
ਮਾਮਲਾ ਪੁਰਾਣੀ ਰੰਜ਼ਿਸ਼ ਦਾ ਦੱਸਿਆ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਗੋਲੀ ਚੱਲੀ ਹੈ
ਮੁਹਾਲੀ - ਬੀਤੀ ਦੇਰ ਰਾਤ ਮੁਹਾਲੀ ਦੇ ਪਿੰਡ ਸੋਹਾਣਾ ਵਿਚ ਦੋ ਨੌਜਵਾਨਾਂ 'ਤੇ ਗੋਲੀਆਂ ਚਲਾਈਆਂ ਗਈਆਂ ਹਨ। ਇਸ ਹਮਲੇ ਵਿਚ ਦੋ ਨੌਜਵਾਨ ਗੰਭੀਰ ਰੂਪ ਨਾਲ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਨਾਜ਼ੁਕ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਨੌਜਵਾਨਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਾਰੀ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ।
ਪੁਲਿਸ ਨੇ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਮਾਮਲਾ ਪੁਰਾਣੀ ਰੰਜ਼ਿਸ਼ ਦਾ ਦੱਸਿਆ ਜਾ ਰਿਹਾ ਹੈ, ਦਰਅਸਲ ਸੀਸੀਟੀਵੀ ਵਿਚ ਕੁੱਝ ਨੌਜਵਾਨ ਖੜ੍ਹੇ ਦਿਖਾਈ ਦੇ ਰਹੇ ਹਨ ਜਿਸ ਦੌਰਾਨ ਉਹ ਕੁੱਝ ਗੱਲਬਾਤ ਕਰਦੇ ਹਨ ਤੇ ਗੱਲਬਾਤ ਦੌਰਾਨ ਉਹਨਾਂ ਦੀ ਬਹਿਸ ਹੋ ਜਾਂਦੀ ਹੈ ਤੇ ਫਿਰ ਗੋਲੀਆਂ ਚੱਲਦੀਆਂ ਹਨ ਤੇ 2 ਨੌਜਵਾਨ ਜਖ਼ਮੀ ਹੋ ਜਾਂਦੇ ਹਨ ਜਿਹਨਾਂ ਦਾ ਇਲਾਜ ਚੱਲ ਰਿਹਾ ਹੈ।