Punjab News : ਮਾਈ ਭਾਗੋ ਇੰਸਟੀਚਿਊਟ ਦੀਆਂ 3 ਕੈਡਿਟਾਂ ਦੀ ਭਾਰਤੀ ਹਵਾਈ ਸੈਨਾ ’ਚ ਫਲਾਇੰਗ ਅਫ਼ਸਰ ਵਜੋਂ ਹੋਈ ਚੋਣ 

By : BALJINDERK

Published : Jun 14, 2025, 8:45 pm IST
Updated : Jun 14, 2025, 8:45 pm IST
SHARE ARTICLE
 ਮਾਈ ਭਾਗੋ ਇੰਸਟੀਚਿਊਟ ਦੀਆਂ 3 ਕੈਡਿਟਾਂ ਦੀ ਭਾਰਤੀ ਹਵਾਈ ਸੈਨਾ ’ਚ ਫਲਾਇੰਗ ਅਫ਼ਸਰ ਵਜੋਂ ਹੋਈ ਚੋਣ 
ਮਾਈ ਭਾਗੋ ਇੰਸਟੀਚਿਊਟ ਦੀਆਂ 3 ਕੈਡਿਟਾਂ ਦੀ ਭਾਰਤੀ ਹਵਾਈ ਸੈਨਾ ’ਚ ਫਲਾਇੰਗ ਅਫ਼ਸਰ ਵਜੋਂ ਹੋਈ ਚੋਣ 

Punjab News : ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫ਼ਲਤਾਪੂਰਵਕ ਹੋਈਆਂ ਪਾਸਆਊਟ

Punjab News in Punjabi : ਆਪਣੀਆਂ ਸ਼ਾਨਾਮੱਤੀਆਂ ਪ੍ਰਾਪਤੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਤਿੰਨ ਸਾਬਕਾ ਕੈਡਿਟਾਂ ਹਰਨੂਰ ਸਿੰਘ, ਕ੍ਰਿਤੀ ਐਸ ਬਿਸ਼ਟ ਅਤੇ ਅਲੀਸ਼ਾ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫ਼ਲਤਾਪੂਰਵਕ ਪਾਸ ਆਊਟ ਹੋਣ ਉੱਤੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਉਨ੍ਹਾਂ ਨੂੰ ਇੱਕ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਵਿੱਚ ਕਮਿਸ਼ਨ ਦਿੱਤਾ ਗਿਆ, ਜਿਸਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਵੱਲੋਂ ਕੀਤਾ ਗਿਆ।

ਦੱਸਣਯੋਗ ਹੈ ਕਿ ਫਲਾਇੰਗ ਅਫ਼ਸਰ ਹਰਨੂਰ ਸਿੰਘ ਅਤੇ ਅਲੀਸ਼ਾ ਨੂੰ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਮਿਲਿਆ ਹੈ, ਜਦੋਂਕਿ ਫਲਾਇੰਗ ਅਫ਼ਸਰ ਕ੍ਰਿਤੀ ਐਸ ਬਿਸ਼ਟ ਨੂੰ ਹਵਾਈ ਸੈਨਾ ਦੀ ਪ੍ਰਸ਼ਾਸਨ ਸ਼ਾਖਾ ਵਿੱਚ ਫਲਾਈਟ ਕੰਟਰੋਲਰ ਵਜੋਂ ਕਮਿਸ਼ਨ ਮਿਲਿਆ ਹੈ।

ਫਲਾਇੰਗ ਅਫ਼ਸਰ ਹਰਨੂਰ ਸਿੰਘ ਪਠਾਨਕੋਟ ਦੇ ਰਹਿਣ ਵਾਲੇ ਸ. ਵਿਕਰਮ ਸਿੰਘ ਬੈਂਸ ਦੀ ਧੀ ਹੈ, ਜੋ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਹਨ। ਫਲਾਇੰਗ ਅਫ਼ਸਰ ਕ੍ਰਿਤੀ ਐਸ. ਬਿਸ਼ਟ ਦੇ ਪਿਤਾ ਸ੍ਰੀ ਸ਼ਕਤੀ ਸ਼ਰਨ ਸਿੰਘ ਪੀ.ਏ.ਸੀ.ਐਲ., ਨੰਗਲ ਵਿਖੇ ਸੀਨੀਅਰ ਇੰਜੀਨੀਅਰ ਹਨ। ਫਲਾਇੰਗ ਅਫ਼ਸਰ ਅਲੀਸ਼ਾ ਦੇ ਪਿਤਾ ਸ੍ਰੀ ਸੁਨੀਲ ਦੱਤ, ਜੋ ਜਲੰਧਰ ਨਾਲ ਸਬੰਧ ਰੱਖਦੇ ਹਨ, ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕ ਹਨ।

ਇਨ੍ਹਾਂ ਮਹਿਲਾ ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹਨਾਂ ਦੀ ਸਫ਼ਲਤਾ ਪੰਜਾਬ ਦੀਆਂ ਹੋਰਨਾਂ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਣ ਦਾ ਟੀਚਾ ਰੱਖਣ ਵਾਲੀ ਕੁੜੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਜੁਲਾਈ, 2023 ਵਿੱਚ ਮਾਈ ਭਾਗੋ ਇੰਸਟੀਚਿਊਟ ਵਿਖੇ ਕੁੜੀਆਂ ਲਈ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਵੀ ਸਥਾਪਤ ਕੀਤਾ, ਜਿਸ ਦਾ ਦੂਜਾ ਬੈਚ ਇਸ ਸਮੇਂ ਸਿਖਲਾਈ ਲੈ ਰਿਹਾ ਹੈ।

ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਇਨ੍ਹਾਂ ਤਿੰਨ ਕੈਡਿਟਾਂ ਨੂੰ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਣ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਹੋਰ ਪ੍ਰਫੁਲਿੱਤ ਕਰੇਗੀ। ਉਨ੍ਹਾਂ ਨੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫਸਰ ਵਜੋਂ ਸ਼ਾਮਲ ਹੋਣ ਵਾਲੀਆਂ ਕੈਡਿਟਾਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

(For more news apart from 3 cadets of Mai Bhago Institute selected as Flying Officers in Indian Air Force News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement