ਬਾਜਵਾ ਵਲੋਂ ਦਫ਼ਤਰਾਂ ਵਿਚ ਪੰਜਾਬੀ ਨੂੰ ਤਰਜੀਹ ਦੇਣ ਦੇ ਹੁਕਮ
Published : Jul 14, 2020, 9:28 am IST
Updated : Jul 14, 2020, 9:28 am IST
SHARE ARTICLE
Tript Bajwa
Tript Bajwa

ਸੂਬੇ ਦੇ ਉਚੇਰੀ ਸਿਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਕ ਵਾਰ ਫਿਰ ਸਾਰੇ

ਚੰਡੀਗੜ੍ਹ, 13 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਦੇ ਉਚੇਰੀ ਸਿਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਕ ਵਾਰ ਫਿਰ ਸਾਰੇ ਸਬੰਧਤ ਅਦਾਰਿਆਂ ਅਤੇ ਵਿਭਾਗਾਂ ਨੂੰ ਸਖ਼ਤੀ ਨਾਲ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਾਮ-ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਸੱਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਪੰਜਾਬ ਸਰਕਾਰ ਵਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੀ ਅਗਵਾਈ ਵਿਚ ਅਹਿਮ ਫ਼ੈਸਲਾ ਲਿਆ ਸੀ ਜਿਸ ਅਨੁਸਾਰ ਰਾਜ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਅਰਧ ਸਰਕਾਰੀ ਅਦਾਰਿਆਂ, ਬੋਰਡ, ਨਿਗਮ, ਵਿਦਿਅਕ ਸੰਸਥਾਵਾਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ-ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਸੱਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ।

ਮੰਤਰੀ ਨੇ ਨਾਲ ਹੀ ਦਸਿਆ ਕਿ ਇਸ ਸਬੰਧ ਵਿਚ ਸਮੇਂ-ਸਮੇਂ ’ਤੇ  ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹੋਈਆਂ ਹਨ। ਉਨ੍ਹਾਂ ਪੰਜਾਬੀ ਭਾਸ਼ਾ ਸਬੰਧੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਵਾਲਿਆਂ ਵਿਰੁਧ ਐਕਟ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ।   

ਇਸ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਭਾਗ/ਬੋਰਡ ਕਾਰਪੋਰੇਸ਼ਨ ਵਿਚ ਲੱਗੇ ਬੋਰਡ/ਨਾਮ ਪੱਟੀ/ਮੀਲ ਪੱਥਰ ਦੇ ਸ਼ਬਦ ਜੋੜ ਦਰੁਸਤ ਨਾ ਹੋਣ ਦੀ ਸੂਚਨਾ ਕਿਸੇ ਵੀ ਵਿਅਕਤੀ ਨੂੰ ਮਿਲਦੀ ਹੈ ਤਾਂ ਉਹ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਦੀ ਈ-ਮੇਲ pblanguages0hotmail.com  ’ਤੇ ਸੂਚਿਤ ਕਰ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement