Chairperson Raj Lali Gill : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਗਰਭਵਤੀ ਕੈਦੀਆਂ ਬਾਰੇ ਹਾਈ ਕੋਰਟ ਦੇ ਅਗਾਂਹਵਧੂ ਫੈਸਲੇ ਦੀ ਸ਼ਲਾਘਾ

By : BALJINDERK

Published : Jun 14, 2024, 7:50 pm IST
Updated : Jun 14, 2024, 7:50 pm IST
SHARE ARTICLE
Chairperson Raj Lali Gill
Chairperson Raj Lali Gill

Chairperson Raj Lali Gill : ਚੇਅਰਪਰਸਨ ਰਾਜ ਲਾਲੀ ਨੇ ਚਿਤਕਾਰਾ ਦੇ ਫੈਸਲੇ ਦਾ ਪੁਰਜ਼ੋਰ ਸਮਰਥਨ ਕਰਦਿਆਂ ਔਰਤਾਂ ਦੇ ਸਨਮਾਨ ਨੂੰ ਬਰਕਰਾਰ ਰੱਖਣਾ ਅਹਿਮ ਕਦਮ ਦੱਸਿਆ 

Chairperson Raj Lali Gill : ਚੰਡੀਗੜ੍ਹ- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ਦੀ ਸ਼ਲਾਘਾ ਕੀਤੀ ਹੈ ਜਿਸ ’ਚ ਕਿਹਾ ਗਿਆ ਹੈ ਕਿ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਗੰਭੀਰ ਅਪਰਾਧਾਂ ਵਾਲੇ ਮਾਮਲਿਆਂ ’ਚ ਵੀ ਤਰਸ ਦੇ ਆਧਾਰ ’ਤੇ ਜੇਲ੍ਹ ਤੋਂ ਰਿਹਾਈ ਦਿੱਤੀ ਜਾਣੀ ਚਾਹੀਦੀ ਹੈ।
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮਾਣਯੋਗ ਜਸਟਿਸ ਅਨੂਪ ਚਿਤਕਾਰਾ ਦੇ ਫੈਸਲੇ ਦਾ ਪੁਰਜ਼ੋਰ ਸਮਰਥਨ ਕਰਦਿਆਂ ਇਸਨੂੰ ਜੇਲ੍ਹ ਵਿੱਚ ਬੰਦ ਔਰਤਾਂ ਦੇ ਅਧਿਕਾਰਾਂ ਅਤੇ ਸਨਮਾਨ ਨੂੰ ਬਰਕਰਾਰ ਰੱਖਣ ਲਈ ਕਮਿਸ਼ਨ ਦੇ ਯਤਨਾਂ ਦੀ ਦਿਸ਼ਾ ’ਚ ਅਹਿਮ ਕਦਮ ਦੱਸਿਆ ਹੈ।
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਟਿੱਪਣੀ ਕੀਤੀ ਕਿ ਮਾਣਯੋਗ ਜਸਟਿਸ ਚਿਤਕਾਰਾ ਦਾ ਫੈਸਲਾ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਮੌਲਿਕ ਅਧਿਕਾਰਾਂ ਦੀ ਰਾਖੀ ਅਤੇ ਸਨਮਾਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਇੱਕ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀਆਂ ਮੌਲਿਕ ਜ਼ਰੂਰਤਾਂ ਨੂੰ ਸਮਝਦਾ ਹੈ ਅਤੇ ਮਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਾ ਹੈ।
ਹਾਈ ਕੋਰਟ ਦੇ ਫੈਸਲੇ ਵਿੱਚ ਕਿਹਾ ਗਿਆ ਹੈ ਕਿ ਗੰਭੀਰ ਮਾਮਲਿਆਂ ਵਿੱਚ ਵੀ ਗਰਭਵਤੀ ਅਤੇ ਮਾਂ ਬਣਨ ਵਾਲੀਆਂ ਔਰਤਾਂ ਨੂੰ ਜਣੇਪੇ ਤੋਂ ਬਾਅਦ ਇੱਕ ਸਾਲ ਤੱਕ ਦੀ ਆਰਜ਼ੀ ਜ਼ਮਾਨਤ ਜਾਂ ਉਨ੍ਹਾਂ ਦੀ ਸਜ਼ਾ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। ਇਹ ਫੈਸਲਾ ਉਦੋਂ ਆਇਆ ਜਦੋਂ ਮਾਣਯੋਗ ਜਸਟਿਸ ਚਿਤਕਾਰਾ ਨੇ ਪਿਛਲੇ ਸਾਲ ਜੁਲਾਈ ਤੋਂ ਐਨਡੀਪੀਐਸ ਐਕਟ ਤਹਿਤ ਜੇਲ੍ਹ ਵਿੱਚ ਬੰਦ 24 ਸਾਲਾ ਔਰਤ, ਜੋ ਪੰਜ ਮਹੀਨਿਆਂ ਦੀ ਗਰਭਵਤੀ ਹੈ, ਨੂੰ ਅੰਤਰਿਮ ਜ਼ਮਾਨਤ ਦੀ ਮਨਜ਼ੂਰੀ ਦਿੱਤੀ।
ਰਾਜ ਲਾਲੀ ਗਿੱਲ ਨੇ ਐਲਾਨ ਕੀਤਾ ਕਿ ਹਿਰਾਸਤ ਵਿੱਚ ਬੰਦ ਔਰਤਾਂ ਦੇ ਹਾਲਾਤਾਂ ਵਿੱਚ ਤੁਰੰਤ ਸੁਧਾਰ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ  ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦੀ ਹੀ ਸੂਬੇ ਦੀਆਂ ਜੇਲ੍ਹਾਂ ਦਾ ਦੌਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਮਹਿਲਾ ਕੈਦੀਆਂ ਨੂੰ ਦਰਪੇਸ਼ ਹਾਲਾਤਾਂ ਦਾ ਜਾਇਜ਼ਾ ਲੈਣ ਅਤੇ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਦਿਆਂ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਦੌਰੇ ਸਾਨੂੰ ਉਕਤ ਮਹਿਲਾ ਕੈਦੀਆਂ ਦੀਆਂ ਜ਼ਰੂਰਤਾਂ ਨੂੰ ਬਿਹਤਰ ਤਰੀਕੇ ਨਾਲ ਸਮਝਣ ਅਤੇ ਲੋੜੀਂਦੇ ਸੁਧਾਰਾਂ ਦੀ ਵਕਾਲਤ ਕਰਨ ਵਿੱਚ ਮਦਦ ਕਰਨਗੇ। ਉਨ੍ਹਾਂ ਦੱਸਿਆ ਕਿ ਗਰਭਵਤੀ ਮਹਿਲਾ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਸੂਚੀ ਮੁਹੱਈਆ ਕਰਵਾਉਣ ਲਈ ਜੇਲ੍ਹ ਪ੍ਰਸ਼ਾਸਨ ਨੂੰ ਪਹਿਲਾਂ ਹੀ ਲਿਖਿਆ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਵਕਾਲਤ ਕਰਨ ਦੇ ਨਾਲ-ਨਾਲ ਨਿਆਂ ਪ੍ਰਣਾਲੀ ਵਿੱਚ ਉਨ੍ਹਾਂ ਲਈ ਦਇਆ-ਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

(For more news apart from Punjab State Women Commission appreciates High Court's progressive decision on pregnant prisoners News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement