ਖਮਾਣੋਂ ਪੁਲਿਸ ਨੇ 5 ਕਿਲੋ ਅਫੀਮ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫਤਾਰ
Published : Jul 14, 2022, 6:18 pm IST
Updated : Jul 14, 2022, 6:18 pm IST
SHARE ARTICLE
 Khamanon police arrested a person with 5 kg of opium
Khamanon police arrested a person with 5 kg of opium

ਪੁਲਿਸ ਪਾਰਟੀ ਨੇ ਸਕੂਟਰ ਸਵਾਰ ਰਾਜਵਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੇ ਕਬਜ਼ੇ 'ਚੋਂ 5 ਕਿਲੋ ਅਫੀਮ ਬਰਾਮਦ ਕੀਤੀ

ਫ਼ਤਹਿਗੜ੍ਹ ਸਾਹਿਬ  : ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਖਮਾਣੋਂ ਪੁਲਿਸ ਨੇ ਵੀਰਵਾਰ ਨੂੰ ਇੱਕ ਵਿਅਕਤੀਆਂ ਨੂੰ 5 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ।  ਮੁਲਜ਼ਮ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਬੱਦੋਵਾਲ ਵਜੋਂ ਹੋਈ ਹੈ। ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਡੀ.ਆਈ.ਜੀ ਰੂਪਨਗਰ ਰੇਂਜ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਏ.ਐਸ.ਆਈ ਤਰਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਖਮਾਣੋਂ-ਲੁਧਿਆਣਾ ਰੋਡ 'ਤੇ ਨਾਕਾ ਲਗਾਇਆ ਅਤੇ ਚੈਕਿੰਗ ਦੇ ਮਕਸਦ ਨਾਲ ਇੱਕ ਬਿਨਾਂ ਰਜਿਸਟ੍ਰੇਸ਼ਨ ਨੰਬਰ ਦੇ ਚਿੱਟੇ ਰੰਗ ਦੇ ਐਕਟਿਵਾ ਸਕੂਟਰ ਨੂੰ ਰੋਕਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਸਕੂਟਰ ਸਵਾਰ ਰਾਜਵਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੇ ਕਬਜ਼ੇ 'ਚੋਂ 5 ਕਿਲੋ ਅਫੀਮ ਬਰਾਮਦ ਕੀਤੀ। ਉਸ ਖ਼ਿਲਾਫ਼ ਥਾਣਾ ਖਮਾਣੋਂ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18, 61 ਅਤੇ 85 ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਐਸਪੀ ਡਾ: ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਤੋਂ ਨਸ਼ੀਲੇ ਪਦਾਰਥਾਂ ਦੇ ਸਰੋਤ ਬਾਰੇ ਹੋਰ ਪੁੱਛਗਿੱਛ ਕੀਤੀ ਜਾ ਸਕੇ।  ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਜ਼ਿਲ੍ਹੇ 'ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਵਚਨਬੱਧ ਹੈ ਅਤੇ ਇਸ ਨੂੰ ਨੱਥ ਪਾਉਣ ਲਈ ਹਰ ਕਦਮ ਚੁੱਕੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement