
ਸੁਖਦੇਵ ਵਸ਼ਿਸ਼ਟ ਨੇ ਨਾਜਾਇਜ਼ ਕਬਜ਼ਿਆਂ ’ਤੇ ਚਲਾਈਆਂ ਸਨ ਮਸ਼ੀਨਾਂ
ਜਲੰਧਰ - ਜਲੰਧਰ ਵਿਚ ਨਾਜਾਇਜ਼ ਉਸਾਰੀਆਂ ਢਾਹੁਣ ਲਈ ਮਸ਼ੀਨ ਦੀ ਵਰਤੋਂ ਕਰਨ ਵਾਲੇ ਨਗਰ ਨਿਗਮ ਦੇ ਹੈੱਡ ਡਰਾਫਟਸਮੈਨ ਕਮ ਏਟੀਪੀ ਸੁਖਦੇਵ ਵਸ਼ਿਸ਼ਟ ਨੂੰ ਸਰਕਾਰ ਨੇ ਡੈਪੂਟੇਸ਼ਨ ’ਤੇ ਭੇਜਿਆ ਹੈ। ਉਨ੍ਹਾਂ ਨੂੰ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਨਾਲ ਘੱਟ ਗਿਣਤੀ ਕਮਿਸ਼ਨ ਵਿਚ ਡੈਪੂਟੇਸ਼ਨ ’ਤੇ ਲਾਇਆ ਗਿਆ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਸੁਖਦੇਵ ਵਸ਼ਿਸ਼ਠ ਨੂੰ ਘੱਟ ਗਿਣਤੀ ਕਮਿਸ਼ਨ ਵੱਲੋਂ ਇੱਕ ਸਾਲ ਲਈ ਡੈਪੂਟੇਸ਼ਨ ’ਤੇ ਭੇਜਿਆ ਜਾ ਰਿਹਾ ਹੈ।
ਨਗਰ ਨਿਗਮ ਦੇ ਨਵੇਂ ਕਮਿਸ਼ਨਰ ਅਭਿਜੀਤ ਕਪਲਿਸ਼ ਵੱਲੋਂ ਜਦੋਂ ਸੁਖਦੇਵ ਵਸ਼ਿਸ਼ਠ ਨੂੰ ਹੈੱਡ ਡਰਾਫਟਸਮੈਨ ਸਮੇਤ ਏ.ਟੀ.ਪੀ ਦਾ ਚਾਰਜ ਦਿੱਤਾ ਗਿਆ ਸੀ ਤਾਂ ਉਨ੍ਹਾਂ ਨੇ ਸ਼ਹਿਰ ਦੇ ਕਈ ਪ੍ਰਭਾਵਸ਼ਾਲੀ ਲੋਕਾਂ ਦੀਆਂ ਨਾਜਾਇਜ਼ ਇਮਾਰਤਾਂ ਦੇ ਨਾਲ-ਨਾਲ ਨਾਜਾਇਜ਼ ਕਾਲੋਨੀਆਂ ’ਤੇ ਮਸ਼ੀਨਾਂ ਚਲਾ ਦਿੱਤੀਆਂ ਸਨ। ਕਈ ਵਾਰ ਉਸ ਨੂੰ ਕਲੋਨਾਈਜ਼ਰਾਂ, ਆਗੂਆਂ ਅਤੇ ਪ੍ਰਭਾਵਸ਼ਾਲੀ ਲੋਕਾਂ ਵੱਲੋਂ ਧਮਕੀਆਂ ਵੀ ਮਿਲੀਆਂ ਪਰ ਉਹ ਪਿੱਛੇ ਨਹੀਂ ਹਟੇ। ਉਨ੍ਹਾਂ ਨੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਦੇ ਨੇੜਲਿਆਂ ਨੂੰ ਵੀ ਨਹੀਂ ਬਖਸ਼ਿਆ।
ਜਦੋਂ ਹੈੱਡ ਡਰਾਫਟਸਮੈਨ ਕਮ ਏ.ਟੀ.ਪੀ.ਸੁਖਦੇਵ ਵਸ਼ਿਸ਼ਠ ਸ਼ਹਿਰ ਵਿਚ ਨਾਜਾਇਜ਼ ਉਸਾਰੀਆਂ ਵਿਰੁੱਧ ਮੁਹਿੰਮ ਚਲਾ ਰਹੇ ਸਨ ਤਾਂ ਧਮਕੀਆਂ ਤੋਂ ਇਲਾਵਾ ਸਰਕਾਰੀ ਤੰਤਰ ਵੱਲੋਂ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਪਰ ਉਹ ਡਰਿਆ ਨਹੀਂ ਅਤੇ ਆਪਣਾ ਕੰਮ ਜਾਰੀ ਰੱਖਿਆ। ਉਸ ਖ਼ਿਲਾਫ਼ ਵਿਜੀਲੈਂਸ ਵਿਚ ਝੂਠੀਆਂ ਸ਼ਿਕਾਇਤਾਂ ਵੀ ਕੀਤੀਆਂ ਗਈਆਂ ਸਨ। ਵਿਜੀਲੈਂਸ ਨੇ ਉਨ੍ਹਾਂ ਦੀ ਵੀ ਜਾਂਚ ਕੀਤੀ ਪਰ ਕੁਝ ਸਾਹਮਣੇ ਨਹੀਂ ਆਇਆ। ਪਹੁੰਚ ਕਰਨ ਵਾਲਿਆਂ ਦਾ ਕੋਈ ਕਲੇਮ ਨਾ ਹੋਣ ’ਤੇ ਉਨ੍ਹਾਂ ਦਾ ਵਿਭਾਗ ਬਦਲ ਦਿੱਤਾ ਗਿਆ।