ਸੰਸਦਚਕਿਸਾਨਾਂਨੂੰ ਵਿਰੋਧਪ੍ਰਦਰਸ਼ਨਤੋਂਰੋਕਣਦੀਕੋਈਵੀਕੋਸ਼ਿਸ਼ਗ਼ੈਰਕਾਨੂੰਨੀ ਹੋਵੇਗੀ ਸੰਯੁਕਤਕਿਸਾਨਮੋਰਚਾ
Published : Jul 14, 2021, 7:49 am IST
Updated : Jul 14, 2021, 7:49 am IST
SHARE ARTICLE
image
image

ਸੰਸਦ 'ਚ ਕਿਸਾਨਾਂ ਨੂੰ  ਵਿਰੋਧ ਪ੍ਰਦਰਸ਼ਨ ਤੋਂ ਰੋਕਣ ਦੀ ਕੋਈ ਵੀ ਕੋਸ਼ਿਸ਼ ਗ਼ੈਰ ਕਾਨੂੰਨੀ ਹੋਵੇਗੀ : ਸੰਯੁਕਤ ਕਿਸਾਨ ਮੋਰਚਾ


ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ  ਕਾਲੇ ਖੇਤੀ ਕਾਨੂੰਨਾਂ ਨੂੰ  ਰੱਦ ਕਰਨ ਅਤੇ ਕਾਰਵਾਈ ਦੀ ਮੰਗ ਕਰਨ ਲਈ ਮੋਰਚੇ ਵਲੋਂ ਪੱਤਰ ਭੇਜਿਆ ਜਾਵੇਗਾ

ਪ੍ਰਮੋਦ ਕੌਸ਼ਲ
ਲੁਧਿਆਣਾ, 13 ਜੁਲਾਈ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 22 ਜੁਲਾਈ ਤੋਂ ਸੰਸਦ ਦੇ ਮਾਨਸੂਨ ਸੈਸ਼ਨ ਦੀ ਸਮਾਪਤੀ ਤਕ ਸੰਸਦ ਵਿਚ ਕਿਸਾਨਾਂ ਦੇ ਵਿਰੋਧ ਦੀ ਤਿਆਰੀ ਜ਼ੋਰਾਂ 'ਤੇ ਹੈ |  ਪੰਜਾਬ, ਹਰਿਆਣਾ, ਰਾਜਸਥਾਨ, ਉਤਰ ਪ੍ਰਦੇਸ਼ ਅਤੇ ਇਥੋਂ ਤਕ ਕਿ ਪਛਮੀ ਬੰਗਾਲ, ਛੱਤੀਸਗੜ੍ਹ ਅਤੇ ਕਰਨਾਟਕ ਵਰਗੇ ਦੂਰ-ਦੁਰਾਡੇ ਦੇ ਸੂਬਿਆਂ ਤੋਂ ਕਿਸਾਨ ਅਤੇ ਆਗੂ ਇਸ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲੈਣ ਲਈ ਦਿੱਲੀ ਦੇ ਮੋਰਚਿਆਂ 'ਤੇ ਪਹੁੰਚ ਰਹੇ ਹਨ |  ਜਿਵੇਂ ਕਿ ਐਸ ਕੇ ਐਮ ਦੁਆਰਾ ਯੋਜਨਾ ਬਣਾਈ ਗਈ ਹੈ, ਰੋਸ ਪ੍ਰਦਰਸ਼ਨ ਵੀ ਯੋਜਨਾਬੱਧ, ਅਮਨ ਅਤੇ ਸ਼ਾਂਤੀਪੂਰਵਕ  ਕੀਤਾ ਜਾਵੇਗਾ, ਹਰ ਰੋਜ਼ 200 ਕਿਸਾਨ ਹਿੱਸਾ ਲੈਣਗੇ |
ਸੰਯੁਕਤ ਕਿਸਾਨ ਮੋਰਚੇ ਨੇ ਦੁਹਰਾਇਆ ਕਿ ਭਾਰਤ ਦੀ ਕਿਸਾਨੀ ਨੂੰ  ਅਪਣੀ ਕੌਮ ਦੀ ਰਾਜਧਾਨੀ ਵਿਚ ਰਹਿਣ ਅਤੇ ਲੋਕਤੰਤਰ ਦੀ ਸੱਭ ਤੋਂ ਉੱਚ ਸੰਸਥਾ ਸੰਸਦ ਵਿਚ ਅਪਣੀਆਂ ਸ਼ਿਕਾਇਤਾਂ ਕਰਨ ਦਾ ਪੂਰਾ ਅਧਿਕਾਰ ਹੈ |  ਕਿਸਾਨਾਂ ਨੂੰ  ਵਿਰੋਧ ਪ੍ਰਦਰਸ਼ਨ ਤੋਂ ਰੋਕਣ ਦੀ ਕੋਈ ਵੀ ਕੋਸ਼ਿਸ਼ ਗ਼ੈਰ ਕਾਨੂੰਨੀ ਅਤੇ ਗ਼ੈਰ ਸੰਵਿਧਾਨਕ ਹੋਵੇਗੀ |  ਇਸ ਸਬੰਧ ਵਿਚ ਐਸ ਕੇ ਐਮ ਦੇ ਬਹੁਤ ਸਾਰੇ ਨੇਤਾਵਾਂ ਨੇ ਐਸ ਕੇ ਐਮ ਅਤੇ ਸੰਵਿਧਾਨਕ ਸੰਗਠਨਾਂ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਜ਼ ਦੁਆਰਾ ਵੀਡੀਉ ਜਾਰੀ ਕੀਤੇ ਹਨ ਅਤੇ ਪੂਰੇ ਭਾਰਤ ਦੇ ਕਿਸਾਨਾਂ ਨੂੰ  ਅਪੀਲ ਕੀਤੀ ਹੈ ਕਿ ਉਹ ਇਸ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਅਤੇ ਹੰਕਾਰੀ ਕੇਂਦਰੀ ਸਰਕਾਰ ਨੂੰ  ਵਿਖਾ ਦੇਣ ਕਿ ਕਿਸਾਨ ਅਪਣੇ ਨਿਸ਼ਾਨੇ ਦੀ ਪ੍ਰਾਪਤੀ ਲਈ ਕਿੰਨੇ ਵਚਨਬੱਧ ਹਨ | ਕਿਸਾਨ ਲਗਾਤਾਰ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਦੁਆਰਾ ਬਣਾਏ ਕਾਲੇ ਕਾਨੂੰਨਾਂ ਨੂੰ  ਰੱਦ ਕੀਤਾ ਜਾਏ |
17 ਜੁਲਾਈ ਨੂੰ  ਐਸਕੇਐਮ ਲੋਕ ਸਭਾ ਅਤੇ ਰਾਜ ਸਭਾ ਦੇ ਸਾਰੇ ਗ਼ੈਰ-ਐਨਡੀਏ ਸੰਸਦ ਮੈਂਬਰਾਂ ਨੂੰ  ਪੱਤਰ ਜਾਰੀ ਕਰੇਗੀ ਤੇ ਮੰਗ ਕਰੇਗੀ ਕਿ ਉਹ ਸੰਸਦ ਵਿਚ ਕਿਸਾਨਾਂ ਦੀਆਂ ਮੰਗਾਂ ਨੂੰ  ਚੁਕਣ ਅਤੇ ਇਹ ਯਕੀਨੀ ਬਣਾਉਣ ਕਿ ਸੰਸਦ ਵਿਚ ਕਿਸੇ ਹੋਰ ਕਾਰਵਾਈ ਤੋਂ ਪਹਿਲਾਂ ਇਨ੍ਹਾਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇ ਅਤੇ ਇਨ੍ਹਾਂ ਨੂੰ  ਪੂਰਾ ਕੀਤਾ ਜਾਵੇ | ਇਹ ਪੱਤਰ ਵਿਅਕਤੀਗਤ ਸੰਸਦ ਮੈਂਬਰਾਂ ਨੂੰ  ਉਨ੍ਹਾਂ ਦੇ ਨਿਵਾਸ/ਦਫ਼ਤਰ ਵਿਖੇ ਦਿਤੇ ਜਾਣਗੇ ਜਾਂ ਫਿਰ ਇਨ੍ਹਾਂ ਨੂੰ  ਈਮੇਲ ਕੀਤਾ ਜਾਵੇਗਾ | ਸੰਯੁਕਤ ਕਿਸਾਨ ਮੋਰਚੇ ਨੇ ਹਾਲ ਹੀ ਵਿਚ ਹਰਿਆਣਾ ਵਿਚ ਬੀਜੇਪੀ ਦੇ ਕਾਲਜਾਂ ਅਤੇ 
ਯੂਨੀਵਰਸਿਟੀਆਂ ਵਿਚ ਪਾਰਟੀ ਦੀਆਂ ਮੀਟਿੰਗਾਂ ਅਤੇ ਰਾਜਨੀਤਕ ਗਤੀਵਿਧੀਆਂ ਕਰਨ ਦੀ ਨਿੰਦਾ ਕੀਤੀ ਹੈ | ਐਸਕੇਐਮ ਨੇ ਵਿਦਿਆਰਥੀਆਂ, ਫ਼ੈਕਲਟੀ ਅਤੇ ਰਾਜ ਦੇ ਲੋਕਾਂ ਨੂੰ  ਅਪੀਲ ਕੀਤੀ ਹੈ ਕਿ ਉਹ ਕੈਂਪਸ ਨੂੰ  ਭਾਜਪਾ ਦੇ ਪਾਰਟੀ ਦਫ਼ਤਰਾਂ ਵਜੋਂ ਵਰਤਣ ਅਤੇ ਰਾਜ ਦੀ ਮਸ਼ੀਨਰੀ ਦੀ ਵਰਤੋਂ ਲੋਕਾਂ 'ਤੇ ਮਜਬੂਰ ਕਰਨ ਲਈ ਇਸ ਖ਼ਤਰਨਾਕ ਰੁਝਾਨ ਦਾ ਮੁਕਾਬਲਾ ਕਰਨ ਲਈ ਇਕਜੁਟ ਹੋਣ |
 

SHARE ARTICLE

ਏਜੰਸੀ

Advertisement

Raja Warring ਦੇ Ludhiana ਤੋਂ ਚੋਣ ਲੜ੍ਹਨ ਬਾਰੇ ਆਹ ਕਾਂਗਰਸੀ ਵਿਧਾਇਕ ਨੇ ਨਵੀਂ ਗੱਲ ਹੀ ਕਹਿਤੀ

30 Apr 2024 3:36 PM

Khanna News: JCB ਮਸ਼ੀਨਾਂ ਲੈ ਕੇ ਆ ਗਏ Railway Officer, 300 ਘਰਾਂ ਦੇ ਰਸਤੇ ਕਰ ਦਿੱਤੇ ਬੰਦ | Latest News

30 Apr 2024 2:56 PM

Punjab BJP ਦਾ ਵੱਡਾ ਚਿਹਰਾ Congress 'ਚ ਹੋ ਰਿਹਾ ਸ਼ਾਮਿਲ, ਦੇਖੋ ਕੌਣ ਛੱਡ ਰਿਹਾ Party | LIVE

30 Apr 2024 1:20 PM

Big Breaking : ਦਲਵੀਰ ਗੋਲਡੀ ਦਾ ਕਾਂਗਰਸ ਤੋਂ ਟੁੱਟਿਆ ਦਿਲ! AAP ਜਾਂ BJP ਦੀ ਬੇੜੀ 'ਚ ਸਵਾਰ ਹੋਣ ਦੇ ਚਰਚੇ!

30 Apr 2024 12:30 PM

ਫਿਕਸ ਮੈਚ ਖੇਡ ਰਹੇ ਕਾਂਗਰਸੀ, ਅਕਾਲੀਆਂ ਨੂੰ ਬਠਿੰਡਾ ਤੋਂ ਜਿਤਾਉਣ ਲਈ ਰਾਜਾ ਵੜਿੰਗ ਨੂੰ ਲੁਧਿਆਣਾ ਭੇਜਿਆ'

30 Apr 2024 10:36 AM
Advertisement