ਮੂਸੇਵਾਲਾ ਕੇਸ: ਸ਼ੂਟਰ ਅੰਕਿਤ ਸੇਰਸਾ ਨੂੰ ਲਿਆਂਦਾ ਜਾਵੇਗਾ ਪੰਜਾਬ, ਪੰਜਾਬ ਪੁਲਿਸ ਨੂੰ ਮਿਲਿਆ ਟ੍ਰਾਂਜ਼ਿਟ ਰਿਮਾਂਡ
Published : Jul 14, 2022, 3:55 pm IST
Updated : Jul 14, 2022, 4:07 pm IST
SHARE ARTICLE
Shooter Ankit Sersa
Shooter Ankit Sersa

ਸਟਿਨ ਭਿਵਾਨੀ ਨੂੰ ਵੀ ਲਿਆਂਦਾ ਜਾਵੇਗਾ ਪੰਜਾਬ

 

ਮਾਨਸਾ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਨੂੰ ਪੰਜਾਬ ਪੁਲਿਸ ਦੇ ਪੰਜਾਬ ਲੈ ਕੇ ਆਵੇਗੀ। ਪੰਜਾਬ ਪੁਲਿਸ ਨੇ ਤਿਹਾੜ ਜੇਲ੍ਹ ਵਿਚ ਬੰਦ ਦੋਹਾਂ ਸ਼ੂਟਰਾਂ ਦਾ ਇੱਕ ਦਿਨ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਦੋਵਾਂ ਨੂੰ ਹੁਣ ਮਾਨਸਾ ਲਿਆਂਦਾ ਜਾਵੇਗਾ। ਇੱਥੋਂ ਦੀ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਪੰਜਾਬ ਪੁਲਿਸ ਮੂਸੇਵਾਲਾ ਕਤਲ ਕਾਂਡ ਵਿਚ ਪੁੱਛਗਿੱਛ ਕਰੇਗੀ। 

Sidhu Moosewala CaseSidhu Moosewala Case

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਨੂੰ ਇੱਥੇ ਲਿਆ ਚੁੱਕੀ ਹੈ। ਸਾਰੇ ਸ਼ਾਰਪਸ਼ੂਟਰਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਤਿੰਨ ਸ਼ਾਰਪ ਸ਼ੂਟਰ ਜਗਰੂਪ ਰੂਪਾ, ਮਨਪ੍ਰੀਤ ਮਨੂੰ ਕੁੱਸਾ ਅਤੇ ਦੀਪਕ ਮੁੰਡੀ ਅਜੇ ਫਰਾਰ ਹਨ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਅੰਕਿਤ ਸੇਰਸਾ ਨੇ ਮੂਸੇਵਾਲਾ 'ਤੇ ਸਭ ਤੋਂ ਨੇੜਿਓਂ ਗੋਲੀ ਮਾਰੀ ਸੀ। ਉਸ ਨੇ ਦੋਨਾਂ ਹੱਥਾਂ ਵਿਚ ਪਿਸਤੌਲ ਫੜੀ ਹੋਈ ਸੀ।ਦੂਜੇ ਸ਼ੂਟਰ ਦੂਰੋਂ ਹੀ ਗੋਲੀਆਂ ਚਲਾ ਰਹੇ ਸਨ। ਫਿਰ ਅੰਕਿਤ ਸੇਰਸਾ ਥਾਰ ਜੀਪ ਦੇ ਬਿਲਕੁਲ ਨੇੜੇ ਗਿਆ, ਜਿਸ ਵਿਚ ਮੂਸੇਵਾਲਾ ਬੈਠਾ ਸੀ। ਉਸ ਨੇ ਬੋਨਟ ਨੇੜੇ ਜਾ ਕੇ ਮੂਸੇਵਾਲਾ 'ਤੇ ਗੋਲੀ ਚਲਾ ਦਿੱਤੀ ਤਾਂ ਕਿ ਉਹ ਬਚ ਨਾ ਸਕੇ।

Ankit SersaAnkit Sersa

ਅੰਕਿਤ ਸੇਰਸਾ ਦੀ ਉਮਰ ਮਹਿਜ਼ 19 ਸਾਲ ਹੈ। ਮੂਸੇਵਾਲਾ ਦਾ ਕਤਲ ਉਸ ਦਾ ਪਹਿਲਾ ਕਤਲ ਸੀ। ਉਹ 6 ਮਹੀਨੇ ਪਹਿਲਾਂ ਹੀ ਲਾਰੈਂਸ ਗੈਂਗ 'ਚ ਸ਼ਾਮਲ ਹੋਇਆ ਸੀ। ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਅੰਕਿਤ ਨੇ ਰਾਜਸਥਾਨ 'ਚ 2 ਵਾਰਦਾਤਾਂ ਨੂੰ ਅੰਜਾਮ ਦਿੱਤਾ। ਜਿਸ ਤੋਂ ਬਾਅਦ ਉਸ ਦੀ ਮੁਲਾਕਾਤ ਮੋਨੂੰ ਡਾਗਰ ਨਾਲ ਹੋਈ। ਡਾਗਰ ਨੇ ਉਸ ਨੂੰ ਲਾਰੈਂਸ ਦੇ ਭਰਾ ਅਨਮੋਲ ਨਾਲ ਮਿਲਾਇਆ। ਫਿਰ ਉਹ ਲਾਰੈਂਸ ਗੈਂਗ ਦਾ ਸਰਗਨਾ ਬਣ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement