Punjab Weather Update News: ਪੰਜਾਬ ’ਚ ਵੱਟ ਕੱਢ ਰਹੀ ਗਰਮੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਅੱਜ ਪਵੇਗਾ ਮੀਂਹ
Published : Jun 14, 2025, 8:14 am IST
Updated : Jun 14, 2025, 8:14 am IST
SHARE ARTICLE
Punjab Weather
Punjab Weather

ਬੀਤੇ ਦਿਨ ਪੰਜਾਬ ਵਿਚ ਕਈ ਥਾਵਾਂ ’ਤੇ ਪਿਆ ਮੀਂਹ

Punjab Weather Update News:  ਪੰਜਾਬ ਭਰ ਵਿੱਚ ਲੂ ਨਾਲ ਲੋਕ ਤਪ ਰਹੇ ਹਨ। ਇਸ ਵਿਚਾਲੇ ਲੋਕਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਵਲੋਂ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਮੀਂਹ ਦੀ ਚਿਤਾਵਨੀ ਦਿੱਤੀ ਹੈ। ਅੱਜ ਤੋਂ ਲੈ ਕੇ 17 ਜੂਨ ਤੱਕ ਪੰਜਾਬ ਦੇ ਕਈ ਥਾਵਾਂ ਉੱਤੇ ਮੀਂਹ ਸਣੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸ਼ਨੀਵਾਰ ਨੂੰ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ, ਜਦਕਿ ਬਾਕੀ ਥਾਵਾਂ ਉੱਤੇ ਮੌਸਮ ਡ੍ਰਾਈ ਰਹੇਗਾ।

  • ਬੀਤੇ ਦਿਨ ਪੰਜਾਬ ਵਿਚ ਕਈ ਥਾਵਾਂ ’ਤੇ ਪਿਆ ਮੀਂਹ

ਜੇਕਰ ਬੀਤੇ ਦਿਨ ਸ਼ੁੱਕਰਵਾਰ ਯਾਨੀ 13 ਜੂਨ ਦੀ ਗੱਲ ਕਰੀਏ ਤਾਂ ਪੰਜਾਬ ਦੇ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। 

ਅੱਜ ਕਿੱਥੇ-ਕਿੱਥੇ ਮੀਂਹ ਦੀ ਚਿਤਾਵਨੀ?

  • ਮੀਂਹ ਦੀ ਚਿਤਾਵਨੀ: ਮੌਸਮ ਵਿਭਾਗ ਵਲੋਂ ਅੱਜ (ਸ਼ਨੀਵਾਰ) ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ SAS ਨਗਰ (ਮੋਹਾਲੀ) ਵਿੱਚ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਅੱਜ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਦੇ ਆਸਾਰ ਹਨ।
  • ਰੈੱਡ ਤੇ ਔਰੇਂਜ ਅਲਰਟ: ਮੌਸਮ ਵਿਭਾਗ ਵਲੋਂ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਨੂੰ ਲੈ ਕੇ ਰੈੱਡ ਅਲਰਟ ਜਾਰੀ ਹੈ। ਇਹ ਜ਼ਿਲ੍ਹੇ ਹਨ- ਤਰਨ ਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ ਅਤੇ ਬਠਿੰਡਾ। ਇਸ ਤੋਂ ਬਾਕੀ ਥਾਵਾਂ ਉੱਤੇ ਲੂ (ਹੀਟ ਵੇਵ) ਨੂੰ ਲੈ ਕੇ ਔਂਰੇਜ ਅਲਰਟ ਹੈ।

SHARE ARTICLE

ਏਜੰਸੀ

Advertisement

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM
Advertisement