
ਨੂਰਮਹਿਲ ਦੇ ਨੇੜਲੇ ਪਿੰਡ ਪੰਡੋਰੀ ਜਗੀਰ ਵਿਖੇ ਇਕ ਵਿਅਕਤੀ ਨੇ ਅਪਣੀ ਪਤਨੀ ਤੋਂ ਦੁਖੀ ਹੋ ਕੇ ਬੱਚਿਆਂ ਸਮੇਤ ਜ਼ਹਿਰ ਨਿਗਲ ਲਿਆ
ਜਲੰਧਰ: ਨੂਰਮਹਿਲ ਦੇ ਨੇੜਲੇ ਪਿੰਡ ਪੰਡੋਰੀ ਜਗੀਰ ਵਿਖੇ ਇਕ ਵਿਅਕਤੀ ਨੇ ਅਪਣੀ ਪਤਨੀ ਤੋਂ ਦੁਖੀ ਹੋ ਕੇ ਬੱਚਿਆਂ ਸਮੇਤ ਜ਼ਹਿਰ ਨਿਗਲ ਲਿਆ, ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਸ ਦੌਰਾਨ 35 ਸਾਲਾ ਜਸਪ੍ਰੀਤ ਸਿੰਘ ਅਤੇ ਉਹਨਾਂ ਦੀ ਧੀ ਦੀ ਮੌਤ ਹੋ ਗਈ ਜਦਕਿ ਉਹਨਾਂ ਦੇ ਬੇਟੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
Man and Children ate Poison
ਹੋਰ ਪੜ੍ਹੋ: ਬੱਚੇ ਮਾਤਾ-ਪਿਤਾ ਦੀ ਦੇਖਭਾਲ ਨਹੀਂ ਕਰਦੇ ਤਾਂ ਉਹਨਾਂ ਦੀ ਜਾਇਦਾਦ 'ਤੇ ਦਾਅਵਾ ਕਰਨਾ ਵੀ ਗਲਤ- HC
ਮਿਲੀ ਜਾਣਕਾਰੀ ਮੁਤਾਬਕ 8 ਸਾਲ ਪਹਿਲਾਂ ਜਸਪ੍ਰੀਤ ਸਿੰਘ ਦਾ ਅਮਨਦੀਪ ਕੌਰ ਨਾਲ ਵਿਆਹ ਹੋਇਆ ਸੀ। ਉਹਨਾਂ ਦੇ ਦੋ ਬੱਚੇ (7 ਸਾਲ ਦਾ ਲੜਕਾ ਸਹਜਪ੍ਰੀਤ ਸਿੰਘ ਅਤੇ 5 ਸਾਲ ਦੀ ਲੜਕੀ ਮਨਰੂਪ ) ਸਨ। ਦੋ ਸਾਲ ਪਹਿਲਾਂ ਘਰੇਲੂ ਝਗੜੇ ਦੇ ਚਲਦਿਆਂ ਅਮਨਦੀਪ ਕੌਰ ਜਸਪ੍ਰੀਤ ਨੂੰ ਛੱਡ ਕੇ ਚਲੀ ਗਈ ਸੀ। ਕੁਝ ਦਿਨ ਪਹਿਲਾਂ ਹੀ ਜਸਪ੍ਰੀਤ ਨੂੰ ਅਮਨਦੀਪ ਦੇ ਦੂਜੇ ਵਿਆਹ ਬਾਰੇ ਖ਼ਬਰ ਮਿਲੀ, ਜਿਸ ਤੋਂ ਬਾਅਦ ਉਹ ਸਦਮੇ ਵਿਚ ਸੀ।
Suicide
ਹੋਰ ਪੜ੍ਹੋ: PAK 'ਚ ਅੱਤਵਾਦੀ ਹਮਲਾ, ਚੀਨੀ ਇੰਜੀਨੀਅਰਾਂ ਅਤੇ ਸੈਨਾ ਨੂੰ ਲੈ ਕੇ ਜਾ ਰਹੀ ਬੱਸ 'ਚ ਧਮਾਕਾ, 12 ਮੌਤਾਂ
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਜਸਪ੍ਰੀਤ ਸਿੰਘ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਤਿੰਨ ਲੋਕਾਂ ਖਿਲਾਫ] ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਨੂਰਮਹਿਲ ਗੁਰਿੰਦਰ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਖਸ਼ਿਆ ਜਾਵੇਗਾ ।