ਪੰਜਾਬ ਵਿਚ ਹੁਣ ਤਕ ਕਰੀਬ 3.65 ਲੱਖ ਲੋਕਾਂ ਦੇ ਹੋਏ ਕੋਰੋਨਾ ਟੈਸਟ : ਓ.ਪੀ. ਸੋਨੀ
Published : Jul 14, 2020, 10:08 am IST
Updated : Jul 14, 2020, 10:08 am IST
SHARE ARTICLE
Corona
Corona

ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਕੋਰੋਨਾ ਮਹਾਂਮਾਰੀ ਦੀ ਸਥਿਤੀ

ਅੰਮ੍ਰਿਤਸਰ, 13 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਕੋਰੋਨਾ ਮਹਾਂਮਾਰੀ ਦੀ ਸਥਿਤੀ ਨੂੰ ਲੈ ਕੇ ਸਰਕਟ ਹਾਊਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ।  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਜਿਹੜਾ ਵੀ ਕੋਈ ਪਾਜ਼ੇਟਿਵ ਕੇਸ ਆਉਦਾ ਹੈ ਤਾਂ ਉਸ ਦੇ ਘਰ ਵਾਲਿਆਂ ਤੋਂ ਇਲਾਵਾ ਜਿਥੇ ਜਿਥੇ ਵੀ ਉਹ ਵਿਅਕਤੀ ਗਿਆ ਹੋਵੇ

ਅਤੇ ਉਸ ਦੇ ਸੰਪਰਕ ਵਿਚ ਆਉਣ ਵਾਲਿਆਂ ਦੇ ਵੀ ਟੈਸਟ ਕੀਤੇ ਜਾਣ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਸੈਂਪਲਾਂ ਦੀ ਗਿਣਤੀ ਵਧਾਈ ਜਾਵੇ ਅਤੇ ਲੋਕਾਂ ਨੂੰ ਵੀ ਅਪਣਾ ਟੈਸਟ ਕਰਵਾਉਣ ਲਈ ਜਾਗਰੂਕ ਕੀਤਾ ਜਾਵੇ।  ਉਨ੍ਹਾਂ ਰੈਂਡਮ ਟੈਸਟਿੰਗ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਜਿਸ ਖੇਤਰ ਵਿਚ ਕੋਈ ਵਿਅਕਤੀ ਪਾਜ਼ੇਟਿਵ 

File Photo File Photo

ਪਾਇਆ ਜਾਂਦਾ ਹੈ ਤਾਂ ਉਸ ਖੇਤਰ ਵਿਚ ਰੈਂਡਮ ਟੈਸਟਿੰਗ ਜ਼ਰੂਰ ਕੀਤੀ ਜਾਵੇ। ਟੈਸਟਿੰਗ ਦੀ ਸਮਰੱਥਾ ਵਿਚ ਵਾਧਾ ਹੋਣ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। 755 ਮਰੀਜ਼ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ।  ਸ੍ਰੀ ਸੋਨੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿਚ ਫ਼ਾਇਰ ਬ੍ਰਿਗੇਡ ਗੱਡੀਆਂ ਰਾਹੀ ਸਾਰੇ ਸ਼ਹਿਰ ਨੂੂੰ ਅਤੇ ਸਰਕਾਰੀ ਹਸਪਤਾਲਾਂ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਸੈਨੇਟਾਈਜ਼ ਕੀਤਾ ਜਾਵੇ।

ਹੁਣ ਤਕ ਪੰਜਾਬ ਵਿਚ 3.65 ਲੱਖ ਦੇ ਕਰੀਬ ਲੋਕਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ 6625 ਲੋਕਾਂ ਦੇ ਟੈਸਟ ਪਾਜ਼ੇਟਿਵ ਪਾਏ ਗਏ ਹਨ ਅਤੇ 78 ਲੋਕਾਂ ਦੀ ਮੌਤ ਹੋ ਚੁੱਕੀ ਹੈ।  ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਤੁਲੀ ਲੈਬ ਦੀ ਜਾਂਚ ਲਈ ਸਿਟ ਦਾ ਗਠਨ ਕਰ ਦਿਤਾ ਗਿਆ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ। ਸਰਕਾਰ ਵਲੋਂ ਜਲੰਧਰ, ਲੁਧਿਆਣਾ ਅਤੇ ਮੁਹਾਲੀ ਵਿਖੇ ਕਰੋਨਾ ਦੇ ਟੈਸਟ ਲਈ ਨਵੀਆਂ ਲੈਬਾਂ ਲਗਾਈਆਂ ਜਾ ਰਹੀਆਂ ਹਨ

ਜਿਸ ਨਾਲ ਪੰਜਾਬ ਵਿਚੋਂ ਰੋਜ਼ਾਨਾ 20,000 ਲੋਕਾਂ ਦੇ ਟੈਸਟ ਹੋ ਸਕਣਗੇ। ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ, ਡਾ. ਸੁਖਚੈਨ ਸਿੰਘ ਪੁਲਿਸ ਕਮਿਸ਼ਨਰ, ਸ੍ਰੀ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਸੰਦੀਪ ਰਿਸ਼ੀ ਵਧੀਕ ਕਮਿਸ਼ਨਰ ਨਗਰ ਨਿਗਮ, ਡਾ. ਰਾਜੀਵ ਦੇਵਗਨ ਪ੍ਰਿੰਸੀਪਲ ਮੈਡੀਕਲ ਕਾਲਜ, ਡਾ: ਨਵਦੀਪ ਸਿੰਘ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement