Raja Warring : ਰਾਜਾ ਵੜਿੰਗ ਨੇ ਵੀ ਦਿੱਤਾ ਵਿਧਾਇਕੀ ਦੇ ਅਹੁਦੇ ਤੋਂ ਅਸਤੀਫਾ, ਸੁਖਜਿੰਦਰ ਰੰਧਾਵਾ ਤੇ ਚੱਬੇਵਾਲ ਦਾ ਅਸਤੀਫ਼ਾ ਹੋਇਆ ਮਨਜ਼ੂਰ
Published : Jun 14, 2024, 5:16 pm IST
Updated : Jun 14, 2024, 5:16 pm IST
SHARE ARTICLE
Raja Warring resigned
Raja Warring resigned

ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵੀ ਜਲਦੀ ਹੀ ਅਸਤੀਫਾ ਦੇ ਦੇਣਗੇ

Raja Warring resigned : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਰਾਜਾ ਵੜਿੰਗ ਲੁਧਿਆਣਾ ਤੋਂ ਲੋਕ ਸਭਾ ਚੋਣ ਜਿੱਤੇ ਹਨ।

ਸੁਖਜਿੰਦਰ ਰੰਧਾਵਾ ਤੇ ਚੱਬੇਵਾਲ ਦਾ ਅਸਤੀਫ਼ਾ ਹੋਇਆ ਮਨਜ਼ੂਰ

ਇਸ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ‘ਆਪ’ ਆਗੂ ਰਾਜ ਕੁਮਾਰ ਚੱਬੇਵਾਲ ਨੇ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਜ ਕੁਮਾਰ ਚੱਬੇਵਾਲ ਦਾ ਅਸਤੀਫਾ ਵਿਧਾਨ ਸਭਾ ਸਪੀਕਰ ਨੇ ਪ੍ਰਵਾਨ ਕਰ ਲਿਆ ਹੈ।  

ਇਸ ਨਾਲ ਪੰਜਾਬ ਵਿੱਚ ਤਿੰਨ ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ ਹਨ। ਇਸ ਦੇ ਨਾਲ ਹੀ ਉਮੀਦ ਜਤਾਈ ਜਾ ਰਹੀ ਹੈ ਕਿ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵੀ ਜਲਦੀ ਹੀ ਅਸਤੀਫਾ ਦੇ ਦੇਣਗੇ ਕਿਉਂਕਿ ਉਹ ਸੰਗਰੂਰ ਤੋਂ ਲੋਕ ਸਭਾ ਚੋਣ ਜਿੱਤੇ ਸਨ। 

ਚਾਰ ਵਿਧਾਇਕ ਚੋਣ ਜਿੱਤੇ ਸਨ 

ਕਾਂਗਰਸ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਬਰਨਾਲਾ ਤੋਂ ‘ਆਪ’ ਦੇ ਵਿਧਾਇਕ ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ। ਇਸ ਤੋਂ ਬਾਅਦ ਚੋਣ ਕਮਿਸ਼ਨ ਇਨ੍ਹਾਂ ਵਿਧਾਇਕਾਂ ਦੀਆਂ ਸੀਟਾਂ 'ਤੇ ਉਪ ਚੋਣਾਂ ਕਰਵਾਉਣ ਬਾਰੇ ਫੈਸਲਾ ਲਵੇਗਾ। 

ਸਾਰਿਆਂ ਨੂੰ 20 ਜੂਨ ਤੱਕ ਅਸਤੀਫਾ ਦੇਣਾ ਹੋਵੇਗਾ

ਕਾਨੂੰਨੀ ਮਾਹਿਰਾਂ ਮੁਤਾਬਕ ਸੰਸਦ ਮੈਂਬਰ ਚੁਣੇ ਗਏ ਸਾਰੇ ਆਗੂਆਂ ਨੂੰ 20 ਜੂਨ ਤੋਂ ਪਹਿਲਾਂ ਅਸਤੀਫ਼ਾ ਦੇਣਾ ਪਵੇਗਾ ਕਿਉਂਕਿ ਦੋਵੇਂ ਅਹੁਦਿਆਂ ਨੂੰ ਇੱਕੋ ਸਮੇਂ 'ਤੇ ਨਹੀਂ ਰੱਖਿਆ ਜਾ ਸਕਦਾ। ਜੇਕਰ ਵਿਧਾਇਕ ਨਿਰਧਾਰਿਤ ਸਮੇਂ ਅੰਦਰ ਅਸਤੀਫਾ ਨਹੀਂ ਦਿੰਦਾ ਹੈ ਤਾਂ ਚੋਣ ਕਮਿਸ਼ਨ ਵੱਲੋਂ ਉਸ ਦੀ ਲੋਕ ਸਭਾ ਸੀਟ ਖਾਲੀ ਮੰਨੀ ਜਾਵੇਗੀ ਕਿਉਂਕਿ ਇਹ ਲੋਕ 4 ਜੂਨ 2024 ਨੂੰ ਚੋਣ ਜਿੱਤ ਗਏ ਸਨ। ਇਸ ਤੋਂ ਬਾਅਦ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਦੀ ਚੋਣ ਨਾਲ ਸਬੰਧਤ ਨੋਟੀਫਿਕੇਸ਼ਨ 6 ਜੂਨ 2024 ਨੂੰ ਭਾਰਤ ਦੇ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ। ਅਸਤੀਫ਼ੇ ਦੀ ਪ੍ਰਕਿਰਿਆ ਉਸ ਨੋਟੀਫਿਕੇਸ਼ਨ ਦੇ 14 ਦਿਨਾਂ ਦੇ ਅੰਦਰ ਪੂਰੀ ਹੋਣੀ ਚਾਹੀਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement