕਾਲ ਦੌਰਾਨ ਪਾਕਿਸਤਾਨ ਨੇ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਹ ਸਭ ਕੁਝ ਸ਼੍ਰੋਮਣੀ ਕਮੇਟੀ ਵੱਲੋਂ ਸੰਭਾਲਿਆ ਜਾ ਰਿਹਾ ਹੈ। 

ਸਿੱਖ ਸ਼ਰਧਾਲੂ ਇਨ੍ਹਾਂ 10 ਦਿਨਾਂ ਦੌਰਾਨ ਪਾਕਿਸਤਾਨ ਦੇ ਲਾਹੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਸਮਾਧੀ ਅਤੇ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ। ਇਸ ਤੋਂ ਇਲਾਵਾ ਪਾਕਿਸਤਾਨ ਦੇ ਨਨਕਾਣਾ ਸਾਹਿਬ, ਪੰਜਾ ਸਾਹਿਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਵੀ ਅਰਦਾਸ ਕੀਤੀ ਜਾਵੇਗੀ। ਇਸ ਤੋਂ ਬਾਅਦ ਇਹ ਜਥਾ 30 ਜੂਨ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਵਾਪਸ ਆ ਜਾਵੇਗਾ।
 


 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement