ਸਹਿਕਾਰੀ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਨੂੰ  45 ਕਰੋੜ ਰੁਪਏ ਕੀਤੇ ਜਾਰੀ : ਰੰਧਾਵਾ
Published : Jul 14, 2021, 7:52 am IST
Updated : Jul 14, 2021, 7:52 am IST
SHARE ARTICLE
image
image

ਸਹਿਕਾਰੀ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਨੂੰ  45 ਕਰੋੜ ਰੁਪਏ ਕੀਤੇ ਜਾਰੀ : ਰੰਧਾਵਾ

ਚੰਡੀਗੜ੍ਹ, 13 ਜੁਲਾਈ (ਭੁੱਲਰ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵਲੋੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ  ਜਾਰੀ ਕਰ ਦਿਤੀ ਗਈ ਹੈ | ਇਹ ਪ੍ਰਗਟਾਵਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਵਿਚ ਕੀਤਾ |
ਸ. ਰੰਧਾਵਾ ਨੇ ਦਸਿਆ ਕਿ ਸਹਿਕਾਰੀ ਖੰਡ ਮਿੱਲਾਂ ਵਲੋੋਂ ਗੰਨਾਂ ਕਾਸ਼ਤਕਾਰਾਂ ਦੀ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵਲੋੋਂ 45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿਚ ਤਬਦੀਲ ਕਰ ਦਿਤੀ ਜਾਵੇਗੀ | ਉਨ੍ਹਾਂ ਅੱਗੇ ਇਹ ਵੀ ਦਸਿਆ ਕਿ ਕੇਂਦਰ ਸਰਕਾਰ ਵਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਬਰਾਮਦ ਸਬਸਿਡੀ ਅਤੇ ਬਫ਼ਰ ਸਟਾਕ ਸਬਸਿਡੀ ਦੀ ਕਰੀਬ 11.57 ਕਰੋੋੜ ਰੁਪਏ ਦੀ ਅਦਾਇਗੀ ਅਜੇ ਤਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵਲੋੋਂ ਅਪਣੇ ਪੱਧਰ 'ਤੇ 45 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਸਹਿਕਾਰਤਾ ਮੰਤਰੀ ਨੇ ਦਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵਲੋੋਂ ਸਾਲ 2021-22 ਦੇ ਬਜਟ ਵਿਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ | ਸ. ਰੰਧਾਵਾ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਸਬਸਿਡੀ ਅਤੇ ਬਫ਼ਰ ਸਟਾਕ ਕਲੇਮ ਵਜੋੋਂ ਬਣਦੀ ਕਰੀਬ 11.57 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋੋਂ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵਲੋੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਊਾਸਲ ਆਫ਼ ਐਗਰੀਕਲਚਰ ਰਿਸਰਚ ਕਰਨਾਲ  ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 16 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰ ਕੇ ਗੰਨਾ ਕਾਸ਼ਤਕਾਰਾਂ ਨੂੰ  ਦਿਤੀ ਗਈ ਹੈ | ਇਸ ਨਾਲ ਨਾ ਸਿਰਫ਼ ਗੰਨੇ ਦੇ ਪ੍ਰਤੀ ਏਕੜ ਝਾੜ ਵਿਚ ਵਾਧਾ ਹੋਵੇਗਾ ਬਲਕਿ ਗੰਨਾ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿਚ ਵੀ ਵਾਧਾ ਹੋੋਵੇਗਾ | 
ਸਹਿਕਾਰਤਾ ਮੰਤਰੀ ਨੇ ਦਸਿਆ ਕਿ ਇਸੇ ਯੋੋਜਨਾ ਤਹਿਤ ਕਲਾਨੌੌਰ ਵਿਖੇ ਗੁਰੂ ਨਾਨਕ ਦੇਵ ਗੰਨਾ ਖੋਜ ਤੇ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ ਅਤੇ ਕਰੀਬ 15 ਏਕੜ ਵਿਚ ਬੀਜ ਫ਼ਾਰਮ ਤਿਆਰ ਕਰ ਦਿਤਾ ਗਿਆ ਹੈ |
 

SHARE ARTICLE

ਏਜੰਸੀ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement