Abohar News: ਅਬੋਹਰ 'ਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕਰਵਾਇਆ ਪਤੀ ਦਾ ਕਤਲ
Published : Jun 14, 2025, 12:15 pm IST
Updated : Jun 14, 2025, 12:15 pm IST
SHARE ARTICLE
 Wife killed her husband Abohar News in punjabi
Wife killed her husband Abohar News in punjabi

Abohar News: ਪੁਲਿਸ ਨੇ ਡੇਢ ਘੰਟੇ 'ਚ ਹੀ ਮੁਲਜ਼ਮਾਂ ਨੂੰ ਕੀਤਾ ਕਾਬੂ

 Wife killed her husband Abohar News in punjabi : ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਅਬੋਹਰ ਵਿੱਚ ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ ਅਬੋਹਰ ਦੇ ਇੱਕ ਵਿਅਕਤੀ ਕੁਲਦੀਪ ਸਿੰਘ ਦੀ ਲਾਸ਼ ਗੁਰੂ ਕ੍ਰਿਪਾ ਆਸ਼ਰਮ ਦੇ ਸਾਹਮਣੇ ਸ਼ੱਕੀ ਹਾਲਾਤ ਵਿੱਚ ਪਈ ਮਿਲੀ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਰੱਖ ਦਿੱਤਾ। ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਸ਼ੱਕ ਸੀ ਕਿ ਨੌਜਵਾਨ ਦਾ ਕਤਲ ਕੀਤਾ ਗਿਆ ਹੈ।

ਦੱਸ ਦੇਈਏ ਕਿ ਮ੍ਰਿਤਕ ਕੁਲਦੀਪ ਸਿੰਘ ਦਾ ਵਿਆਹ 14 ਸਾਲ ਪਹਿਲਾਂ ਸ਼ਿਮਲਾ ਰਾਣੀ ਪੁੱਤਰੀ ਕੁੰਦਨ ਸਿੰਘ ਵਾਸੀ ਟਾਹਲੀ ਵਾਲਾ ਨੇੜੇ ਘੁਬਾਇਆ ਨਾਲ ਹੋਇਆ ਸੀ, ਜਿਨ੍ਹਾਂ ਦੇ 2 ਬੱਚੇ ਹਨ। ਕੁਲਦੀਪ ਸਿੰਘ (35) ਲੱਕੜ ਦੀ ਢੋਆ-ਢੁਆਈ ਦਾ ਕੰਮ ਕਰਦਾ ਸੀ।

ਜਦੋਂ ਪੁਲਿਸ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਇਹ ਖੁਲਾਸਾ ਹੋਇਆ ਕਿ ਕੁਲਦੀਪ ਦੇ ਕਤਲ ਪਿੱਛੇ ਉਸ ਦੀ ਪਤਨੀ ਦਾ ਹੱਥ ਹੈ। ਉਸ ਨੇ ਆਪਣੇ ਪ੍ਰੇਮੀ ਅਤੇ ਇੱਕ ਹੋਰ ਸਾਥੀ ਨਾਲ ਮਿਲ ਕੇ ਇਸ ਅਪਰਾਧ ਨੂੰ ਅੰਜਾਮ ਦਿੱਤਾ। ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦੋਂ ਲਾਸ਼ ਮਿਲੀ ਤਾਂ ਪਤਨੀ ਹੀ ਮੌਕੇ 'ਤੇ ਸਭ ਤੋਂ ਵੱਧ ਰੋ ਰਹੀ ਸੀ।

(For more news apart from ' Wife killed her husband Abohar News in punjabi'  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement