ਬਾਬਾ ਫ਼ਰੀਦ ਕਾਲਜ ਵਲੋਂ ਨਸ਼ਿਆਂ ਵਿਰੁਧ ਅਤੇ ਵਾਤਾਵਰਣ ਬਾਰੇ ਦਿਤਾ ਹੋਕਾ 
Published : Jul 14, 2018, 10:31 am IST
Updated : Jul 14, 2018, 10:31 am IST
SHARE ARTICLE
Campaign  at Baba Farid College
Campaign at Baba Farid College

ਬਾਬਾ ਫ਼ਰੀਦ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਕਾਲਜ ਵਿਖੇ 7 ਰੋਜ਼ਾ ਐੱਨ.ਐੱਸ.ਐੱਸ.  ਕੈਂਪ (10 ਜੁਲਾਈ ਤੋਂ 16 ਜੁਲਾਈ) ਲਗਾਇਆ ਗਿਆ ਹੈ। ਇਸ ਕੈਂਪ ....

ਬਠਿੰਡਾ,  ਬਾਬਾ ਫ਼ਰੀਦ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਕਾਲਜ ਵਿਖੇ 7 ਰੋਜ਼ਾ ਐੱਨ.ਐੱਸ.ਐੱਸ.  ਕੈਂਪ (10 ਜੁਲਾਈ ਤੋਂ 16 ਜੁਲਾਈ) ਲਗਾਇਆ ਗਿਆ ਹੈ। ਇਸ ਕੈਂਪ ਵਿੱਚ ਬਾਬਾ ਫ਼ਰੀਦ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਲੱਗਭੱਗ 45 ਵਿਦਿਆਰਥੀਆਂ ਭਾਗ ਲੈ ਰਹੇ ਹਨ । ਇਸ ਕੈਂਪ ਦੇ  ਉਦਘਾਟਨ ਮੌਕੇ ਸੰਸਥਾ ਦੇ ਡਿਪਟੀ ਡਾਇਰੈਕਟਰ (ਸਹੂਲਤ ਪ੍ਰਬੰਧਨ) ਸ. ਹਰਪਾਲ ਸਿੰਘ ਨੇ ਐੱਨ.ਐੱਸ.ਐੱਸ. ਦੀ ਮਹੱਤਤਾ ਬਾਰੇ ਵਲੰਟੀਅਰਾਂ ਨੂੰ ਜਾਗਰੂਕ ਕੀਤਾ ।

ਇਸ ਦਿਨ ਕੋਆਰਡੀਨੇਟਰ (ਐਨ.ਐਸ.ਐਸ.) ਨੇ ਵਿਦਿਆਰਥੀਆਂ ਨੂੰ ਇਸ 7 ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੀ ਰੂਪ ਰੇਖਾ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਚਾਰ ਗਰੁੱਪਾਂ ਵਿੱਚ ਵੰਡਿਆ।  ਦੂਸਰੇ ਦਿਨ ਵਲੰਟੀਅਰਾਂ ਨੇ ਪਿੰਡ ਦਿਉਣ ਵਿਖੇ ਧਾਰਮਿਕ ਸਥਾਨ ਪੀਰਖਾਨੇ ਦੀ ਸਫਾਈ ਕੀਤੀ ਅਤੇ ਪੌਦਿਆਂ ਦੀ ਸਾਂਭ ਸੰਭਾਲ ਕੀਤੀ । ਇਸ ਦਿਨ ਸਟੇਟ ਯੂਥ ਐਵਾਰਡੀ ਸ. ਅੰਗਰੇਜ਼ ਸਿੰਘ ਨੇ ਕੌਮੀ ਸੇਵਾ ਯੋਜਨਾ ਦੇ ਅਧੀਨ ਮਿਲਣ ਵਾਲੇ ਐਵਾਰਡਾਂ ਬਾਰੇ ਦੱਸਿਆ ਅਤੇ ਵਲੰਟੀਅਰਾਂ ਨੂੰ ਚੰਗੇ ਨਾਗਰਿਕ ਬਨਣ ਅਤੇ ਸਮਾਜ ਸੇਵਾ ਕਰਨ ਲਈ ਪ੍ਰੇਰਿਤ ਕੀਤਾ ।

DrugsDrugs

ਤੀਸਰੇ ਦਿਨ ਵਲੰਟੀਅਰਾਂ ਨੇ ਪਿੰਡ ਦਿਉਣ ਵਿਖੇ ਨਸ਼ਿਆਂ ਖਿਲਾਫ਼ ਇੱਕ ਜਾਗਰੂਕਤਾ ਰੈਲੀ ਕੱਢੀ। ਇਸ ਰੈਲੀ ਨੂੰ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਉਨ•ਾਂ ਨੇ ਬਾਬਾ ਫ਼ਰੀਦ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਲਈ ਅੱਗੇ ਆ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਇਸ ਉਪਰੰਤ ਸੰਸਥਾ ਦੇ ਡਿਪਟੀ ਡਾਇਰੈਕਟਰ (ਕਰੀਅਰ ਗਾਈਡੈਂਸ ਐਂਡ ਕਾਊਂਸਲਿੰਗ) ਸ੍ਰੀ ਬੀ.ਡੀ. ਸ਼ਰਮਾਂ ਨੇ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਜਿਵੇਂ ਨਸ਼ੇ, ਦਾਜ, ਭਰੂਣ ਹੱਤਿਆ ਅਤੇ ਬੇਰੁਜ਼ਗਾਰੀ ਬਾਰੇ ਜਾਗਰੂਕ ਕਰਦਿਆਂ ਨੈਤਿਕ ਕਦਰਾਂ ਕੀਮਤਾਂ ਬਾਰੇ ਦੱਸਿਆ। ਇਸ ਕੈਂਪ ਦੇ ਚੌਥੇ ਦਿਨ ਵਲੰਟੀਅਰਾਂ ਨੇ ਪਿੰਡ ਦਿਉਣ ਦੇ ਪਸ਼ੂ ਹਸਪਤਾਲ ਅਤੇ ਸਿਹਤ ਕੇਂਦਰ ਦੀ ਸਫਾਈ ਕੀਤੀ ਅਤੇ ਪੌਦੇ ਲਗਾਏ। ਇਸੇ ਦਿਨ ਸ. ਹਾਕਮ ਸਿੰਘ, ਇੰਚਾਰਜ ਟ੍ਰੈਫਿਕ ਐਜ਼ੂਕੇਸ਼ਨ ਸੈੱਲ, ਬਠਿੰਡਾ ਨੇ ਵਲੰਟੀਅਰਾਂ ਨੂੰ ਆਵਾਜਾਈ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ।

ਦੱਸਣਯੋਗ ਹੈ ਕਿ ਇਸ ਕੈਂਪ ਵਿੱਚ ਬਾਕੀ ਰਹਿੰਦੇ ਦਿਨਾਂ ਦੌਰਾਨ ਬਾਬਾ ਫ਼ਰੀਦ ਕੈਂਪਸ ਦੇ ਆਲੇ ਦੁਆਲੇ ਦੀ ਸਫਾਈ ਕਰਕੇ ਪੌਦੇ ਲਗਾਏ ਜਾਣਗੇ ਅਤੇ ਦਰੱਖਤਾਂ ਨੂੰ ਕਲੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਮੁੱਢਲੀ ਸਹਾਇਤਾ (ਫਸਟ ਏਡ) ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement