'ਜੇ ਕੇਂਦਰ ਦਾ ਬੰਦੀ ਸਿੱਖਾਂ ਦੀ ਰਿਹਾਈ ਦਾ ਕੋਈ ਪਲਾਨ ਹੈ ਤਾਂ ਮੈਂ ਨਹੀਂ ਕਰਾਂਗਾ ਵਿਰੋਧ'
Bandi Sikhs : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬੰਦੀ ਸਿੱਖਾਂ ਦੇ ਮਾਮਲੇ 'ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਦਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੋਈ ਪਲਾਨ ਹੈ ਤਾਂ ਮੈਂ ਉਸ ਫੈਸਲੇ ਦਾ ਵਿਰੋਧ ਨਹੀਂ ਕਰਾਂਗਾ।
ਦਰਅਸਲ ਬੰਦੀ ਸਿੱਖਾਂ ਦੇ ਮਾਮਲੇ 'ਤੇ ਰਵਨੀਤ ਸਿੰਘ ਬਿੱਟੂ ਨਰਮ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 'ਰਾਜੋਆਣਾ ਤੇ ਬਾਕੀ ਸਿੱਖ ਕੈਦੀਆਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ। ਰਵਨੀਤ ਬਿੱਟੂ ਨੇ ਕਿਹਾ ਕਿ ਮੈਂ ਆਪਣੇ ਪਰਿਵਾਰ ਨਾਲ ਵੀ ਇਸ ਬਾਰੇ ਗੱਲ ਕੀਤੀ ਹੈ , ਉਹ ਵੀ ਇਸ ਦਾ ਵਿਰੋਧ ਨਹੀਂ ਕਰੇਗਾ। ਪੰਜਾਬ ਦੀ ਅਮਨ ਸ਼ਾਂਤੀ ਲਈ ਮੈਂ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹਾਂ।
ਦੱਸ ਦੇਈਏ ਕਿ ਹਵਾਰਾ ਕਮੇਟੀ ਦੇ ਮੈਂਬਰ ਪ੍ਰੋ. ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਡਾ. ਸੁਖਦੇਵ ਸਿੰਘ ਬਾਬਾ ਅਤੇ ਮਹਾਂਬੀਰ ਸਿੰਘ ਸੁਲਤਾਨਵਿੰਡ ਨੇ ਪਿਛਲੇ ਦਿਨੀਂ ਖਦਸ਼ਾ ਪ੍ਰਗਟਾਇਆ ਸੀ ਕਿ ਕੇਂਦਰੀ ਮੰਤਰੀ ਮੰਡਲ ਵਿੱਚ ਰਵਨੀਤ ਬਿੱਟੂ ਨੂੰ ਸ਼ਾਮਲ ਕੀਤੇ ਜਾਣ ਤੋਂ ਬਾਅਦ ਹੁਣ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਹੋਰ ਲਟਕ ਜਾਵੇਗਾ ,ਕਿਉਂਕਿ ਰਵਨੀਤ ਬਿੱਟੂ ਜਦੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਸਨ ਤਾਂ ਉਹ ਉਸ ਵੇਲੇ ਵੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਦੇ ਸਨ।