14 ਜ਼ਿਲ੍ਹਿਆਂ ਦੇ 1179 ਪਿੰਡ ਹੜ੍ਹ ਪ੍ਰਭਾਵਿਤ, ਹੁਣ ਤੱਕ 22764 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ 
Published : Jul 14, 2023, 8:38 pm IST
Updated : Jul 14, 2023, 8:38 pm IST
SHARE ARTICLE
Punjab Flood Areas
Punjab Flood Areas

ਮੈਡੀਕਲ ਕੈਂਪਾਂ ਦੀ ਗਿਣਤੀ ਵੀ 186 ਤੋਂ ਵਧਾ ਕੇ 252 ਕਰ ਦਿੱਤੀ ਗਈ ਹੈ।  ਹੁਣ ਤੱਕ ਕੁੱਲ ਓਪੀਡੀ 9204 'ਤੇ ਪੁੱਜ ਚੁੱਕੀ ਹੈ। 

ਚੰਡੀਗੜ੍ਹ - ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ। ਇਹਨਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚੋਂ ਹੁਣ ਤੱਕ 22764 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ ਗਿਆ ਹੈ। ਕੁੱਝ ਇਲਾਕਿਆਂ ਵਿਚ ਹੜ੍ਹਾਂ ਦੀ ਸਥਿਤੀ ਸੁਧਰਨ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ 183 ਤੋਂ ਘਟਾ ਕੇ 161 ਕਰ ਦਿੱਤੀ ਗਈ ਹੈ।  

ਇਕ ਬੁਲਾਰੇ ਨੇ ਦੱਸਿਆ ਕਿ 14 ਜੁਲਾਈ ਸਵੇਰੇ 8 ਵਜੇ ਤੱਕ 14 ਜ਼ਿਲ੍ਹਿਆਂ ਦੇ 1179 ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ।  ਇਸ ਵੇਲੇ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਨ੍ਹਾਂ ‘ਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਸ਼ਾਮਲ ਹਨ। ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਨੇ ਰੈਪਿਡ ਰਿਸਪਾਂਸ ਟੀਮਾਂ ਦੀ ਗਿਣਤੀ 315 ਤੋਂ ਵਧਾ ਕੇ 409 ਕਰ ਦਿੱਤੀ ਹੈ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ ਵੀ 186 ਤੋਂ ਵਧਾ ਕੇ 252 ਕਰ ਦਿੱਤੀ ਗਈ ਹੈ।  ਹੁਣ ਤੱਕ ਕੁੱਲ ਓਪੀਡੀ 9204 'ਤੇ ਪੁੱਜ ਚੁੱਕੀ ਹੈ। 

ਪਸ਼ੂ ਪਾਲਣ ਵਿਭਾਗ ਨੇ ਦੱਸਿਆ ਹੈ ਕਿ  ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੁੱਲ 1730 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਅਤੇ 7255 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ।  ਇਸ ਤੋਂ ਇਲਾਵਾ ਜ਼ਿਆਦਾਤਰ ਜ਼ਿਲ੍ਹਿਆਂ ਨੇ ਆਪਣੀ ਐਚ.ਐਸ. ਟੀਕਾਕਰਨ ਮੁਹਿੰਮ ਪੂਰੀ ਕਰ ਲਈ ਹੈ।  ਰਾਹਤ ਕਾਰਜਾਂ ਵਿੱਚ ਲੱਗੀਆਂ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ ਅਤੇ ਚਾਰਾ ਆਦਿ ਮੁਹੱਈਆ ਕਰਵਾਉਣ ਲਈ 24 ਘੰਟੇ ਕੰਮ ਕਰ ਰਹੀਆਂ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਸਿਰਫ ਪਟਿਆਲਾ (37000) ਅਤੇ ਰੂਪਨਗਰ (18930) ਵਿਚ ਹੀ 57 ਹਜ਼ਾਰ ਤੋਂ ਜ਼ਿਆਦਾ ਸੁੱਕੇ ਫੂਡ ਪੈਕਟ ਵੰਡੇ ਜਾ ਚੁੱਕੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement