Mohali News : ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

By : BALJINDERK

Published : Jun 14, 2025, 8:59 pm IST
Updated : Jun 14, 2025, 8:59 pm IST
SHARE ARTICLE
 ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

Mohali News : ਹੁਣ ਤੱਕ 178 ਕੈਡਿਟ ਹਥਿਆਰਬੰਦ ਸੈਨਾਵਾਂ ’ਚ ਕਮਿਸ਼ਨਡ ਅਫ਼ਸਰ ਬਣੇ, ਮੰਤਰੀ ਅਮਨ ਅਰੋੜਾ ਨੇ ਨੌਜਵਾਨ ਅਧਿਕਾਰੀਆਂ ਨੂੰ ਦਿੱਤੀ ਵਧਾਈ

Punjab News in Punjabi : ਪੰਜਾਬ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਛੇ ਸਾਬਕਾ ਕੈਡਿਟ ਅੱਜ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ।

ਇਸ ਇੰਸਟੀਚਿਊਟ ਦੇ ਤਿੰਨ ਕੈਡਿਟਾਂ- ਮੋਹਾਲੀ ਤੋਂ ਗੌਰਵ ਸਿੰਘ, ਬਠਿੰਡਾ ਤੋਂ ਨਿਖਿਲ ਬਾਂਸਲ ਅਤੇ ਹੁਸ਼ਿਆਰਪੁਰ ਤੋਂ ਸਮਯ ਸੈਣੀ- ਨੂੰ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.), ਦੇਹਰਾਦੂਨ ਵਿਖੇ 156ਵੇਂ ਰੈਗੂਲਰ ਕੋਰਸ ਦੇ ਹਿੱਸੇ ਵਜੋਂ ਭਾਰਤੀ ਫੌਜ ਵਿੱਚ ਕਮਿਸ਼ਨ ਮਿਲਿਆ ਹੈ। ਇਸ ਮੌਕੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਸ੍ਰੀਲੰਕਾ ਆਰਮੀ ਕਮਾਂਡਰ ਅਤੇ ਆਈ.ਐਮ.ਏ. ਦੇ ਪਾਸਆਊਟ ਲੈਫਟੀਨੈਂਟ ਜਨਰਲ ਬੀ.ਕੇ.ਜੀ.ਐਮ. ਲਾਸੰਥਾ ਰੌਡਰਿਗੋ ਵੱਲੋਂ ਕੀਤਾ ਗਿਆ।

ਇਨ੍ਹਾਂ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ- ਬਠਿੰਡਾ ਤੋਂ ਯਸ਼ ਨੈਲਵਾਲ, ਮੋਹਾਲੀ ਤੋਂ ਕਨਿਸ਼ਕ ਚੌਹਾਨ ਅਤੇ ਰੋਪੜ ਤੋਂ ਅਭਿਨਵ ਮਿਸ਼ਰਾ- ਨੂੰ ਹੈਦਰਾਬਾਦ ਦੇ ਡੁੰਡੀਗਲ ਸਥਿਤ ਏਅਰ ਫੋਰਸ ਅਕੈਡਮੀ (ਏ.ਐਫ.ਏ.) ਵਿਖੇ 215ਵੇਂ ਕੋਰਸ ਦੀ ਕੰਬਾਈਨਡ ਪਾਸਿੰਗ ਆਊਟ ਪਰੇਡ ਦੌਰਾਨ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨ ਮਿਲਿਆ ਹੈ। ਇਸ ਪਰੇਡ ਦਾ ਨਿਰੀਖਣ ਚੀਫ ਆਫ ਆਰਮੀ ਸਟਾਫ ਜਨਰਲ ਉਪੇਂਦਰ ਦਿਵੇਦੀ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੱਲੋਂ ਕੀਤਾ ਗਿਆ।

ਨਵੇਂ ਕਮਿਸ਼ਨਡ ਅਧਿਕਾਰੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਆਪਣੇ ਫਰਜ਼ ਲਈ ਜੀਅ-ਜਾਨ ਲਗਾ ਦੇਣ ਅਤੇ ਪੰਜਾਬ ਤੇ ਦੇਸ਼ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਬਣਾਉਣ ਸਬੰਧੀ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ।

ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਦੇ ਆਦਰਸ਼ਾਂ 'ਤੇ ਖਰਾ ਉਤਰਨ, ਦੇਸ਼, ਸੂਬੇ ਅਤੇ ਇੰਸਟੀਚਿਊਟ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਛੇ ਕੈਡਿਟਾਂ ਦੀ ਨਿਯੁਕਤੀ ਨਾਲ ਹੁਣ ਤੱਕ ਕੁੱਲ 178 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ। ਉਨ੍ਹਾਂ ਦੱਸਿਆ ਕਿ 15 ਕੈਡਿਟਾਂ ਨੂੰ ਵੱਖ-ਵੱਖ ਸਿਖਲਾਈ ਅਕੈਡਮੀਆਂ ਲਈ ਜੁਆਇਨਿੰਗ ਲੈਟਰ ਮਿਲ ਚੁੱਕੇ ਹਨ, ਜਦੋਂਕਿ 11 ਹੋਰ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ।

(For more news apart from Pride Punjab: 6 cadets Maharaja Ranjit Singh Preparatory Institute commissioned officers in Indian Army and Air Force News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement