
ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਕਈ ਥਾਵਾਂ ‘ਤੇ ਸਖਤੀ ਵਰਤਣ ਦਾ ਐਲਾਨ ਕੀਤਾ ਗਿਆ ਸੀ।
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਕਈ ਥਾਵਾਂ ‘ਤੇ ਸਖਤੀ ਵਰਤਣ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਸਰਕਾਰ ਨੇ ਕੁਝ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਗਏ ਬਿਆਨ ਵਿਚ ਕਿਹਾ ਗਿਆ ਕਿ ਜਿਹੜੇ ਲੋਕ 72 ਘੰਟੇ ਜਾਂ ਇਸ ਤੋਂ ਘੱਟ ਸਮੇਂ ਲਈ ਪੰਜਾਬ ਆਉਣਗੇ, ਉਹਨਾਂ ਨੂੰ ਕੁਆਰੰਟੀਨ ਤੋਂ ਛੋਟ ਦਿੱਤੀ ਗਈ ਹੈ।
Capt Amrinder Singh
ਉਹਨਾਂ ਲਈ ਸਿਰਫ ਬਾਰਡਰ ‘ਤੇ ਚੈਕਿੰਗ ਲਾਜ਼ਮੀ ਹੈ। ਘਰੇਲੂ ਯਾਤਰੀਆਂ ਲਈ ਇਸ ਛੋਟ ਦਾ ਐਲ਼ਾਨ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰੀਖਿਆਵਾਂ ਜਾਂ ਕਾਰੋਬਾਰ ਨਾਲ ਸਬੰਧਤ ਕੰਮਾਂ ਲਈ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ।
Punjab Police
ਇਸ ਮੌਕੇ ਉਹਨਾਂ ਕਿਹਾ ਕਿ ਘਰੇਲੂ ਯਾਤਰੀਆਂ ਨੂੰ 14 ਦਿਨਾਂ ਦੇ ਲਾਜ਼ਮੀ ਕੁਆਰੰਟੀਨ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਕੋਵਾ ਐਪ ‘ਤੇ ਦਿੱਤੇ ਗਏ ਸਟੈਂਡਰਡ ਫਾਰਮੈਟ ‘ਚ ਚੈੱਕ ਪੋਸਟ ਦੇ ਓਆਈਸੀ ਨਾਲ ਰਸਮੀ ਅੰਡਰਟੇਕ ਜਮ੍ਹਾਂ ਕਰਨਾ ਜ਼ਰੂਰੀ ਹੈ। ਇਸ ਦੌਰਾਨ ਯਾਤਰੀਆਂ ਨੂੰ ਫੋਨ ਵਿਚ ਕੋਵਾ ਐਪ ਡਾਊਨਲੋਡ ਕਰਨਾ ਹੋਵੇਗਾ।
Corona virus
ਦੱਸ ਦਈਏ ਕਿ ਬੀਤੇ ਦਿਨ ਪੰਜਾਬ ਸਰਕਾਰ ਨੇ ਕੋਵਿਡ ਵਿਰੁੱਧ ਲੜਾਈ ਹੋਰ ਤੇਜ਼ ਕਰਦਿਆਂ ਸਾਰੇ ਜਨਤਕ ਇਕੱਠਾਂ 'ਤੇ ਮੁਕੰਮਲ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਜਨਤਕ ਇਕੱਤਰਤਾ ਨੂੰ ਪੰਜ ਵਿਅਕਤੀਆਂ ਤੱਕ ਅਤੇ ਵਿਆਹ/ਹੋਰ ਸਮਾਜਿਕ ਸਮਾਗਮਾਂ ਵਿਚ 50 ਦੀ ਬਜਾਏ 30 ਵਿਅਕਤੀਆਂ ਦੀ ਇਕੱਤਰਤਾ ਤੱਕ ਸੀਮਿਤ ਕਰ ਦਿੱਤਾ ਹੈ। ਜਨਤਕ ਇਕੱਠ ਕਰਨ 'ਤੇ ਲਾਈਆਂ ਰੋਕਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਲਾਜ਼ਮੀ ਐਫ.ਆਈ.ਆਰ. ਦਰਜ ਕੀਤੀ ਜਾਵੇਗੀ