Gurdas Maan: ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਜਾਣੋ ਪੂਰਾ ਮਾਮਲਾ
Published : Jun 14, 2024, 9:24 am IST
Updated : Jun 14, 2024, 9:24 am IST
SHARE ARTICLE
Gurdas Maan
Gurdas Maan

ਗੁਰਦਾਸ ਮਾਨ ਨੇ ਕਿਹਾ ਸੀ ਕਿ ਸਿੱਖ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਇਕ ਹੀ ਵੰਸ਼ ਦੇ ਸਨ, ਜਿਸ ਤੋਂ ਬਾਅਦ ਉਹ ਵਿਵਾਦਾਂ 'ਚ ਘਿਰ ਗਏ ਸਨ

Punjabi Singer Gurdas Maan : ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਹ ਮਾਮਲਾ 2021 ਵਿੱਚ ਨਕੋਦਰ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਸੰਬੰਧਤ ਸੀ। ਹਾਈਕੋਰਟ (High Court) ਨੇ ਉਨ੍ਹਾਂ ਖਿਲਾਫ ਦਰਜ ਕੀਤੀ ਸ਼ਿਕਾਇਤ ਨੂੰ ਰੱਦ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਸ਼ਿਕਾਇਤ ਨੂੰ ਨਕੋਦਰ ਅਦਾਲਤ ਨੇ ਇਸ ਸਾਲ 22 ਫਰਵਰੀ ਨੂੰ ਰੱਦ ਕਰ ਦਿੱਤਾ ਸੀ ਪਰ ਸ਼ਿਕਾਇਤਕਰਤਾ ਨੇ ਨਕੋਦਰ ਅਦਾਲਤ ਵੱਲੋਂ ਸ਼ਿਕਾਇਤ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਸੀ। ਹੁਣ ਹਾਈਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਨੇ ਸ਼ਿਕਾਇਤਕਰਤਾ ਦੀ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ। 

ਸ਼ਿਕਾਇਤਕਰਤਾ ਦੇ ਵਕੀਲ ਰਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਹੁਣ ਉਹ ਹਾਈਕੋਰਟ ਦੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਵਿੱਚ ਅਪੀਲ ਕਰਨਗੇ। ਪਟੀਸ਼ਨਰ ਹਰਜਿੰਦਰ ਸਿੰਘ ਉਰਫ਼ ਝੀਂਡਾ ਨੇ ਅਗਸਤ, 2021 ਨੂੰ ਧਾਰਾ 295-ਏ ਅਧੀਨ ਧਾਰਾ 26 ਤਹਿਤ ਦੋਸ਼ਾਂ ਵਾਲੀ FIR ਨਕੋਦਰ ਸਿਟੀ ਪੁਲਿਸ ਸਟੇਸ਼ਨ ਵਿਖੇ ਦਰਜ ਕਰਵਾਈ ਸੀ। ਸ਼ਿਕਾਇਤ 'ਚ ਗੁਰਦਾਸ ਮਾਨ ‘ਤੇ ਆਰੋਪ ਲਾਏ ਗਿਆ ਸਨ ਕਿ ਇੱਕ ਵਾਇਰਲ ਵੀਡੀਓ ਵਿੱਚ ਮਾਨ ਨੇ ਇਹ ਬਿਆਨ ਦਿੱਤਾ ਸੀ ਕਿ ਲਾਡੀ ਸ਼ਾਹ ਗੁਰੂ ਅਮਰਦਾਸ ਦੇ ਵੰਸ਼ਜ ਸਨ। ਇਹ ਬਿਆਨ ਤੱਥ ਅਤੇ ਇਤਿਹਾਸਕ ਤੌਰ ‘ਤੇ ਗਲਤ ਹੈ।

ਦੱਸ ਦੇਈਏ ਕਿ ਜਲੰਧਰ ਦੇ ਨਕੋਦਰ 'ਚ ਆਯੋਜਿਤ ਇਕ ਮੇਲੇ ਦੌਰਾਨ ਗੁਰਦਾਸ ਮਾਨ ਨੇ ਕਿਹਾ ਸੀ ਕਿ ਸਿੱਖ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਇਕ ਹੀ ਵੰਸ਼ ਦੇ ਸਨ, ਜਿਸ ਤੋਂ ਬਾਅਦ ਉਹ ਵਿਵਾਦਾਂ 'ਚ ਘਿਰ ਗਏ ਸਨ। ਉਨ੍ਹਾਂ ਵਿਰੁੱਧ 26 ਅਗਸਤ 2021 ਨੂੰ ਨਕੋਦਰ ਵਿਖੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਹਾਲਾਂਕਿ ਉਦੋਂ ਗੁਰਦਾਸ ਮਾਨ ਨੇ ਜਨਤਕ ਤੌਰ 'ਤੇ ਮੁਆਫੀ ਵੀ ਮੰਗੀ ਸੀ। ਇਸ ਦੇ ਬਾਵਜੂਦ ਉਨ੍ਹਾਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਸੀ।  

 

 

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement