ਜਲੰਧਰ ਪੁਲਿਸ ਨੇ ਲਾਰੈਂਸ-ਰਿੰਦਾ ਗੈਂਗ ਦੇ 13 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ, 13 ਹਥਿਆਰ ਅਤੇ 18 ਕਾਰਤੂਸ ਬਰਾਮਦ
Published : Jul 14, 2022, 4:02 pm IST
Updated : Jul 14, 2022, 4:02 pm IST
SHARE ARTICLE
PUNJAB POLICE ARRESTS 13 MORE OPERATIVES OF LAWRENCE-RINDA GANG
PUNJAB POLICE ARRESTS 13 MORE OPERATIVES OF LAWRENCE-RINDA GANG

ਪਨਾਹ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਦੋਸ਼ੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਕਰ ਰਹੀ ਹੈ ਛਾਪੇਮਾਰੀ

 

ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਨਾਲ ਸਬੰਧਤ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਥੋੜੇ ਦਿਨਾਂ ਬਾਅਦ ਪੰਜਾਬ ਪੁਲਿਸ ਵੱਲੋਂ ਇਸ ਗਿਰੋਹ ਦੇ 9 ਸ਼ਾਰਪਸ਼ੂਟਰਾਂ ਸਮੇਤ 13 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ੇਸ਼ ਟੀਮਾਂ ਦੀ ਅਗਵਾਈ ਵਿੱਚ ਦੋ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ ਉਪਰੰਤ ਇਹਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਤੋਂ ਅਵਤਾਰ ਉਰਫ ਮੰਗਲ, ਜੋਬਨਪ੍ਰੀਤ, ਅਕਾਸ਼ਦੀਪ, ਹਰਪ੍ਰੀਤ ਉਰਫ ਕਾਕਾ, ਅਰਸ਼ਦੀਪ, ਲਵਜੀਤ ਅਤੇ ਰੇਸ਼ਮ ਉਰਫ ਬਾਓ;  ਫਿਰੋਜ਼ਪੁਰ ਤੋਂ ਗੁਰਪ੍ਰੀਤ ਉਰਫ ਘੁਮਾ ਸ਼ੂਟਰ, ਬੌਬੀ ਉਰਫ ਬਾਬਾ ਅਤੇ ਸੋਨੂੰ ਉਰਫ ਪੁਲਾ; ਜਲੰਧਰ ਤੋਂ ਗੁਰਪ੍ਰੀਤ ਉਰਫ ਗੋਪੀ ਅਤੇ ਹਰਮਨ ਕਲਸੀ; ਕਪੂਰਥਲਾ ਤੋਂ ਬਲਵਿੰਦਰ ਉਰਫ ਬਿੱਲਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 13 ਆਧੁਨਿਕ ਹਥਿਆਰ ਅਤੇ 18 ਕਾਰਤੂਸ ਵੀ ਬਰਾਮਦ ਕੀਤੇ ਹਨ।

PUNJAB POLICE ARRESTS 13 MORE OPERATIVES OF LAWRENCE-RINDA GANG
PUNJAB POLICE ARRESTS 13 MORE OPERATIVES OF LAWRENCE-RINDA GANG

ਆਈਜੀਪੀ ਨੇ ਦੱਸਿਆ ਕਿ 29 ਜੂਨ, 2022 ਨੂੰ ਇਸ ਗਰੋਹ ਦੇ 11 ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ, ਜਲੰਧਰ ਦਿਹਾਤੀ ਪੁਲਿਸ ਇਸ ਗਿਰੋਹ ਦੇ ਬਾਕੀ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਕੁਝ ਸੁਰਾਗਾਂ 'ਤੇ ਕੰਮ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਖਿਲਾਫ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਖੰਨਾ, ਮੋਹਾਲੀ ਅਤੇ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਘਿਨਾਉਣੇ ਅਪਰਾਧਿਕ ਮਾਮਲੇ ਦਰਜ ਹਨ।

PUNJAB POLICE ARRESTS 13 MORE OPERATIVES OF LAWRENCE-RINDA GANGPUNJAB POLICE ARRESTS 13 MORE OPERATIVES OF LAWRENCE-RINDA GANG

ਉਨ੍ਹਾਂ ਕਿਹਾ ਕਿ ਇਹ ਗਿਰੋਹ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਕਾਫੀ ਜ਼ਿਲ੍ਹਿਆਂ ਵਿੱਚ ਸਰਗਰਮ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਅਪਰਾਧੀ ਕਤਲ, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ ਅਤੇ ਹਾਈਵੇ ਡਕੈਤੀ ਸਮੇਤ ਹੋਰ ਕਈ ਅਪਰਾਧਾਂ ਵਿੱਚ ਸ਼ਾਮਲ ਸਨ। ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ, ਪੰਜਾਬ ਪੁਲਿਸ ਨੇ ਘੱਟੋ-ਘੱਟ ਪੰਜ ਕਤਲਾਂ ਅਤੇ ਸੱਤ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕੀਤਾ ਹੈ। ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਘੁੰਮਾ ਅਤੇ ਗੋਪੀ ਵੱਲੋਂ ਚਲਾਇਆ ਜਾ ਰਿਹਾ ਸੀ। ਇਹ ਦੋਵੇਂ ਮਾਰਕਸ ਉਰਫ ਮੱਸਾ ਦੇ ਸਾਥੀ ਸਨ ਜੋ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਫਿਰੋਜ਼ਪੁਰ ਦਾ ਵਾਸੀ ਮੱਸਾ 18 ਅਪਰਾਧਿਕ ਕੇਸਾਂ ਕਾਰਨ ਜੇਲ੍ਹ ਵਿੱਚ ਬੰਦ ਹੈ।

PUNJAB POLICE ARRESTS 13 MORE OPERATIVES OF LAWRENCE-RINDA GANGPUNJAB POLICE ARRESTS 13 MORE OPERATIVES OF LAWRENCE-RINDA GANG

ਫੜੇ ਗਏ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਗੁਰਪ੍ਰੀਤ ਗੋਪੀ ਅਤੇ ਜੋਬਨਪ੍ਰੀਤ, ਜਿਨ੍ਹਾਂ ਵਿਰੁੱਧ ਸੱਤ ਅਪਰਾਧਿਕ ਮਾਮਲੇ ਦਰਜ ਹਨ, ਬੰਬੀਹਾ-ਪਿੰਦਾ ਗਰੋਹ ਦੇ ਤਿੰਨ ਮੈਂਬਰਾਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਰੇਕੀ ਵੀ ਕੀਤੀ ਜਾ ਚੁੱਕੀ ਸੀ ਅਤੇ ਮੱਧ ਪ੍ਰਦੇਸ਼ ਤੋਂ ਇੱਕ ਹਥਿਆਰ ਸਪਲਾਇਰ ਤੋਂ ਹਥਿਆਰ ਵੀ ਮੰਗਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਰੇਸ਼ਮ ਉਰਫ਼ ਬਾਓ ਅਤੇ ਗੁਰਪ੍ਰੀਤ ਉਰਫ਼ ਘੁੰਮਾ ਸ਼ੂਟਰ, ਜਿਨ੍ਹਾਂ ਖ਼ਿਲਾਫ਼ ਵੀ ਸੱਤ ਅਪਰਾਧਿਕ ਮਾਮਲੇ ਦਰਜ ਹਨ, ਆਪਣੇ ਕੱਟੜ ਵਿਰੋਧੀ ਬੰਬੀਹਾ-ਗੌਂਡਰ ਗੈਂਗ ਦੇ ਦੋ ਵਿਅਕਤੀਆਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਜ਼ਿਕਰਯੋਗ ਹੈ ਕਿ ਪੁਲਿਸ ਹੁਣ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਕੰਮ ਕਰ ਰਹੀ ਹੈ, ਜਿਨ੍ਹਾਂ ਨੇ ਮੁਲਜ਼ਮਾਂ ਨੂੰ ਪਨਾਹ, ਵਿੱਤੀ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੇ ਸਪਲਾਇਰਾਂ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Illegal Immigrants in US: ਗ਼ੈਰ-ਕਾਨੂੰਨੀ ਪਰਵਾਸੀਆ ਨੂੰ ਹਿਰਾਸਤ ਚ ਲੈਣ ਸਬੰਧੀ ਬਿੱਲ ਪਾਸ | Donald Trump News

24 Jan 2025 12:14 PM

MP Amritpal Singh ਨੂੰ ਮਿਲਣਗੇ Constitutional Rights? ਕੀ Budget Session 2025 'ਚ ਹੋਣਗੇ ਸ਼ਾਮਲ?

24 Jan 2025 12:09 PM

Sidhu Moosewala ਦਾ New Song ’Lock’ Released, ਮਿੰਟਾਂ ’ਚ ਲੱਖਾਂ ਲੋਕਾਂ ਨੇ ਕੀਤਾ ਪਸੰਦ | Punjab Latest News

23 Jan 2025 12:22 PM

Donald Trump Action on Illegal Immigrants in US: 'ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ 'ਚੋਂ ਕੱਢਣਾ...

23 Jan 2025 12:17 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 22/01/2025

22 Jan 2025 12:24 PM
Advertisement