ਕਿਸਾਨਾਂ ਵਾਂਗ ਖੇਤ ਮਜ਼ਦੂਰਾਂ ਨੂੰ ਕਰਜ਼ੇ 'ਚ ਡੋਬਣ ਲਈ ਰਵਾਇਤੀ ਸਰਕਾਰਾਂ ਜ਼ਿੰਮੇਵਾਰ: ਹਰਪਾਲ ਸਿੰਘ ਚੀਮਾ
Published : Jul 14, 2020, 8:15 pm IST
Updated : Jul 14, 2020, 8:15 pm IST
SHARE ARTICLE
Harpal Singh Cheema
Harpal Singh Cheema

ਸਰਕਾਰਾਂ ਦੀ ਨਾਲਾਇਕੀ ਕਾਰਨ 20 ਫ਼ੀ ਸਦੀ ਵਿਆਜ ਦਰ 'ਤੇ ਕਰਜ਼ਾ ਚੁੱਕਣ ਲਈ ਮਜਬੂਰ ਹਨ ਖੇਤ ਮਜ਼ਦੂਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖੇਤ ਮਜ਼ਦੂਰਾਂ ਉਤੇ ਪਿਛਲੇ 30 ਸਾਲਾਂ 'ਚ 61 ਪ੍ਰਤੀਸ਼ਤ ਕਰਜ਼ ਵਧਣ ਲਈ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਅਤੇ ਬੇਈਮਾਨ ਨੀਅਤਾਂ ਨੂੰ ਜ਼ਿੰਮੇਵਾਰ ਦਸਿਆ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ (ਬਾਦਲ) ਅਤੇ ਭਾਜਪਾ ਨੇ ਕਿਸਾਨਾਂ ਅਤੇ ਭੂਮੀਹੀਣ ਗ਼ਰੀਬਾਂ-ਖੇਤ ਮਜ਼ਦੂਰਾਂ ਨੂੰ ਵੋਟਾਂ ਲਈ ਹੀ ਵਰਤਿਆ ਹੈ, ਪ੍ਰੰਤੂ ਕੀਤੇ ਚੋਣ ਵਾਅਦੇ ਕਦੇ ਵੀ ਨਹੀਂ ਨਿਭਾਏ।

Harpal Cheema Harpal Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ 562 ਚੋਣ ਵਾਅਦਿਆਂ 'ਚੋਂ 328 ਪੂਰੀ ਤਰਾਂ ਅਤੇ 97 ਕਾਫ਼ੀ ਹੱਦ ਤਕ ਪੂਰੇ ਕਰ ਲੈਣ ਦੇ ਝੂਠੇ ਅਤੇ ਫ਼ਰੇਬੀ ਦਾਅਵੇ ਕਰ ਕੇ ਪੰਜਾਬ ਦੇ ਕਿਸਾਨਾਂ ਅਤੇ ਬੇਜ਼ਮੀਨੇ ਦਲਿਤ-ਮਜ਼ਦੂਰਾਂ ਸਮੇਤ ਸਾਰੇ ਵਰਗਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੇ ਹਨ।

Harpal CheemaHarpal Cheema

ਚੀਮਾ ਨੇ ਪੁਛਿਆ ਕਿ ਕੈਪਟਨ ਅਮਰਿੰਦਰ ਸਿੰਘ ਸਪਸ਼ਟ ਕਰਨ ਕਿ ਬੇਜ਼ਮੀਨੇ ਦਲਿਤਾਂ ਅਤੇ ਖੇਤ ਮਜ਼ਦੂਰਾਂ ਦੇ ਕਿੰਨੇ ਕਰਜ਼ੇ ਮੁਆਫ਼ ਕੀਤੇ ਹਨ? ਚੀਮਾ ਮੁਤਾਬਕ ਜੇਕਰ ਕੈਪਟਨ ਅਮਰਿੰਦਰ ਸਿੰਘ ਅਪਣੇ ਚੋਣ ਵਾਅਦਿਆਂ ਪ੍ਰਤੀ ਥੋੜ੍ਹਾ-ਬਹੁਤ ਵੀ ਸੰਜੀਦਾ ਰਹਿੰਦੇ ਤਾਂ ਖੇਤ ਮਜ਼ਦੂਰਾਂ ਨੂੰ 20 ਫ਼ੀ ਸਦੀ ਤੋਂ ਵੀ ਵੱਧ ਵਿਆਜ ਦਰ 'ਤੇ ਕਰਜ਼ੇ ਚੁੱਕਣ ਦੀ ਨੌਬਤ ਨਾ ਆਉਂਦੀ।

Harpal CheemaHarpal Cheema

ਹਰਪਾਲ ਸਿੰਘ ਚੀਮਾ ਨੇ ਮਾਹਰਾਂ ਵਲੋਂ ਕੀਤੇ ਅਧਿਐਨ ਦੇ ਹਵਾਲੇ ਨਾਲ ਕਿਹਾ ਕਿ ਕਰਜ਼ੇ ਦੇ ਬੋਝ ਕਾਰਨ ਜਿਥੇ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ, ਉਥੇ ਖੇਤ ਮਜ਼ਦੂਰ ਵੀ ਵੱਡੀ ਗਿਣਤੀ 'ਚ ਖੁਦਕੁਸ਼ੀਆਂ ਕਰ ਰਹੇ ਹਨ। ਚੀਮਾ ਨੇ ਦਸਿਆ ਕਿ ਤਾਜ਼ਾ ਰੀਪੋਰਟ ਅਨੁਸਾਰ ਸਾਲ 2000 ਤੋਂ ਸਾਲ 2018 ਤਕ ਖੇਤ ਮਜ਼ਦੂਰਾਂ ਨੇ 7300 ਆਤਮ ਹਤਿਆਵਾਂ ਕੀਤੀਆਂ ਹਨ, ਜਿਨ੍ਹਾਂ 'ਚ 5765 ਦਾ ਇਕ ਮਾਤਰ ਕਾਰਨ ਕਰਜ਼ੇ ਦਾ ਬੋਝ ਰਿਹਾ ਹੈ।

Harpal Singh CheemaHarpal Singh Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਸਰਕਾਰਾਂ ਦੀਆਂ ਨੀਤੀਆਂ ਖੇਤੀਬਾੜੀ ਅਤੇ ਖੇਤ ਮਜ਼ਦੂਰ ਪੱਖੀ ਹੁੰਦੀਆਂ ਤਾਂ ਬੇ-ਜ਼ਮੀਨ ਖੇਤ ਮਜ਼ਦੂਰਾਂ ਲਈ ਵੀ ਘੱਟ ਵਿਆਜ ਵਾਲੇ ਕਰਜ਼ਿਆਂ ਦਾ ਸੰਸਥਾਗਤ ਬੰਦੋਬਸਤ ਹੁੰਦਾ, ਪ੍ਰੰਤੂ ਸਰਕਾਰਾਂ ਨੇ ਇਸ ਪਾਸੇ ਕਦੇ ਵੀ ਧਿਆਨ ਨਹੀਂ ਦਿਤਾ ਨਤੀਜੇ ਵਜੋਂ ਖੇਤ ਮਜ਼ਦੂਰਾਂ ਨੂੰ 20.6 ਫ਼ੀ ਸਦੀ ਦੀ ਬੇਹੱਦ ਮਹਿੰਗੀ ਵਿਆਜ ਦਰ 'ਤੇ ਕਰਜ਼ਾ ਲੈਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ 2022 'ਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਮੌਕਾ ਦਿੰਦੇ ਹਨ ਤਾਂ ਕਿਸਾਨਾਂ ਅਤੇ ਖੇਤ-ਮਜ਼ਦੂਰਾਂ ਦੇ ਕਰਜ਼ਿਆਂ ਦਾ ਪਹਿਲ ਦੇ ਆਧਾਰ 'ਤੇ ਤਰਕਸੰਗਤ ਨਿਪਟਾਰਾ ਕਰਨ ਲਈ ਇਕ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਨੀਤੀ ਲਿਆਂਦੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement