
ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਨਵਦੀਪ ਕੌਰ ਸਰਾਂ ਦੀ ਅਗਵਾਈ ਹੇਠ ਕਮਿਉਨਿਟੀ ਹੈਲਥ ਸੈਂਟਰ...
ਚਾਉਕੇ : ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਨਵਦੀਪ ਕੌਰ ਸਰਾਂ ਦੀ ਅਗਵਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਬਾਲਿਆਂਵਾਲੀ ਵਿਖੇ ਡੇਗੂ ਵਿਰੋਧੀ ਵਰਕਸ਼ਾਪ ਅਤੇ ਅਬਾਦੀ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਵਿੱਚ ਨਗਰ ਕੌਂਸਲ ਕਰਮਚਾਰੀਆਂ, ਪੰਚਾਇਤੀ ਨੁਮਾਇੰਦਿਆਂ ਅਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਭਾਗ ਲਿਆ। ਸਿਹਤ ਸੁਪਰਵਾਈਜ਼ਰ ਕਰਮਜੀਤ ਸਿੰਘ ਅਤੇ ਬਲਾਕ ਐਜੂਕੇਟਰ ਸੰਜੀਵ ਕੁਮਾਰ ਨੇ ਡੇਗੂ ਬੁਖਾਰ ਦੇ ਫੈਲਣ ਦੇ ਕਾਰਨਾਂ,
Dengue
ਇਲਾਜ ਤੇ ਬਚਾਅ ਅਤੇ ਵਧਦੀ ਅਬਾਦੀ ਨੂੰ ਰੋਕਣ ਲਈ ਪਰਿਵਾਰ ਨਿਯੋਜਨ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਰਿਵਾਰ ਭਲਾਈ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਸੰਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਡੇਗੂ ਬੁਖਾਰ ਅਤੇ ਪਰਿਵਾਰ ਨਿਯੋਜਨ ਸੰਬੰਧੀ ਜਾਗਰੂਕ ਕਰਨ ਲਈ ਪੋਸਟਰ ਅਤੇ ਪੈਂਫਲਿਟ ਵੀ ਵੰਡੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਸੁਪਰਵਾਈਜ਼ਰ ਗੁਰਚੇਤ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।