CM ਮਾਨ ਵੱਲੋਂ ਪਿੰਡ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਦੇ ਕੰਮ ਦਾ ਨਿਰੀਖਣ
Published : Jul 14, 2023, 8:12 pm IST
Updated : Jul 14, 2023, 8:12 pm IST
SHARE ARTICLE
CM Bhagwant Mann
CM Bhagwant Mann

ਸੂਬੇ ਦੇ ਪੇਂਡੂ ਵਿਕਾਸ ਫੰਡ ਰੋਕੇ ਜਾਣ ਦੀ ਸਾਜ਼ਿਸ ਵਿੱਚ ਸ਼ਮੂਲੀਅਤ ਲਈ ਜਾਖੜ ਦੀ ਕੀਤੀ ਆਲੋਚਨਾ

 

ਮੰਡਾਲਾ ਛੰਨਾ (ਜਲੰਧਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਆਪਣੇ ਯਤਨ ਜਾਰੀ ਰੱਖਦਿਆਂ ਅੱਜ ਇੱਥੇ ਧੁੱਸੀ ਬੰਨ੍ਹ ‘ਚ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਬੰਨ੍ਹ ਵਿੱਚ ਸੋਮਵਾਰ ਤੜਕਸਾਰ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕਿਸਤੀ ਵਿੱਚ ਬੈਠ ਕੇ ਲੋਕਾਂ ਵਿਚਕਾਰ ਗਏ। ਉਨ੍ਹਾਂ ਉੱਘੇ ਵਾਤਾਵਰਣ ਪ੍ਰੇਮੀ ਅਤੇ ਜ਼ਲਿ੍ਹਾ ਪ੍ਰਸਾਸਨ ਦੀ ਅਗਵਾਈ ਹੇਠ ਵਲੰਟੀਅਰਾਂ ਵੱਲੋਂ ਇਸ ਪਾੜ ਨੂੰ ਪੂਰਨ ਲਈ ਜੰਗੀ ਪੱਧਰ ’ਤੇ ਕੀਤੇ ਗਏ ਮਿਸਾਲੀ ਕਾਰਜਾਂ ਦੀ ਸਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ ਵਹਾਅ ਕਾਰਨ ਕਈ ਥਾਵਾਂ ‘ਤੇ ਝੋਨੇ ਦੀ ਫਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦ ਹੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫਤ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਸਬੰਧਤ ਹੋਰਨਾਂ ਨੂੰ ਪਹਿਲਾਂ ਹੀ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ ਦੇ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿੱਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਾਣੀ ਦੀ ਲਪੇਟ ‘ਚ ਸੂਬੇ ਦੇ ਕਰੀਬ 15 ਜ਼ਿਲ੍ਹੇ ਆਏ ਹਨ, ਜਿੱਥੇ ਲੋੜ ਮੁਤਾਬਕ ਇਹ ਪਨੀਰੀ ਕਿਸਾਨਾਂ ਨੂੰ ਵੰਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਕਿਸਾਨਾਂ ਦੇ ਮੋਢੋ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਜਦੋਂ ਉਹ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬੀਆਂ ਦੀ ਸੇਵਾ ਕਰਨ ਵਿੱਚ ਰੁੱਝੇ ਹੋਏ ਹਨ ਤਾਂ ਵਿਰੋਧੀ ਧਿਰ ਇਸ ਮੌਕੇ ਨੂੰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਲਈ ਇਹ ਬਹੁਤ ਸਰਮਨਾਕ ਗੱਲ ਹੈ ਕਿ ਉਹ ਇੰਨਾ ਹੇਠਾਂ ਡਿੱਗ ਗਏ ਹਨ ਕਿ ਸੰਕਟ ਦੀ ਇਸ ਘੜੀ ਵਿੱਚ ਵੀ ਸਰਕਾਰ ‘ਤੇ ਚਿੱਕੜ ਉਛਾਲਣ ਤੋਂ ਬਾਜ ਨਹੀਂ ਆ ਰਹੇ। ਭਗਵੰਤ ਮਾਨ ਨੇ ਕਿਹਾ ਕਿ ਇਕ ਵਾਰ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਹੋ ਗਈ ਤਾਂ ਉਹ ਇਨ੍ਹਾਂ ਵਿਹਲੜ ਅਤੇ ਨਕਾਰੇ ਹੋਏ ਸਿਆਸੀ ਆਗੂਆਂ ਨੂੰ ਜਰੂਰ ਜਵਾਬ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਇਹ ਸੇਖੀ ਮਾਰ ਰਹੇ ਹਨ ਕਿ ਕੇਂਦਰ ਨੇ 218 ਕਰੋੜ ਰੁਪਏ ਜਾਰੀ ਕੀਤੇ ਹਨ, ਉਨ੍ਹਾਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਫੰਡ 10 ਜੁਲਾਈ ਨੂੰ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਰਾਸ਼ੀ ਚਾਰ ਦਿਨਾਂ ਵਿੱਚ ਖਰਚ ਨਹੀਂ ਕਰ ਸਕਦੀ। ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਰੋਕਥਾਮ ਦੇ ਕੀਤੇ ਪ੍ਰਬੰਧਾਂ ਸਦਕਾ ਘੱਟ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੇਸਰਮ ਆਗੂਆਂ ਨੂੰ ਅਜਿਹਾ ਬਿਆਨ ਦੇਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਸਵਾਲ ਕੀਤਾ ਕਿ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਫੰਡਾਂ ਦੀ ਦੁਰਵਰਤੋਂ ਕੀਤੀ ਸੀ ਤਾਂ ਉਦੋਂ ਉਹ ਚੁੱਪ ਕਿਉਂ ਸਨ? ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਉਸ ਸਮੇਂ ਕਾਂਗਰਸ ਦੇ ਸੂਬਾ ਪ੍ਰਧਾਨ ਸਨ, ਜਦੋਂ ਕੇਂਦਰ ਵੱਲੋਂ ਫੰਡ ਰੋਕੇ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਭਾਜਪਾ ਪ੍ਰਧਾਨ ਵਿਕਾਸ ਕਾਰਜਾਂ ਨੂੰ ਰੋਕਣ ਲਈ ਪੰਜਾਬ ਅਤੇ ਪੰਜਾਬ ਵਾਸੀਆਂ ਪ੍ਰਤੀ ਜਵਾਬਦੇਹ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਜਾਣ ਕੇ ਖੁਸੀ ਹੋਈ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜੀ ਆ ਰਹੀ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਲਈ ਸੂਬਾ ਸਰਕਾਰ ਨੂੰ ਵੱਡਾ ਸਹਿਯੋਗ ਦੇਣ ਲਈ ਬੀ.ਐੱਸ.ਐੱਫ./ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਦੀ ਵੀ ਸਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਫ਼ਤਾਂ ਦੌਰਾਨ ਜਨਤਾ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨਾਲ ਵੀ ਨਜਿੱਠ ਲਵਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਇਕ ਵਾਰ ਫਿਰ ਬੇਮਿਸਾਲ ਸਾਹਸ ਅਤੇ ਦਲੇਰੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਤਰ੍ਹਾਂ ਦੀਆਂ ਔਕੜਾਂ ਨਾਲ ਲੜਨ ਦੇ ਜਜਬੇ ਦੀ ਬਖਸ਼ਿਸ਼ ਪ੍ਰਾਪਤ ਹੈ, ਜਿਸ ਕਰਕੇ ਪੰਜਾਬੀ ਆਪਣੀ ਇਸ ਭਾਵਨਾ ਨਾਲ ਸਦੀਆਂ ਤੋਂ ਚੜ੍ਹਦੀ ਕਲਾ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੇਮਿਸਾਲ ਸਾਂਝ ਅਤੇ ਸਦਭਾਵਨਾ ਦਾ ਪ੍ਰਦਰਸਨ ਕਰਦਿਆਂ ਵੱਡੇ ਪੱਧਰ ‘ਤੇ ਇਕ ਦੂਜੇ ਦੀ ਮਦਦ ਕੀਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਸੁਸੀਲ ਕੁਮਾਰ ਰਿੰਕੂ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਧਾਇਕ ਇੰਦਰਜੀਤ ਕੌਰ ਮਾਨ ਵੀ ਹਾਜਰ ਸਨ।    
 

SHARE ARTICLE

ਏਜੰਸੀ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement