ਨੌਜਵਾਨਾਂ ਲਈ ਇਕ ਲੱਖ ਨੌਕਰੀਆਂ ਦੀ ਭਰਤੀ ਪ੍ਰਕਿਰਿਆ 'ਚ ਤੇਜ਼ੀ ਲਿਆਂਦੀ ਜਾਵੇ : ਮੁੱਖ ਸਕੱਤਰ
Published : Jul 14, 2021, 7:54 am IST
Updated : Jul 14, 2021, 7:54 am IST
SHARE ARTICLE
image
image

ਨੌਜਵਾਨਾਂ ਲਈ ਇਕ ਲੱਖ ਨੌਕਰੀਆਂ ਦੀ ਭਰਤੀ ਪ੍ਰਕਿਰਿਆ 'ਚ ਤੇਜ਼ੀ ਲਿਆਂਦੀ ਜਾਵੇ : ਮੁੱਖ ਸਕੱਤਰ


ਚੰਡੀਗੜ੍ਹ, 13 ਜੁਲਾਈ (ਭੁੱਲਰ) : 'ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ' ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯੋਗ ਬੇਰੁਜ਼ਗਾਰ ਨੌਜਵਾਨਾਂ ਨੂੰ  ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਸੁਪਨੇ ਨੂੰ  ਸਾਕਾਰ ਕਰਨ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇਥੇ ਸਾਰੇ ਵਿਭਾਗਾਂ ਨੂੰ  ਨਿਰਦੇਸ਼ ਦਿਤੇ ਕਿ ਮੈਰਿਟ ਦੇ ਆਧਾਰ 'ਤੇ ਯੋਗ ਉਮੀਦਵਾਰਾਂ ਨੂੰ  ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ  ਪ੍ਰਾਪਤ ਕਰਨ ਲਈ ਚੱਲ ਰਹੀ ਭਰਤੀ ਮੁਹਿੰਮ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਸਰਕਾਰੀ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਦੇ ਵੇਰਵੇ ਵੀ ਮੰਗੇ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ  ਜਲਦ ਤੋਂ ਜਲਦ ਭਰਿਆ ਜਾ ਸਕੇ |
ਇਥੇ ਰਾਜ ਰੁਜ਼ਗਾਰ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਵਿਭਾਗਾਂ ਨੂੰ  ਨਿਰਦੇਸ਼ ਦਿਤੇ ਕਿ ਸਿੱਧੀ ਭਰਤੀ ਦੇ ਕੋਟੇ ਦੀ ਸ਼ੇ੍ਰਣੀ ਤਹਿਤ ਖਾਲੀ ਪਈਆਂ ਅਸਾਮੀਆਂ ਦੇ ਵੇਰਵੇ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੂੰ  ਦਿਤੇ ਜਾਣ ਤਾਂ ਜੋ ਸਰਕਾਰੀ ਵਿਭਾਗਾਂ ਵਿਚ ਇਕ ਲੱਖ ਨੌਜਵਾਨਾਂ ਦੀ ਭਰਤੀ ਲਈ ਰਾਜ ਰੁਜ਼ਗਾਰ ਯੋਜਨਾ ਦੇ ਦੂਜੇ ਪੜਾਅ ਨੂੰ  ਜਲਦ ਤੋਂ ਜਲਦ ਸ਼ੁਰੂ ਕੀਤਾ ਜਾ ਸਕੇ |
'ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ' ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸਰਕਾਰੀ ਵਿਭਾਗਾਂ ਵਿਚ ਇੱਕ ਲੱਖ ਨੌਜਵਾਨਾਂ ਨੂੰ  ਭਰਤੀ ਕਰਨ ਸਬੰਧੀ ਰਾਜ ਰੁਜ਼ਗਾਰ ਯੋਜਨਾ ਨੂੰ  14 ਅਕਤੂਬਰ, 2020 ਨੂੰ  ਮਨਜ਼ੂਰੀ ਦੇਣ ਦੇ ਨਾਲ ਨਾਲ 61,336 ਅਸਾਮੀਆਂ ਨੂੰ  ਭਰਨ ਦੀ ਵੀ ਸਹਿਮਤੀ ਦਿਤੀ ਸੀ | ਉਦੋਂ ਤੋਂ ਹੁਣ ਤਕ ਲਗਭਗ 45,735 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਵਿਚੋਂ ਜ਼ਿਆਦਾਤਰ ਇਸ ਵੇਲੇ ਭਰਤੀ ਪ੍ਰਕਿਰਿਆ ਅਧੀਨ ਹਨ, ਜਦਕਿ 1 ਅਪ੍ਰੈਲ, 2020 ਤੋਂ ਹੁਣ ਤਕ ਵੱਖ ਵੱਖ ਵਿਭਾਗਾਂ ਵਿਚ 9,311 ਉਮੀਦਵਾਰਾਂ ਦੀ ਨਿਯੁਕਤੀ ਕੀਤੀ ਗਈ ਹੈ |
ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ  ਇਹ ਵੀ ਹਦਾਇਤ ਕੀਤੀ ਕਿ ਗਰੁੱਪ-ਡੀ ਨੂੰ  ਛੱਡ ਕੇ ਸਾਰੇ ਕਰਮਚਾਰੀਆਂ ਦੀ ਏ.ਸੀ.ਆਰ. ਨੂੰ  ਆਈ.ਐਚ.ਆਰ.ਐਮ.ਐਸ. ਪੋਰਟਲ ਜ਼ਰੀਏ ਆਨਲਾਈਨ ਭਰੇ ਜਾਣ ਨੂੰ  ਯਕੀਨੀ ਬਣਾਇਆ ਜਾਵੇ ਅਤੇ ਫ਼ਿਜ਼ੀਕਲ ਤੌਰ 'ਤੇ ਏ.ਸੀ.ਆਰ. ਭਰਨ ਦੀ ਪੁਰਾਣੀ ਰੀਤ ਨੂੰ  ਬਦਲਿਆ ਜਾਵੇ |

SHARE ARTICLE

ਏਜੰਸੀ

Advertisement

Bhagwant Mann ਦਾ ਕਿਹੜਾ ਪਾਸਵਰਡ ਸ਼ੈਰੀ Shery Kalsi? ਚੀਮਾ ਜੀ ਨੂੰ ਕੋਰੋਨਾ ਵੇਲੇ ਕਿਉਂ ਨਹੀਂ ਯਾਦ ਆਇਆ ਗੁਰਦਾਸਪੁਰ?

01 May 2024 9:56 AM

'ਪੰਜੇ ਨਾਲ ਬਾਬੇ ਨਾਨਕ ਦਾ ਕੋਈ ਸਬੰਧ ਨਹੀਂ, ਲੋਕਾਂ ਨੇ ਘਰਾਂ 'ਚ ਲਾਈਆਂ ਗੁਰੂਆਂ ਦੀਆਂ ਕਾਲਪਨਿਕ ਤਸਵੀਰਾਂ'

01 May 2024 8:33 AM

Raja Warring ਦੇ Ludhiana ਤੋਂ ਚੋਣ ਲੜ੍ਹਨ ਬਾਰੇ ਆਹ ਕਾਂਗਰਸੀ ਵਿਧਾਇਕ ਨੇ ਨਵੀਂ ਗੱਲ ਹੀ ਕਹਿਤੀ

30 Apr 2024 3:36 PM

Khanna News: JCB ਮਸ਼ੀਨਾਂ ਲੈ ਕੇ ਆ ਗਏ Railway Officer, 300 ਘਰਾਂ ਦੇ ਰਸਤੇ ਕਰ ਦਿੱਤੇ ਬੰਦ | Latest News

30 Apr 2024 2:56 PM

Punjab BJP ਦਾ ਵੱਡਾ ਚਿਹਰਾ Congress 'ਚ ਹੋ ਰਿਹਾ ਸ਼ਾਮਿਲ, ਦੇਖੋ ਕੌਣ ਛੱਡ ਰਿਹਾ Party | LIVE

30 Apr 2024 1:20 PM
Advertisement