ਬਾਦਲ ਪਰਵਾਰ ਦੇ ਪਾਪਾਂ ਦਾ ਘੜਾ ਭਰ ਚੁੱਕਾ, ਸਜਾ ਭੁਗਤਣ ਲਈ ਤਿਆਰ ਰਹਿਣ : ਸੁਖਜਿੰਦਰ ਸਿੰਘ ਰੰਧਾਵਾ
Published : Jul 14, 2019, 6:15 pm IST
Updated : Jul 14, 2019, 6:15 pm IST
SHARE ARTICLE
Sukhbir Badal should stop shedding crocodile tears: Sukhjinder Singh Randhawa
Sukhbir Badal should stop shedding crocodile tears: Sukhjinder Singh Randhawa

ਕਿਹਾ - ਸੀਬੀਆਈ ਵੱਲੋਂ ਬਰਗਾੜੀ ਮਾਮਲੇ 'ਚ ਕਲੋਜ਼ਰ ਰਿਪੋਰਟ ਉਤੇ ਸੁਖਬੀਰ ਬਾਦਲ ਮਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਰਗਾੜੀ ਵਿਖੇ ਵਾਪਰੀਆਂ ਬੇਅਦਬੀ ਦੀਆਂ ਤਿੰਨ ਘਟਨਾਵਾਂ ਸਬੰਧੀ ਬੀਤੇ ਦਿਨੀਂ ਮੋਹਾਲੀ ਦੀ ਇਕ ਅਦਾਲਤ ਵਿਚ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਦਾਖ਼ਲ ਕੀਤੇ ਜਾਣ ਦਾ ਸਖ਼ਤ ਵਿਰੋਧ ਕੀਤਾ ਸੀ। ਇਸ ਮਾਮਲੇ 'ਚ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਤੇ ਛੇ ਕਾਂਗਰਸੀ ਵਿਧਾਇਕਾਂ ਨੇ ਸੁਖਬੀਰ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਨਸੀਹਤ ਦਿੱਤੀ ਹੈ ਕਿ ਉਹ ਮਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ ਅਤੇ ਆਪਣੇ ਕੀਤੇ ਪਾਪਾਂ ਲਈ ਸਜਾ  ਭੁਗਤਣ ਲਈ ਤਿਆਰ ਰਹੇ।

Sukhbir Singh BadalSukhbir Singh Badal

ਸਾਂਝੇ ਪ੍ਰੈਸ ਬਿਆਨ 'ਚ ਰੰਧਾਵਾ ਅਤੇ ਕਾਂਗਰਸੀ ਵਿਧਾਇਕਾਂ ਕੁਸਲਦੀਪ ਸਿੰਘ ਕਿੱਕੀ ਢਿੱਲੋਂ, ਹਰਪ੍ਰਤਾਪ ਸਿੰਘ ਅਜਨਾਲਾ, ਰਾਜਾ ਅਮਰਿੰਦਰ ਸਿੰਘ ਵੜਿੰਗ, ਬਰਿੰਦਰਮੀਤ ਸਿੰਘ ਪਾਹੜਾ, ਫ਼ਤਿਹਜੰਗ ਸਿੰਘ ਬਾਜਵਾ ਅਤੇ ਕੁਲਬੀਰ ਸਿੰਘ ਜੀਰਾ ਨੇ ਕਿਹਾ ਕਿ ਜੇ ਸੁਖਬੀਰ ਸੱਚੇ ਦਿਲੋਂ ਸੀਬੀਆਈ ਦੇ ਫ਼ੈਸਲੇ ਦਾ ਵਿਰੋਧ ਕਰਦਾ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਰਵਉੱਚ ਮੰਨਦੇ ਹਨ ਤਾਂ ਉਹ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਕੋਲੋਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿਵਾਉਣ ਕਿਉਂਕਿ ਉਂਹ ਕੇਂਦਰ ਸਰਕਾਰ ਵਿੱਚ ਸੱਤਾ 'ਚ ਭਾਈਵਾਲ ਹੈ ਜਿਸ ਦੇ ਅਧੀਨ ਸੀਬੀਆਈ ਆਉਂਦੀ ਹੈ।

Bargari KandBargari Kand

ਕਾਂਗਰਸੀ ਆਗੂਆਂ ਨੇ ਕਿਹਾ ਕਿ ਅਸਲ ਵਿਚ ਸੀਬੀਆਈ ਬਾਦਲਾਂ ਨੂੰ ਬਚਾਉਣਾ ਚਾਹੁੰਦੀ ਹੈ ਜੋ ਬੇਅਦਬੀ ਮਾਮਲਿਆਂ ਵਿੱਚ ਸਿੱਧੇ ਤੌਰ ਉਤੇ ਦੋਸ਼ੀ ਹਨ ਅਤੇ ਡੇਰਾ ਮੁਖੀ ਨੂੰ ਮਾਫ਼ੀ ਦਿਵਾਉਣ ਵਿਚ ਪੱਬਾਂ ਭਾਰ ਸਨ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਲੈਣ ਵਾਸਤੇ 2012 ਵਿਚ ਆਪਣੀ ਸਰਕਾਰ ਵੇਲੇ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਬਠਿੰਡਾ ਕੋਰਟ ਵਿਚ ਦਾਇਰ ਚਾਰਜਸ਼ੀਟ ਵਾਪਸ ਲੈ ਲਈ ਸੀ ਜਿਹੜੀ ਡੇਰਾ ਮੁਖੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲੇ ਵਿੱਚ ਦਾਇਰ ਸੀ।

Sauda SadhSauda Sadh

ਕਾਂਗਰਸੀ ਆਗੂਆਂ ਨੇ ਕਿਹਾ ਕਿ ਦਰਅਸਲ ਸੁਖਬੀਰ ਦੀ ਹਾਲਤ ਉਸ ਚਤੁਰ ਬਣਦੇ ਚੋਰ ਵਰਗੀ ਹੈ ਜਿਹੜਾ ਖੁਦ ਚੋਰ ਹੁੰਦਾ ਹੋਇਆ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਲਈ ਦੂਜਿਆਂ ਵੱਲ ਉਂਗਲਾਂ ਕਰ ਕੇ ਚੋਰ-ਚੋਰ ਦੀ ਕਾਂਵਾਂ ਰੌਲੀ ਪਾਉਂਦਾ ਹੈ ਪਰ ਪੰਜਾਬ ਦੇ ਬੱਚੇ-ਬੱਚੇ ਨੂੰ ਹੁਣ ਇਹ ਪਤਾ ਲੱਗ ਚੁੱਕਿਆ ਹੈ ਕਿ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਸਹਾਰੇ ਆਪਣੀ ਕੁਰਸੀ ਬਚਾਉਣ ਲਈ ਬਾਦਲਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਾਉਣ ਦਾ ਮਹਾਂ ਪਾਪ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਸੁਖਬੀਰ ਨਹੀਂ ਸਗੋਂ ਉਸ ਅੰਦਰਲੇ ਉਨ੍ਹਾਂ ਪਾਪਾਂ ਦਾ ਡਰ ਬੋਲ ਰਿਹਾ ਹੈ ਜਿਨਾਂ ਦੀ ਸਜਾ ਉਸ ਨੂੰ ਹਰ ਹਾਲਤ ਵਿਚ ਭੁਗਤਣੀ ਹੀ ਪੈਣੀ ਹੈ ਕਿਉਂਕਿ ਬਾਦਲ ਪਰਿਵਾਰ ਦੇ ਪਾਪਾਂ ਦਾ ਘੜਾ ਭਰ ਚੁੱਕਿਆ ਹੈ।

Sukhjinder Singh RandhawaSukhjinder Singh Randhawa

ਕਾਂਗਰਸੀ ਆਗੂਆਂ ਨੇ ਅੱਗੇ ਕਿਹਾ ਕਿ ਸੀਬੀਆਈ ਇਨ੍ਹਾਂ ਕੇਸਾਂ ਦੇ ਮਾਮਲੇ ਵਿਚ ਕਠਪੁਤਲੀ ਦਾ ਕੰਮ ਕਰ ਰਹੀ ਹੈ ਜੋ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਗੰਭੀਰ ਨਹੀਂ ਸੀ। ਸੀਬੀਆਈ ਉਦੋਂ ਹਰਕਤ ਵਿਚ ਆਈ ਜਦੋਂ ਆਰ.ਐਸ. ਖਟੜਾ ਦੀ ਅਗਵਾਈ ਵਿੱਚ ਬਣਾਈ ਪੰਜਾਬ ਪੁਲਿਸ ਦੀ ਐਸ ਆਈ ਟੀ ਨੇ ਇਨ੍ਹਾਂ ਕੇਸਾਂ ਦੀ ਪੈਰਵਾਈ ਕਰਦਿਆਂ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੀਬੀਆਈ ਦੀ ਨੀਅਤ ਉਤੇ ਪਹਿਲਾ ਹੀ ਸੱਕ ਸੀ ਜਿਸ ਕਾਰਨ ਕੋਟਕਪੂਰਾ ਤੇ ਬਹਿਬਲ ਕਲਾਂ ਪੁਲਿਸ ਫਾਇਰਿੰਗ ਮਾਮਲੇ ਵਿਚ ਕੇਸ ਸੀਬੀਆਈ ਤੋਂ ਵਾਪਸ ਲੈ ਲਏ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM

Enforcement Team vs Mohali Shopkeepers Clash: 'ਤੁਸੀਂ ਉੱਚੀ ਨਹੀਂ ਬੋਲਣਾ, ਤੈਨੂੰ ਬੋਲਣ ਦੀ ਤਮੀਜ਼ ਨੀ

03 Jan 2026 1:54 PM

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM
Advertisement