2003 ਦੇ ਕਬੂਰਤਬਾਜ਼ੀ ਮਾਮਲੇ ਵਿਚ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ 
Published : Jul 14, 2022, 6:00 pm IST
Updated : Jul 14, 2022, 6:00 pm IST
SHARE ARTICLE
Daler Mehndi
Daler Mehndi

ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਦੇ ਨਾਲ 2 ਹਜ਼ਾਰ ਰੁਪਏ ਜੁਰਮਾਨੇ ਵੀ ਲਗਾਇਆ ਗਿਆ ਹੈ। 

 

ਪਟਿਆਲਾ : ਮਸ਼ੂਹਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐਚ.ਐੱਸ ਗਰੇਵਾਲ ਨੇ ਉਨ੍ਹਾਂ ਦੀ ਸਜਾ ਬਰਕਰਾਰ ਰੱਖੀ ਹੈ। ਜੱਜ ਨੇ ਦਲੇਰ ਮਹਿੰਦੀ ਨੂੰ ਤੁਰੰਤ ਹਿਰਾਸਤ ਵਿਚ ਲੈਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤਾਂ ਦੇ ਹੁਕਮ ਤੋਂ ਬਾਅਦ ਪੁਲਿਸ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਦਲੇਰ ਮਹਿੰਦੀ ਨੂੰ ਹਿਰਾਸਤ ਵਿਚ ਲੈ ਲਿਆ ਹੈ। 

ਗਾਇਕ ਦਲੇਰ ਮਹਿੰਦੀ ਵੱਲੋਂ ਟ੍ਰਾਇਲ ਕੋਰਟ ਦੇ 2018 ਵਿਚ ਆਏ ਫੈਸਲੇ ਨੂੰ ਪਟਿਆਲਾ ਦੀ ਸੈਸ਼ਨ ਕੋਰਟ ਵਿਚ ਚੈਲੇਂਜ ਕੀਤਾ ਸੀ। ਸਾਲ 2018 ਵਿਚ ਕਬੂਤਰਬਾਜ਼ੀ ਮਾਮਲੇ ‘ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਸੀ। ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਦੇ ਨਾਲ 2 ਹਜ਼ਾਰ ਰੁਪਏ ਜੁਰਮਾਨੇ ਵੀ ਲਗਾਇਆ ਗਿਆ ਹੈ। 

Daler MehndiDaler Mehndi

ਦੱਸ ਦਈਏ ਕਿ ਸਾਲ 2003 'ਚ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ‘ਤੇ ਦਲੇਰ ਮਹਿੰਦੀ, ਉਨ੍ਹਾਂ ਦੇ ਭਰਾ ਸ਼ਮਸ਼ੇਰ ਸਿੰਘ , ਧਿਆਨ ਸਿੰਘ ਤੇ ਬੁਲਬੁਲ ਮਹਿਤਾ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਬਖਸ਼ੀਸ਼ ਸਿੰਘ ਦਾ ਕਹਿਣਾ ਸੀ ਕਿ ਦਲੇਰ ਮਹਿੰਦੀ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਂ 'ਤੇ 20 ਲੱਖ ਰੁਪਏ ਲਏ ਸਨ। ਇਸ ਮਗਰੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ।
 
 
 

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement