ਬਿਜਲੀ ਸਮਝੌਤੇਰੱਦਨਾਕਰਨਬਦਲੇਪ੍ਰਾਈਵੇਟਬਿਜਲੀਕੰਪਨੀਆਂਤੋਂਪੰਜਾਬਕਾਂਗਰਸਨੇਕੋਈਰਾਜਸੀਫ਼ੰਡਨਹੀਂਲਿਆਕੈਪਟਨ 
Published : Jul 14, 2021, 7:51 am IST
Updated : Jul 14, 2021, 7:51 am IST
SHARE ARTICLE
image
image

ਬਿਜਲੀ ਸਮਝੌਤੇ ਰੱਦ ਨਾ ਕਰਨ ਬਦਲੇ, ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫ਼ੰਡ ਨਹੀਂ ਲਿਆ : ਕੈਪਟਨ 


'ਆਪ' ਤੇ ਅਕਾਲੀ ਦਲ ਨੂੰ  ਤੱਥਾਂ ਨਾਲ ਦਿਤਾ ਮੂੰਹ ਤੋੜਵਾਂ ਜਵਾਬ, ਦੋਵਾਂ ਧਿਰਾਂ ਨੂੰ  ਪਿਛਲੇ 10 ਸਾਲਾਂ ਦੌਰਾਨ ਲਏ ਫ਼ੰਡਾਂ ਦਾ ਐਲਾਨ ਕਰਨ ਦੀ ਦਿਤੀ ਚੁਨੌਤੀ 

ਚੰਡੀਗੜ੍ਹ, 13 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਜੀ ਬਿਜਲੀ ਕੰਪਨੀਆਂ ਕੋਲੋਂ ਰਾਜਸੀ ਫ਼ੰਡ ਲੈਣ ਦੇ ਮੁੱਦੇ ਉਤੇ ਝੂਠਾ ਹੋ-ਹੱਲਾ ਮਚਾਉਣ ਲਈ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ  ਆੜੇ ਹੱਥੀਂ ਲੈਂਦਿਆਂ ਕਿਹਾ ਕਿ ਵੱਖ-ਵੱਖ ਜਾਅਲੀ ਕੰਪਨੀਆਂ ਵਲੋਂ ਇਨ੍ਹਾਂ ਪਾਰਟੀਆਂ ਨੂੰ  ਦਿਤੇ ਜਾਂਦੇ ਗ਼ੈਰ-ਕਾਨੂੰਨੀ ਚੰਦੇ ਦੇ ਉਲਟ ਕਾਂਗਰਸ ਨੂੰ  ਪ੍ਰਾਪਤ ਚੰਦਿਆਂ ਦਾ ਪੰਜਾਬ ਚੋਣਾਂ ਜਾਂ ਅਕਾਲੀਆਂ ਵਲੋਂ ਸਹੀਬੱਧ ਕੀਤੇ ਸਮਝੌਤਿਆਂ ਨਾਲ ਕੋਈ ਸਬੰਧ ਨਹੀਂ ਹੈ |
ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ  ਗੁਮਰਾਹ ਕਰਨ ਵਾਸਤੇ ਝੂਠ ਬੋਲਣ ਦੀਆਂ ਬੁਖਲਾਹਟ ਭਰੀਆਂ ਕੋਸ਼ਿਸ਼ਾਂ ਲਈ ਸ਼੍ਰੋਮਣੀ ਅਕਾਲੀ ਦਲ ਤੇ ਆਪ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੱੁਝ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਫ਼ੰਡ ਨਹੀਂ ਲਏ ਸਗੋਂ ਕੁਲ ਹਿੰਦ ਕਾਂਗਰਸ ਕਮੇਟੀ ਨੇ ਸਾਲ 2009 ਅਤੇ 2014 ਵਿਚ ਲਏ ਸਨ ਅਤੇ ਇਨ੍ਹਾਂ ਦਾ ਸੂਬੇ ਦੀ ਮੌਜੂਦਾ ਸਰਕਾਰ ਨਾਲ ਕੋਈ ਸਰੋਕਾਰ ਨਹੀਂ |
ਉਨ੍ਹਾਂ ਕਿਹਾ ਕਿ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ.ਏਜ਼) ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਸਹੀਬੱਧ ਕੀਤੇ ਗਏ ਸਨ ਅਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੀ ਸਰਕਾਰ ਇਨ੍ਹਾਂ ਲਈ ਕਾਨੂੰਨੀ ਤੌਰ 'ਤੇ ਪਾਬੰਦ ਹੈ ਅਤੇ ਆਰਥਕ ਸੰਕਟ ਨਾਲ ਜੂਝ ਰਹੇ ਸੂਬੇ ਉਤੇ ਭਾਰੀ ਜੁਰਮਾਨੇ ਤੋਂ ਬਿਨਾਂ ਇਨ੍ਹਾਂ ਨੂੰ  ਮਨਸੂਖ ਨਹੀਂ ਕਰ ਸਕਦੀ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਖ਼ਜ਼ਾਨੇ ਉਤੇ ਹੋਰ ਬੋਝ ਪਾਏ ਜਾਣ ਤੋਂ ਬਿਨਾਂ ਬਿਜਲੀ ਸਮਝੌਤਿਆਂ ਦੇ ਮਾੜੇ ਪ੍ਰਭਾਵਾਂ ਨੂੰ  ਖ਼ਤਮ ਕਰਨ ਲਈ ਕਾਨੂੰਨੀ ਸੰਭਾਵਨਾਵਾਂ ਤਲਾਸ਼ ਰਹੀ ਹੈ ਜਦਕਿ ਅਕਾਲੀਆਂ ਨੇ ਅਪਣੇ ਭਾਈਵਾਲ ਭਾਜਪਾ ਨਾਲ ਰਲ ਕੇ ਅਪਣੀਆਂ ਜੇਬਾਂ ਭਰਨ ਲਈ ਸਰਕਾਰੀ ਖ਼ਜ਼ਾਨੇ ਵਿਚ ਕੱਖ ਨਹੀਂ ਛਡਿਆ | ਉਨ੍ਹਾਂ ਕਿਹਾ ਕਿ ਇਥੋਂ ਤਕ ਕਿ ਮੀਡੀਆ ਰਿਪੋਰਟਾਂ ਮੁਤਾਬਕ ਬਾਦਲਾਂ ਦੀ ਅਗਵਾਈ ਵਿਚ ਅਕਾਲੀਆਂ ਨੇ  100 ਕਰੋੜ ਰੁਪਏ ਦਾ ਸਿਆਸੀ ਫ਼ੰਡ ਲਿਆ ਅਤੇ ਐਲਾਨ ਸਿਰਫ਼ 13 
ਕਰੋੜ ਰੁਪਏ ਦਾ ਕੀਤਾ ਅਤੇ ਬਾਕੀ ਫ਼ੰਡਾਂ ਨਾਲ ਅਪਣੀਆਂ ਨਿਜੀ ਜੇਬਾਂ ਭਰ ਲਈਆਂ | ਜਿਥੋਂ ਤਕ ਆਮ ਆਦਮੀ ਪਾਰਟੀ ਦਾ ਸਵਾਲ ਹੈ, ਪ੍ਰਾਈਵੇਟ ਬਿਜਲੀ ਕੰਪਨੀਆਂ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਲਏ ਫ਼ੰਡ ਦੇ ਉਲਟ ਅਰਵਿੰਦ ਕੇਜਰੀਵਾਲ ਦੀ ਪਾਰਟੀ ਆਪ ਦੁਆਰਾ ਸਾਲ 2014 ਦੀਆਂ ਚੋਣਾਂ ਦੌਰਾਨ ਲਿਆ ਗਿਆ ਚੰਦਾ ਪਹਿਲਾਂ ਹੀ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੀ ਨਜ਼ਰ ਹੇਠ ਹੈ ਕਿਉਂ ਜੋ ਇਨ੍ਹਾਂ ਦੇ ਨਾ ਤਾਂ ਕਦੇ ਵੀ ਹਿਸਾਬ-ਕਿਤਾਬ ਕੀਤਾ ਨਾ ਹੀ ਐਲਾਨਿਆ ਗਿਆ | ਦਸਣਯੋਗ ਹੈ ਕਿ ਹਾਲ ਹੀ ਵਿਚ ਮੀਡੀਆ ਰਿਪੋਰਟਾਂ ਮੁਤਾਬਕ ਈ.ਡੀ. ਨੇ 50 ਲੱਖ ਰੁਪਏ ਦੇ ਚਾਰ ਚੈੱਕਾਂ ਨਾਲ ਸਬੰਧ ਮਾਮਲਾ ਦਰਜ ਕੀਤਾ ਹੈ ਜੋ ਸਾਲ 2014 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ 'ਆਪ' ਨੂੰ  ਕਥਿਤ ਤੌਰ ਉਤੇ ਦਿੱਤੇ ਗਏ ਸਨ | ਬੀਤੇ ਸਾਲ ਦਿੱਲੀ ਪੁਲੀਸ ਨੇ ਚਾਰ ਕੰਪਨੀਆਂ ਦੇ ਵਿਰੁੱਧ ਧੋਖਾਧੜੀ, ਜਾਅਲਸਾਜ਼ੀ ਦਾ ਮਾਮਲਾ ਦਰਜ ਕੀਤਾ ਸੀ |
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਉਨ੍ਹਾਂ ਦੀ ਸਰਕਾਰ ਅਕਾਲੀਆਂ ਵੱਲੋਂ ਪੰਜਾਬ ਦੇ ਲੋਕਾਂ ਨੂੰ  'ਚੰਦੇ' ਵਜੋਂ ਦਿੱਤੀਆਂ ਸਮੱਸਿਆਵਾਂ ਦਾ ਹੱਲ ਕੱਢਣ ਵਿਚ ਰੁੱਝੀ ਹੋਈ ਹੈ ਪਰ ਕੋਵਿਡ ਮਹਾਂਮਾਰੀ ਦੇ ਮੱਦੇਨਜਰ ਇਹ ਪਾਰਟੀ ਸੂਬੇ ਵਿਚ ਅਮਨ-ਕਾਨੂੰਨ ਦੀਆਂ ਸਮੱਸਿਆਵਾਂ ਪੈਦਾ ਕਰਨ ਵਿਚ ਸਮਾਂ ਖਰਾਬ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਵਿਵਾਦਪੂਰਨ ਅਤੇ ਲੋਕ ਵਿਰੋਧੀ ਫੈਸਲਿਆਂ ਉਤੇ ਕਿੰਤੂ ਨਾ ਕਰਨ ਰਾਹ ਚੁਣ ਕੇ ਆਪ ਵੀ ਇਨ੍ਹਾਂ ਨਾਲ ਪੂਰੀ ਤਰ੍ਹਾਂ ਲੁਪਤ ਹੋ ਕੇ ਉਲਟਾ ਸੂਬੇ ਦੇ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਹੀ ਹੈ |
ਮੁੱਖ ਮੰਤਰੀ ਨੇ ਦੋਵਾਂ ਪਾਰਟੀਆਂ ਨੂੰ  ਬੀਤੇ 10 ਸਾਲਾਂ ਵਿਚ ਆਪੋ-ਆਪਣੇ ਸਿਆਸੀ ਫੰਡਾਂ ਦਾ ਐਲਾਨ ਕਰਨ ਦੀ ਚੁਣੌਤੀ ਦਿੱਤੀ ਤਾਂ ਕਿ ਪੰਜਾਬ ਦੇ ਲੋਕ ਇਨ੍ਹਾਂ ਦੇ ਦਾਅਵਿਆਂ ਅਤੇ ਜਵਾਬੀ-ਦਾਅਵਿਆਂ ਪਿਛਲੀ ਸਚਾਈ ਨੂੰ  ਜਾਣ ਸਕਣ | ਉਨ੍ਹਾਂ ਕਿਹਾ, Tਸੱਚ ਸਾਹਮਣੇ ਆਉਣ ਦਿਓ ਅਤੇ ਇਸ ਦਾ ਫੈਸਲਾ ਲੋਕ ਕਰਨ ਕਿ ਝੂਠੇ ਦੋਸ਼ਾਂ ਅਤੇ ਤੁਹਮਤਾਂ ਲਾ ਕੇ ਉਨ੍ਹਾਂ ਨੂੰ  ਧੋਖਾ ਕੌਣ ਦੇ ਰਿਹਾ ਹੈ |U
 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement