ਪੰਜਾਬ ਪੁਲਿਸ ਜਾਣਬੁੱਝ ਕੇ ਪੰਜਾਬ ਦੇ ਗ਼ਰੀਬ ਤੇ ਦਲਿਤ ਨੌਜਵਾਨਾਂ ਨੂੰ ਬਣਾ ਰਹੀ ਹੈ ਨਿਸ਼ਾਨਾ : ਖਹਿਰਾ
Published : Jul 14, 2020, 10:25 am IST
Updated : Jul 14, 2020, 10:25 am IST
SHARE ARTICLE
Sukhpal Khaira
Sukhpal Khaira

ਕਿਹਾ, ਜ਼ਰੂਰਤ ਪੈਣ ਤੇ ਇਨ੍ਹਾਂ ਨੌਜਵਾਨਾਂ ਦੇ ਹੱਕ ’ਚ ਅਦਾਲਤ ਦਾ ਦਰਵਾਜ਼ਾ ਖੜਾਉਣ ਤੋਂ ਗੁਰੇਜ਼ ਨਹੀਂ ਕਰਾਂਗਾ

ਸਮਾਣਾ, 13 ਜੁਲਾਈ (ਚਮਕੌਰ ਮੋਤੀ ਫਾਰਮ) : ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵਲੋਂ ਯੂਏਪੀਏ ਕਾਨੂੰਨ ਤਹਿਤ ਪੰਜਾਬ ਦੇ ਬੇਰੁਜਗਾਰ ਅਤੇ ਦਲਿਤ ਤਬਕੇ ਦੇ ਨੌਜਵਾਨਾਂ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਜੇਲਾਂ ਵਿਚ ਸੜਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕੀਤਾ।

ਉਹ ਅੱਜ ਸਮਾਣਾ ਦੇ ਨੇੜਲੇ ਪਿੰਡ ਸ਼ਾਦੀਪੁਰ ਵਿਖੇ ਲਵਪ੍ਰੀਤ ਸਿੰਘ ਉਰਫ਼ ਰਾਜਕੁਮਾਰ ਜਿਸਨੂੰ ਸਮਾਣਾ ਪੁਲਿਸ ਨੇ ਪਿਛਲੇ ਦਿਨੀਂ ਯੂਏਪੀਏ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤਾ ਹੈ, ਦੇ ਘਰ ਉਸ ਦੇ ਮਾਤਾ-ਪਿਤਾ ਨੂੰ ਮਿਲਣ ਆਏ ਸਨ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੂਬਾ ਜਰਨਲ ਸਕੱਤਰ ਰਛਪਾਲ ਸਿੰਘ ਜੌੜਾਮਾਜਰਾ , ਭਦੋੜ ਤੋਂ ਵਿਧਾਇਕ ਪਿਰਮਲ ਸਿੰਘ ਧੋਲਾ  ਵੀ ਹਾਜ਼ਰ ਸਨ।

ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਕੁੱਝ ਦਿਨਾਂ ਦੌਰਾਨ ਇਸ  ਜਾਲਿਮ ਕਾਨੂੰਨ ਤਹਿਤ 16 ਮਾਮਲੇ ਦਰਜ਼ ਕਰਕੇ ਵੱਡੀ ਗਿਣਤੀ ਵਿਚ ਅਜਿਹੇ ਬੇਰੁਜ਼ਗਾਰ ਤੇ ਦਲਿਤ ਨੌਜਵਾਨਾਂ ਨੂੰ ਜੇਲਾਂ ਅੰਦਰ ਸੜਨ ਲਈ ਭੇਜ ਦਿਤਾ ਹੈ ਜਿਨ੍ਹਾਂ ਦੇ ਪਰਵਾਰਾਂ ਦੀ ਵਿਤੀ ਹਾਲਤ ਅਜਿਹੀ ਵੀ ਨਹੀਂ ਕਿ ਉਹ ਉਨ੍ਹਾਂ ਨੂੰ ਬਚਾਉਣ ਲਈ ਵਕੀਲ ਹੀ ਖੜਾ ਕਰ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹ ਸੱਭ ਕੁੱਝ ਇਕ ਸਾਜਸ਼ ਤਹਿਤ ਕੀਤਾ ਜਾ ਰਿਹਾ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਮਾਣਾ ਪੁਲਿਸ ਵਲੋਂ ਇਸੇ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ 18-20 ਸਾਲ ਦੀ ਉਮਰ ਦੇ ਹਨ ਜਿਨ੍ਹਾਂ ਨੂੰ ਪੁਲਿਸ ਨੇ ਉਨ੍ਹਾਂ ਦੇ ਘਰਾਂ ਤੋਂ ਚੁੱਕ ਕੇ ਉਨ੍ਹਾਂ ਨੂੰ ਨਾਕਿਆਂ ਤੋਂ ਫੜੇ ਦਿਖਾ ਦਿਤਾ ਹੈ ਤੇ ਉਨ੍ਹਾਂ ਤੇ ਰਿਵਾਲਵਰ ਵੀ ਪਾ ਦਿਤੇ ਹਨ। ਇਸ ਤਰ੍ਹਾਂ ਪੰਜਾਬ ਪੁਲਿਸ ਗ਼ਰੀਬ ਤੇ ਦਲਿਤ ਪਰਵਾਰਾਂ ਨਾਲ ਨਾ ਕੇਵਲ ਧੋਖਾ ਕਰ ਰਹੀ ਹੈ ਬਲਕਿ ਇਨਸਾਨੀਅਤ ਦਾ ਵੀ ਗਲਾ ਘੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ  ਇਨ੍ਹਾਂ ਨੌਜਵਾਨਾਂ ਨਾਲ ਖੜੀ ਹੈ ਤੇ ਜ਼ਰੂਰਤ ਪੈਣ ’ਤੇ ਇਨ੍ਹਾਂ ਲਈ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement