
ਨੌਜੁਆਨ ਮਾਪਿਆਂ ਦਾ ਇਕਲੌਤਾ ਪੁੱਤ ਸੀ
ਅਬੋਹਰ : ਜ਼ਿਲ੍ਹਾ ਫਾਜ਼ਿਲਕਾ ਦੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਇੰਦਰਪਾਲ ਸਿੰਘ ਬਜਾਜ ਦੇ ਘਰ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟਿਆ ਜਦੋਂ ਉਨ੍ਹਾਂ ਦੇ 22 ਸਾਲਾ ਪੁੱਤਰ ਜਸ਼ਨਇੰਦਰਪਾਲ ਸਿੰਘ ਬਜਾਜ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਮ੍ਰਿਤਕ ਜਸ਼ਨਇੰਦਰਪਾਲ ਸਿੰਘ ਨੇ ਬੀਤੇ ਸਾਲ ਹੀ ਬੀ.ਏ. ਦੀ ਪੜ੍ਹਾਈ ਪੂਰੀ ਕੀਤੀ ਸੀ। 1 ਅਗਸਤ ਨੂੰ ਉਸਦਾ ਜਨਮ ਦਿਨ ਸੀ। ਨੌਜੁਆਨ ਮਾਪਿਆਂ ਦਾ ਇਕਲੌਤਾ ਪੁੱਤ ਸੀ। ਉਸ ਦੀ ਮੌਤ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ ਤੇ ਇਲਾਕੇ ’ਚ ਸੋਗ ਦੀ ਲਹਿਰ ਹੈ।