ਪੇਂਡੂ ਡਿਸਪੈਂਸਰੀਆਂ ਨਸ਼ਾ ਛੁਡਾਊ ਕੇਂਦਰਾਂ ਵਜੋਂ ਕੰਮ ਕਰਨਗੀਆਂ : ਬਾਜਵਾ
Published : Jul 14, 2018, 1:38 am IST
Updated : Jul 14, 2018, 1:38 am IST
SHARE ARTICLE
Tripat Rajinder Singh Bajwa
Tripat Rajinder Singh Bajwa

ਪੰਜਾਬ ਦੇ ਪੇਂਡੂ ਵਿਕਾਸ ਵਿਭਾਗ ਅਧੀਨ ਆਉਦੀਆਂ ਡਿਸਪੈਂਸਰੀਆਂ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਸੂਬੇ ਦੇ ਪਿੰਡਾਂ ਵਿਚੋਂ ਨਸ਼ੇ ਦੀ ਲਾਹਨਤ ਦੇ ਖ਼ਾਤਮੇ ਲਈ.............

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਵਿਭਾਗ ਅਧੀਨ ਆਉਦੀਆਂ ਡਿਸਪੈਂਸਰੀਆਂ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਸੂਬੇ ਦੇ ਪਿੰਡਾਂ ਵਿਚੋਂ ਨਸ਼ੇ ਦੀ ਲਾਹਨਤ ਦੇ ਖ਼ਾਤਮੇ ਲਈ 'ਨਸ਼ਾ ਛੁਡਾਊ' ਕੇਂਦਰਾਂ ਵਜੋਂ ਵੀ ਕੰਮ ਕਰਨਗੀਆਂ। ਇਨ੍ਹਾਂ ਡਿਸਪੈਂਸਰੀਆਂ ਵਿਚ ਤਾਇਨਾਤ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਨਸ਼ਿਆਂ ਵਿਚ ਗਲਤਾਨ ਨੌਜਵਾਨਾਂ ਦਾ ਇਲਾਜ ਕਰਿਆ ਕਰਨਗੇ। ਇਹ ਜਾਣਕਾਰੀ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚ ਨਸ਼ਿਆਂ ਦੇ ਖ਼ਾਤਮੇ ਨੂੰ ਮੁੱਖ ਰੱਖਦਿਆਂ

ਇਨ੍ਹਾਂ ਡਿਸਪੈਂਸਰੀਆਂ ਨੂੰ ਸਿਹਤ ਵਿਭਾਗ ਵਿਚ ਤਬਦੀਲ ਕਰਨਾ ਦਾ ਫੈਸਲਾ ਇੱਕ ਸਾਲ ਲਈ ਅੱਗੇ ਪਾ ਦਿੱਤਾ ਗਿਆ ਹੈ। ਜਿਹੜੇ ਡਾਕਟਰ ਆਪਣੀ ਇੱਛਾ ਅਨੁਸਾਰ ਸਿਹਤ ਵਿਭਾਗ ਵਿੱਚ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਰੋਕਿਆ ਨਹੀਂ ਜਾਵੇਗਾ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਦਸਿਆ ਕਿ ਪੇਂਡੂ ਡਾਕਟਰਾਂ ਨੂੰ ਨਸ਼ਾ ਛਡਾਉਣ ਦਾ ਕੰਮ ਸੌਂਪਣ ਤੋਂ ਪਹਿਲਾਂ ਉਨ੍ਹਾਂ ਨੂੰ ਪੰਜ ਪੰਜ ਦਿਨ ਦੀਆਂ ਵਰਕਸ਼ਾਪਾਂ ਲਗਾ ਕੇ ਮਾਹਰ ਡਾਕਟਰਾਂ ਤੋਂ ਸਿਖਲਾਈ ਦਿਵਾਈ ਜਾਵੇਗੀ।ਪੇਂਡੂ ਵਿਕਾਸ ਵਿਭਾਗ ਵਲੋਂ ਪੇਂਡੂ ਡਿਸਪੈਂਸਰੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਲੋਂੜੀਦੇ ਫੰਡ ਮੁਹੱਈਆ ਕਰਵਾਏ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement