ਬਿਜਲੀ ਸਮਝੌਤਿਆਂ ਦੀ ਸੁਰੱਖਿਆ ਖਾਤਰ ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਕਾਂਗਰਸ ਨੇ ਕੋਈ ਫੰਡ ਨਹੀਂ ਲਿਆ
Published : Jul 14, 2021, 8:25 am IST
Updated : Jul 14, 2021, 8:25 am IST
SHARE ARTICLE
Cm Punjab
Cm Punjab

ਆਪ ਤੇ ਅਕਾਲੀ ਦਲ ਨੂੰ ਤੱਥਾਂ ਨਾਲ ਦਿੱਤਾ ਮੂੰਹ ਤੋੜਵਾਂ ਜਵਾਬ, ਦੋਵਾਂ ਧਿਰਾਂ ਨੂੰ ਪਿਛਲੇ 10 ਸਾਲਾਂ ਦੌਰਾਨ ਲਏ ਫੰਡਾਂ ਦਾ ਐਲਾਨ ਕਰਨ ਦੀ ਚੁਣੌਤੀ ਦਿੱਤੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਿੱਜੀ ਬਿਜਲੀ ਕੰਪਨੀਆਂ ਕੋਲੋਂ ਰਾਜਸੀ ਫੰਡ ਲੈਣ ਦੇ ਮੁੱਦੇ ਉਤੇ ਝੂਠਾ ਹੋ-ਹੱਲਾ ਮਚਾਉਣ ਲਈ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਵੱਖ-ਵੱਖ ਜਾਅਲੀ ਕੰਪਨੀਆਂ ਵੱਲੋਂ ਇਨ੍ਹਾਂ ਪਾਰਟੀਆਂ ਨੂੰ ਦਿੱਤੇ ਜਾਂਦੇ ਗੈਰ-ਕਾਨੂੰਨੀ ਚੰਦੇ ਦੇ ਉਲਟ ਕਾਂਗਰਸ ਨੂੰ ਪ੍ਰਾਪਤ ਚੰਦਿਆਂ ਦਾ ਪੰਜਾਬ ਚੋਣਾਂ ਜਾਂ ਅਕਾਲੀਆਂ ਵੱਲੋਂ ਸਹੀਬੱਧ ਕੀਤੇ ਸਮਝੌਤਿਆਂ ਨਾਲ ਕੋਈ ਸਬੰਧ ਨਹੀਂ ਹੈ।

CM PunjabCM Punjab

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਗੁੰਮਰਾਹ ਕਰਨ ਵਾਸਤੇ ਝੂਠ ਬੋਲਣ ਦੀਆਂ ਬੁਖਲਾਹਟ ਭਰੀਆਂ ਕੋਸ਼ਿਸ਼ਾਂ ਲਈ ਸ਼੍ਰੋਮਣੀ ਅਕਾਲੀ ਦਲ ਤੇ ਆਪ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਫੰਡ ਨਹੀਂ ਲਏ ਸਗੋਂ ਕੁੱਲ ਹਿੰਦ ਕਾਂਗਰਸ ਕਮੇਟੀ ਨੇ ਸਾਲ 2009 ਅਤੇ 2014 ਵਿੱਚ ਲਏ ਸਨ ਅਤੇ ਇਨ੍ਹਾਂ ਦਾ ਸੂਬੇ ਦੀ ਮੌਜੂਦਾ ਸਰਕਾਰ ਨਾਲ ਕੋਈ ਸਰੋਕਾਰ ਨਹੀਂ ਹੈ।

Electricity Electricity

ਉਨ੍ਹਾਂ ਕਿਹਾ ਕਿ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਹੀਬੱਧ ਕੀਤੇ ਗਏ ਸਨ ਅਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੀ ਸਰਕਾਰ ਇਨ੍ਹਾਂ ਲਈ ਕਾਨੂੰਨੀ ਤੌਰ 'ਤੇ ਪਾਬੰਦ ਹੈ ਅਤੇ ਆਰਥਿਕ ਸੰਕਟ ਨਾਲ ਜੂਝ ਰਹੇ ਸੂਬੇ ਉਤੇ ਭਾਰੀ ਜੁਰਮਾਨੇ ਤੋਂ ਬਿਨਾਂ ਇਨ੍ਹਾਂ ਨੂੰ ਮਨਸੂਖ ਨਹੀਂ ਕਰ ਸਕਦੀ।

Electricity Electricity

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਖਜ਼ਾਨੇ ਉਤੇ ਹੋਰ ਬੋਝ ਪਾਏ ਜਾਣ ਤੋਂ ਬਿਨਾਂ ਬਿਜਲੀ ਸਮਝੌਤਿਆਂ ਦੇ ਮਾੜੇ ਪ੍ਰਭਾਵਾਂ ਨੂੰ ਖਤਮ ਕਰਨ ਲਈ ਕਾਨੂੰਨੀ ਸੰਭਾਵਨਾਵਾਂ ਤਲਾਸ਼ ਰਹੀ ਹੈ ਜਦਕਿ ਅਕਾਲੀਆਂ ਨੇ ਆਪਣੇ ਭਾਈਵਾਲ ਭਾਜਪਾ ਨਾਲ ਰਲ ਕੇ ਆਪਣੀਆਂ ਜੇਬਾਂ ਭਰਨ ਲਈ ਸਰਕਾਰੀ ਖਜ਼ਾਨੇ ਦੇ ਪੱਲੇ ਕੱਖ ਨਹੀਂ ਛੱਡਿਆ।

CM Punjab CM Punjab

 ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਮੀਡੀਆ ਰਿਪੋਰਟਾਂ ਮੁਤਾਬਕ ਬਾਦਲਾਂ ਦੀ ਅਗਵਾਈ ਵਿਚ ਅਕਾਲੀਆਂ ਨੇ  100 ਕਰੋੜ ਰੁਪਏ ਦਾ ਸਿਆਸੀ ਫੰਡ ਲਿਆ ਅਤੇ ਐਲਾਨ ਸਿਰਫ਼ 13 ਕਰੋੜ ਰੁਪਏ ਦਾ ਕੀਤਾ ਅਤੇ ਬਾਕੀ ਫੰਡਾਂ ਨਾਲ ਆਪਣੀਆਂ ਨਿੱਜੀ ਜੇਬਾਂ ਭਰ ਲਈਆਂ। ਜਿੱਥੋਂ ਤੱਕ ਆਮ ਆਦਮੀ ਪਾਰਟੀ ਦਾ ਸਵਾਲ ਹੈ, ਪ੍ਰਾਈਵੇਟ ਬਿਜਲੀ ਕੰਪਨੀਆਂ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਲਏ ਫੰਡ ਦੇ ਉਲਟ ਅਰਵਿੰਦ ਕੇਜਰੀਵਾਲ ਦੀ ਪਾਰਟੀ ਆਪ ਦੁਆਰਾ ਸਾਲ 2014 ਦੀਆਂ ਚੋਣਾਂ ਦੌਰਾਨ ਲਿਆ ਗਿਆ ਚੰਦਾ ਪਹਿਲਾਂ ਹੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਨਜ਼ਰ ਹੇਠ ਹੈ ਕਿਉਂ ਜੋ ਇਨ੍ਹਾਂ ਦੇ ਨਾ ਤਾਂ ਕਦੇ ਵੀ ਹਿਸਾਬ-ਕਿਤਾਬ ਕੀਤਾ ਨਾ ਹੀ ਐਲਾਨਿਆ ਗਿਆ।

Arvind Kejriwal Arvind Kejriwal

ਇੱਥੇ ਦੱਸਣਯੋਗ ਹੈ ਕਿ ਹਾਲ ਹੀ ਵਿਚ ਮੀਡੀਆ ਰਿਪੋਰਟਾਂ ਮੁਤਾਬਕ ਈ.ਡੀ. ਨੇ 50 ਲੱਖ ਰੁਪਏ ਦੇ ਚਾਰ ਚੈੱਕਾਂ ਨਾਲ ਸਬੰਧ ਮਾਮਲਾ ਦਰਜ ਕੀਤਾ ਹੈ ਜੋ ਸਾਲ 2014 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਆਪ ਨੂੰ ਕਥਿਤ ਤੌਰ ਉਤੇ ਦਿੱਤੇ ਗਏ ਸਨ। ਬੀਤੇ ਸਾਲ ਦਿੱਲੀ ਪੁਲੀਸ ਨੇ ਚਾਰ ਕੰਪਨੀਆਂ ਦੇ ਵਿਰੁੱਧ ਧੋਖਾਧੜੀ, ਜਾਅਲਸਾਜ਼ੀ ਦਾ ਮਾਮਲਾ ਦਰਜ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਉਨ੍ਹਾਂ ਦੀ ਸਰਕਾਰ ਅਕਾਲੀਆਂ ਵੱਲੋਂ ਪੰਜਾਬ ਦੇ ਲੋਕਾਂ ਨੂੰ ‘ਚੰਦੇ’ ਵਜੋਂ ਦਿੱਤੀਆਂ ਸਮੱਸਿਆਵਾਂ ਦਾ ਹੱਲ ਕੱਢਣ ਵਿਚ ਰੁੱਝੀ ਹੋਈ ਹੈ ਪਰ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਇਹ ਪਾਰਟੀ ਸੂਬੇ ਵਿਚ ਅਮਨ-ਕਾਨੂੰਨ ਦੀਆਂ ਸਮੱਸਿਆਵਾਂ ਪੈਦਾ ਕਰਨ ਵਿਚ ਸਮਾਂ ਖਰਾਬ ਕਰ ਰਹੀ ਹੈ।

CoronavirusCoronavirus

ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਵਿਵਾਦਪੂਰਨ ਅਤੇ ਲੋਕ ਵਿਰੋਧੀ ਫੈਸਲਿਆਂ ਉਤੇ ਕਿੰਤੂ ਨਾ ਕਰਨ ਰਾਹ ਚੁਣ ਕੇ ਆਪ ਵੀ ਇਨ੍ਹਾਂ ਨਾਲ ਪੂਰੀ ਤਰ੍ਹਾਂ ਲੁਪਤ ਹੋ ਕੇ ਉਲਟਾ ਸੂਬੇ ਦੇ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਹੀ ਹੈ। ਮੁੱਖ ਮੰਤਰੀ ਨੇ ਦੋਵਾਂ ਪਾਰਟੀਆਂ ਨੂੰ ਬੀਤੇ 10 ਸਾਲਾਂ ਵਿਚ ਆਪੋ-ਆਪਣੇ ਸਿਆਸੀ ਫੰਡਾਂ ਦਾ ਐਲਾਨ ਕਰਨ ਦੀ ਚੁਣੌਤੀ ਦਿੱਤੀ ਤਾਂ ਕਿ ਪੰਜਾਬ ਦੇ ਲੋਕ ਇਨ੍ਹਾਂ ਦੇ ਦਾਅਵਿਆਂ ਅਤੇ ਜਵਾਬੀ-ਦਾਅਵਿਆਂ ਪਿਛਲੀ ਸਚਾਈ ਨੂੰ ਜਾਣ ਸਕਣ। ਉਨ੍ਹਾਂ ਕਿਹਾ,蒓 “ਸੱਚ ਸਾਹਮਣੇ ਆਉਣ ਦਿਓ ਅਤੇ ਇਸ ਦਾ ਫੈਸਲਾ ਲੋਕ ਕਰਨ ਕਿ ਝੂਠੇ ਦੋਸ਼ਾਂ ਅਤੇ ਤੁਹਮਤਾਂ ਲਾ ਕੇ ਉਨ੍ਹਾਂ ਨੂੰ ਧੋਖਾ ਕੌਣ ਦੇ ਰਿਹਾ ਹੈ।”

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement