ਵਿਰੋਧੀ ਪਾਰਟੀਆਂ ਦੇ ਬਿਆਨ ਨਿਰਾਧਾਰ, ਪੰਜਾਬ ‘ਚ ਸਨਅਤ ਲਈ ਬਿਜਲੀ ਦੀ ਕੋਈ ਘਾਟ ਨਹੀਂ: ਸੁੰਦਰ ਸ਼ਾਮ
Published : Jul 14, 2021, 5:50 pm IST
Updated : Jul 14, 2021, 5:50 pm IST
SHARE ARTICLE
Sunder Sham Arora
Sunder Sham Arora

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਨੀਤੀ ਦੇਸ਼ ਭਰ ‘ਚ ਸਭ ਤੋਂ ਬਿਹਤਰ। ਸਰਕਾਰ ਵੱਲੋਂ 5 ਰੁਪਏ ਪ੍ਰਤੀ ਯੂਨਿਟ ਦਿੱਤੀ ਜਾ ਰਹੀ ਹੈ ਬਿਜਲੀ।

ਚੰਡੀਗੜ੍ਹ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ (Industry and Commerce Minister Sunder Sham Arora) ਨੇ ਪੰਜਾਬ ‘ਚ ਉਦਯੋਗਾਂ (Industries) ਲਈ ਬਿਜਲੀ ਦੀ ਘਾਟ ਸਬੰਧੀ ਵਿਰੋਧੀ ਪਾਰਟੀ ਆਗੂਆਂ ਦੇ ਬਿਆਨਾਂ ਨੂੰ ਹਾਸੋਹੀਣਾ (Opposition Leaders Statements Baseless) ਅਤੇ ਬੇਵਜ੍ਹਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਹੈ ਅਤੇ ਬਿਜਲੀ ਦੀ ਕੋਈ ਘਾਟ ਨਹੀਂ ਹੈ। ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਤੇ ਵਪਾਰ ਨੀਤੀ ਦੇਸ਼ ਭਰ ‘ਚ ਸਭ ਤੋਂ ਬਿਹਤਰ ਹੈ ਅਤੇ ਪਿਛਲੇ ਚਾਰ ਸਾਲਾ ਦੇ ਸਮੇਂ ਦੌਰਾਨ ਹੁਣ ਤੱਕ ਲਗਭੱਗ 91 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਸੂਬੇ ‘ਚ ਹੋ ਚੁੱਕਾ ਹੈ। 

ਹੋਰ ਪੜ੍ਹੋ: Global Warming: ਗਰਮੀ ਨਾਲ ਪਿਘਲ ਰਹੇ ਗਲੇਸ਼ੀਅਰ, ਕਰੀਬ 100 ਕਰੋੜ ਲੋਕਾਂ ਨੂੰ ਖਤਰਾ

Sunder Sham AroraSunder Sham Arora

ਉਨ੍ਹਾਂ ਕਿਹਾ ਕਿ ਪੰਜਾਬ ਉਦਯੋਗਪਤੀਆਂ ਲਈ ਮਨਪਸੰਦ ਸਥਾਨ ਹੈ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਨਿਵੇਸ਼ ਦੀਆਂ 2900 ਤਜਵੀਜ਼ਾਂ ਵਿੱਚੋਂ 51 ਫੀਸਦ ਨੇ ਆਪਣਾ ਉਦਯੋਗਿਕ ਕਾਰੋਬਾਰ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ‘ਚ 20 ਵਿਦੇਸ਼ੀ ਫਰਮਾਂ ਵੀ ਸ਼ਾਮਲ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Capt. Amarinder Singh) ਦੀ ਦੂਰਅੰਦੇਸ਼ੀ ਕਾਰਨ ਉਦਯੋਗਾਂ ਲਈ ‘ਰਾਈਟ ਟੂ ਬਿਜ਼ਨਸ ਐਕਟ’ (Right to Business Act) ਅਤੇ ‘ਸਿੰਗਲ ਵਿੰਡੋ ਪ੍ਰਣਾਲੀ’ ਲਾਗੂ ਕੀਤੀ, ਜਿਸ ਨਾਲ ਉਦਯੋਗਾਂ ਦੇ ਮਾਮਲਿਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਇੱਕੋ ਛੱਤ ਥੱਲੇ ਨਜਿੱਠਿਆ ਜਾਂਦਾ ਹੈ। ਇਸ ਫੈਸਲੇ ਨਾਲ ਜਿੱਥੇ ਉਦਯੋਗਪਤੀਆਂ ਦੀ ਖੱਜਲ ਖੁਆਰੀ ਖ਼ਤਮ ਹੋਈ ਹੈ, ਉੱਥੇ ਹੀ ਸਮੇਂ ਦੀ ਬੱਚਤ ਵੀ ਹੋਈ ਹੈ।

ਹੋਰ ਪੜ੍ਹੋ: ਪਾਣੀ ਦੀ ਟੈਂਕੀ ’ਤੇ ਚੜ੍ਹਿਆ ਬਜ਼ੁਰਗ ਜੋੜਾ, ਇਨਸਾਫ਼ ਨਾ ਮਿਲਣ ’ਤੇ ਦਿੱਤੀ ਛਾਲ ਮਾਰਨ ਦੀ ਧਮਕੀ

Power Crisis in PunjabPower

ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਬਹੁਤ ਹੀ ਜਾਇਜ਼ ਰੇਟ ‘ਤੇ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾ ਰਹੀ ਹੈ ਅਤੇ ਸਰਕਾਰ ਵੱਲੋਂ ਸਾਲ 2018 ਤੋਂ 2021 ਤੱਕ 3669 ਕਰੋੜ ਰੁਪਏ ਦੀ ਸਬਸਿਡੀ ਉਦਯੋਗਾਂ ਲਈ ਦਿੱਤੀ ਜਾ ਚੁੱਕੀ ਹੈ।

ਹੋਰ ਪੜ੍ਹੋ: ਬੇਅਦਬੀ ਮਾਮਲਾ: ਨਾਮਜ਼ਦ ਮਹਿਲਾ ਦੇ ਕਤਲ ’ਚ ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਪੰਜਾਬ ਚ ਉਦਯੋਗਾਂ ਲਈ ਸਾਜਗਾਰ ਮਾਹੌਲ ਅਤੇ ਵੱਧ ਉਜ਼ਰਤਾਂ ਹੋਣ ਕਾਰਨ ਕਾਮੇ ਇੱਥੇ ਕੰਮ ਕਰਨ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਚ ਹੁਨਰਮੰਦ ਕਾਮਿਆਂ ਦੀ ਬਹੁਤਾਤ ਹੈ ਅਤੇ ਉਦਯੋਗ ਹੁਨਰਮੰਦ ਕਾਮਿਆਂ ਤੋਂ ਬਿਨ੍ਹਾਂ ਚੱਲਣੇ ਸੰਭਵ ਨਹੀਂ। ਸੂਬਾ ਸਰਕਾਰ ਵੱਲੋਂ ਬਣਾਈ ਗਈ ਉਦਯੋਗ ਨੀਤੀ ਕਾਰਨ ਪੰਜਾਬ, ਉਦਯੋਗਾਂ ਲਈ ਬਿਹਤਰ ਸਥਾਨ ਵਜੋਂ ਉਭਰਿਆ ਹੈ। 

ਹੋਰ ਪੜ੍ਹੋ: Covid Vaccination ਵਿਚ ਸਭ ਤੋਂ ਅੱਗੇ ਹਿਮਾਚਲ ਪ੍ਰਦੇਸ਼, UP-Bihar ਸਭ ਤੋਂ ਹੇਠਾਂ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਦੇ ਪੰਜਾਬ ‘ਚ ਬਿਜਲੀ ਦੀ ਘਾਟ ਹੋਣ ਵਾਲੇ ਬਿਆਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਅਰੋੜਾ ਨੇ ਕਿਹਾ ਕਿ ਯੂ.ਪੀ. ਦੇ ਮੁੱਖ ਮੰਤਰੀ ਬੇਵਜ੍ਹਾ ਤੇ ਬਿਨ੍ਹਾਂ ਤੱਥ ਜਾਣੇ ਬਿਆਨ ਦੇਣ ਲਈ ਹਮੇਸ਼ਾ ਕਾਹਲੇ ਰਹਿੰਦੇ ਹਨ, ਜੋ ਸਿਰਫ਼ ਸਿਆਸਤ ਤੋਂ ਪ੍ਰੇਰਿਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਮਲੇਰਕੋਟਲਾ ਨੂੰ ਜਿ਼ਲ੍ਹਾ ਬਣਾਏ ਜਾਣ ਮੌਕੇ ਵੀ ਬੇਤੁਕਾ ਬਿਆਨ ਦੇ ਚੁੱਕੇ ਹਨ, ਜਿਸਦੀ ਹਰ ਵਰਗ ਵੱਲੋਂ ਕੜ੍ਹੀ ਨਿੰਦਾ ਕੀਤੀ ਗਈ ਸੀ। ਜਿਸ ਵਿਅਕਤੀ ਨੂੰ ਪੰਜਾਬ ਦੇ ਭਾਈਚਾਰਕ ਮਾਹੌਲ ਬਾਰੇ ਜਾਣਕਾਰੀ ਹੀ ਨਹੀਂ, ਉਹ ਹੀ ਇਸ ਤਰ੍ਹਾਂ ਦੇ ਬਿਆਨ ਕਿਵੇਂ ਦੇ ਸਕਦਾ ਹੈ।

Sunder Sham AroraSunder Sham Arora

ਵਿਰੋਧੀ ਪਾਰਟੀ ਆਗੂਆਂ ਵੱਲੋਂ ਜਾਰੀ ਬਿਆਨਾਂ ਬਾਰੇ ਉਦਯੋਗ ਮੰਤਰੀ ਨੇ ਕਿਹਾ ਕਿ ਬਿਆਨ ਨਿਰਾਧਾਰ ਹਨ ਅਤੇ ਸਿਆਸਤ ਤੋਂ ਪ੍ਰੇਰਿਤ ਹਨ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਤੇ ਭਾਜਪਾ ਸਰਕਾਰ ਵੱਲੋਂ ਕੀਤੇ ਬਿਜਲੀ ਸਮਝੌਤਿਆਂ ਨਾਲ ਉਨ੍ਹਾਂ ਦੀ ਕਾਰਗੁਜ਼ਾਰੀ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਨੂੰ ਹੁਣ ਬਿਜਲੀ ਸਬੰਧੀ ਬਿਆਨ ਦੇਣ ਦਾ ਕੋਈ ਅਧਿਕਾਰ ਨਹੀਂ ਹੈ, ਜਿਨ੍ਹਾਂ ਖੁਦ ਪੰਜਾਬ ਵਿਰੋਧੀ ਫੈਸਲੇ ਕੀਤੇ ਸਨ।

Location: India, Chandigarh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement