70 ਸਾਲਾਂ ਤੋਂ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂ ਮੱਗਰਮੱਛ ਦੇ ਹੰਝੂ ਵਹਾ ਕੇ ਕੁਦਰਤੀ ਆਫ਼ਤ 'ਤੇ ਸਿਆਸਤ ਨਾ ਕਰਨ: ਜੌੜਾਮਾਜਰਾ ਦੀ ਨਸੀਹਤ
Published : Jul 14, 2023, 6:26 pm IST
Updated : Jul 14, 2023, 6:56 pm IST
SHARE ARTICLE
photo
photo

ਮੁੱਖ ਮੰਤਰੀ ਭਗਵੰਤ ਮਾਨ ਨੇ ਫੜੀ ਹੜ੍ਹ ਮਾਰੇ ਲੋਕਾਂ ਦੀ ਬਾਂਹ-ਜੌੜਾਮਾਜਰਾ

 


ਪੁੱਛਿਆ, ਅੱਜ ਬੀਬੀ ਜੈਇੰਦਰ ਕੌਰ ਕਿੱਥੇ ਐ, ਪਿੰਡ ਤਾਂ ਹਾਲੇ ਵੀ ਪਾਣੀ ਨਾਲ ਭਰੇ ਪਏ ਹਨ

ਮੁੱਖ ਮੰਤਰੀ ਭਗਵੰਤ ਮਾਨ ਨੇ ਫੜੀ ਹੜ੍ਹ ਮਾਰੇ ਲੋਕਾਂ ਦੀ ਬਾਂਹ-ਜੌੜਾਮਾਜਰਾ

ਕੈਬਨਿਟ ਮੰਤਰੀ ਨੇ ਹੜ੍ਹ ਪ੍ਰਭਾਵਤ ਪਿੰਡਾਂ 'ਚ ਲੋਕਾਂ ਨਾਲ ਸਿੱਧਾ ਰਾਬਤਾ ਬਣਾ ਕੇ ਪਹੁੰਚਾਈ ਮਦਦ

ਹੜ੍ਹਾਂ ਦੀ ਲਪੇਟ 'ਚ ਆਏ ਸੱਸਾ ਗੁੱਜਰਾਂ ਦੇ ਵਸਨੀਕ ਕੇ ਸਸਕਾਰ ਵਿਚ ਹੋਏ ਸ਼ਾਮਲ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ 'ਤੇ 70 ਵਰ੍ਹਿਆਂ ਤੋਂ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਨਸੀਹਤ ਦਿੱਤੀ ਕਿ ਉਹ ਕੁਦਰਤੀ ਆਫ਼ਤ 'ਤੇ ਸਿਆਸਤ ਨਾ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਘੱਗਰ ਦੀ ਮਾਰ ਹੇਠ ਆਉਂਦੇ ਪਿੰਡਾਂ ਦੀ ਕਦੇ ਸਾਰ ਨਹੀਂ ਲਈ, ਜਿਸ ਕਰਕੇ ਭਾਰੀ ਬਰਸਾਤ ਕਾਰਨ ਉੱਛਲੇ ਘੱਗਰ ਦੇ ਪਾਣੀ ਨੇ ਇਨ੍ਹਾਂ ਪਿੰਡਾਂ ਦਾ ਚੋਖਾ ਨੁਕਸਾਨ ਕੀਤਾ ਹੈ ਪਰ ਇਨ੍ਹਾਂ ਪਿੰਡਾਂ ਦੇ ਲੋਕ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਹੜ੍ਹ ਮਾਰੇ ਲੋਕਾਂ ਦੀ ਬਾਂਹ ਫੜੀ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਮਾਣਾ ਖੇਤਰ ਦੇ ਇਸ ਨੀਵੇਂ ਇਲਾਕੇ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਅਗਾਊਂ ਪ੍ਰਬੰਧਾਂ ਤਹਿਤ ਹੜ੍ਹਾਂ ਦਾ ਪਾਣੀ ਕੱਢਣ ਲਈ 40 ਲੱਖ ਰੁਪਏ ਤੋਂ ਵੱਧ ਰਾਸ਼ੀ ਖ਼ਰਚੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੈ ਕਿ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਵਜ਼ਾਰਤ ਅਤੇ ਵਿਧਾਇਕ ਲੋਕਾਂ ਦਰਮਿਆਨ ਵਿਚਰ ਰਹੇ ਹਨ ਅਤੇ ਲੋਕਾਂ ਦੀ ਸਹਾਇਤਾਂ ਕਰਨ ਲਈ ਹਰ ਹੰਭਲਾ ਮਾਰ ਰਹੇ ਹਨ।

ਭਾਜਪਾ ਆਗੂ ਬੀਬੀ ਜੈਇੰਦਰ ਕੌਰ ਨੂੰ ਘੇਰਦਿਆਂ ਸ. ਜੌੜਾਮਾਜਰਾ ਨੇ ਪੁੱਛਿਆ ਕਿ ਅੱਜ ਬੀਬੀ ਜੈਇੰਦਰ ਕੌਰ ਕਿੱਥੇ ਹਨ, ਉਨ੍ਹਾਂ ਨੂੰ ਅੱਜ ਵੀ ਲੋਕਾਂ ਦੀ ਸਾਰ ਲੈਣੀ ਚਾਹੀਦੀ ਸੀ। ਹਾਲੇ ਤਾਂ ਪਿੰਡਾਂ ਵਿੱਚੋਂ ਪਾਣੀਆਂ ਉਤਰਿਆ ਨਹੀਂ ਅਤੇ ਲੋਕਾਂ ਨੂੰ ਵੀ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਬੀਬੀ ਜੈਇੰਦਰ ਕੌਰ ਸਿਰਫ਼ ਰਾਜਨੀਤੀ ਕਰਨ ਆਈ ਸੀ ਜਦਕਿ ਅੱਜ ਔਖੀ ਘੜੀ ਵਿੱਚ ਲੋਕਾਂ ਦਾ ਹੱਥ ਫੜਨ ਦਾ ਸਮਾਂ ਹੈ ਨਾਕਿ ਸਿਆਸਤ ਚਮਕਾਉਣ ਦਾ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਕੁਦਰਤੀ ਆਫ਼ਤ 'ਤੇ ਮਗਰਮੱਛ ਦੇ ਹੰਝੂ ਨਹੀਂ ਵਹਾਉਣੇ ਚਾਹੀਦੇ, ਸਗੋਂ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਵਾਂਗ ਹੈਲੀਕਾਪਟਰਾਂ 'ਚ ਨਹੀਂ ਬਲਕਿ ਖ਼ੁਦ ਪਾਣੀ ਵਿੱਚ ਵੜ ਕੇ ਨੰਗੇ ਪੈਰੀਂ ਲੋਕਾਂ ਦੀ ਸਾਰ ਲਈ ਹੈ।

ਕੈਬਨਿਟ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਖ਼ੁਦ ਹੜ੍ਹ ਪ੍ਰਭਾਵਤ ਪਿੰਡਾਂ ਧਰਮੇੜ੍ਹੀ, ਘਿਉਰਾ, ਧਨੌਰੀ, ਸੱਸਾ, ਸੱਸੀ, ਸੱਸਾ ਥੇਹ, ਹਰੀਪੁਰ ਆਦਿ ਦੇ ਵਸਨੀਕਾਂ ਤੱਕ ਪੀਣ ਵਾਲਾ ਪਾਣੀ, ਰਾਸ਼ਨ, ਘਰੇਲੂ ਵਰਤੋਂ ਦੀਆਂ ਹੋਰ ਵਸਤਾਂ, ਦਵਾਈਆਂ, ਪਸ਼ੂਆਂ ਲਈ ਚਾਰਾ ਆਦਿ ਪਹੁੰਚਾਉਣ ਲਈ ਅਗਵਾਈ ਕੀਤੀ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਜੌੜਾਮਾਜਰਾ ਅਤੇ ਉਨ੍ਹਾਂ ਦੀ ਪੂਰੀ ਟੀਮ ਸੋਮਵਾਰ ਤੋਂ ਹੀ ਹੜ੍ਹ ਪ੍ਰਭਾਵਤ ਪਿੰਡਾਂ ਵਿੱਚ ਲਗਾਤਾਰ ਸੰਪਰਕ ਸਾਧਦੇ ਹੋਏ ਲੋਕਾਂ ਦੀ ਸਾਰ ਲੈ ਰਹੇ ਹਨ ਤਾਂ ਕਿ ਲੋਕਾਂ ਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ।

ਲੋਕ ਸੰਪਰਕ ਮੰਤਰੀ ਜੌੜਾਮਾਜਰਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਕ ਸੂਬਾ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਲੋਕ ਸਬ ਡਵੀਜ਼ਨ ਸਮਾਣਾ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 'ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਹਰਮਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

photo

ਮੋਗਾ ਦੇ ਪਿੰਡਾਂ ਸਣੇ ਵੱਖ-ਵੱਖ ਥਾਵਾਂ ਤੋਂ ਰਾਸ਼ਨ ਲੈ ਕੇ ਪੁੱਜੇ ਲੋਕਾਂ ਦੀ ਕੀਤੀ ਸ਼ਲਾਘਾ

ਅੱਜ ਮੋਗਾ ਸਣੇ ਵੱਖ-ਵੱਖ ਥਾਵਾਂ ਤੋਂ ਲੋਕਾਂ ਦੀ ਮਦਦ ਲਈ ਰਾਸ਼ਨ ਅਤੇ ਜ਼ਰੂਰੀ ਵਸਤਾਂ ਦੀਆਂ ਟਰਾਲੀਆਂ ਭਰ ਕੇ ਪੁੱਜੇ ਲੋਕਾਂ ਨੂੰ ਚੇਤਨ ਸਿੰਘ ਜੌੜਾਮਾਜਰਾ ਮਿਲੇ। ਉਨ੍ਹਾਂ ਦਾਨੀ ਸੱਜਣਾਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਲੋਕਾਂ ਦੀ ਵੱਧ-ਚੜ੍ਹ ਕੇ ਮਦਦ ਕਰਨ।

ਹੜ੍ਹਾਂ ਦੀ ਲਪੇਟ 'ਚ ਆਏ ਸੱਸਾ ਗੁੱਜਰਾਂ ਦੇ ਵਸਨੀਕ ਕੇ ਸਸਕਾਰ ਵਿਚ ਹੋਏ ਸ਼ਾਮਲ

ਕੈਬਨਿਟ ਮੰਤਰੀ ਚੇਤਨ ਸਿੰਘ ਮਾਜਰਾ ਹੜ੍ਹ ਦੀ ਲਪੇਟ ਵਿੱਚ ਆਏ ਪਿੰਡ ਸੱਸਾਂ ਗੁੱਜਰਾਂ ਦੇ ਭਗਵਾਨ ਦਾਸ ਦੇ ਅੰਤਮ ਸਸਕਾਰ ਵਿੱਚ ਵੀ ਸ਼ਾਮਲ ਹੋਏ। ਭਗਵਾਨ ਦਾਸ (30) ਹੜ੍ਹਾਂ ਦੇ ਪਾਣੀ ਵਿੱਚ ਰੁੜ੍ਹ ਗਿਆ ਸੀ ਜਿਸ ਦੀ ਮ੍ਰਿਤਕ ਦੇਹ ਅੱਜ ਬਰਾਮਦ ਹੋਈ ਹੈ। ਕੈਬਨਿਟ ਮੰਤਰੀ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਇਸ ਦੁਖੀ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ।

SHARE ARTICLE

ਏਜੰਸੀ

Advertisement

Jathedar ਨੂੰ ਹਟਾਉਣ ਤੇ CM Mann ਦਾ ਪਹਿਲਾ ਬਿਆਨ SGPC ਨੂੰ ਕਿਹਾ, 'ਪਹਿਲਾਂ ਆਪ ਤਾਂ ਵੈਲਿਡ ਹੋ ਜਾਓ'

08 Mar 2025 2:06 PM

ਹੁਣ Punjab ਦੇ ਇਸ Pind 'ਚ ਚੱਲਿਆ Bulldozer, ਕੁੱਝ ਹੀ ਸਕਿੰਟਾਂ 'ਚ ਕਰਤਾ Drug Trafficker ਦਾ ਘਰ ਤਬਾਹ

08 Mar 2025 2:03 PM

SGPC ਦਾ ਅਗਲਾ ਪ੍ਰਧਾਨ ਕੌਣ, ਕਿਵੇਂ ਚੁਣਿਆ ਜਾਵੇਗਾ ਨਵਾਂ ਪ੍ਰਧਾਨ, ਪੰਥਕ ਸਿਆਸਤ 'ਚ ਹਲਚਲ ਲਈ ਕੌਣ ਜ਼ਿੰਮੇਵਾਰ ?

07 Mar 2025 12:43 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Mar 2025 12:40 PM

Tehsildara ਨੂੰ ਦਿੱਤਾ ਅਲਟੀਮੇਟਮ ਖ਼ਤਮ, ਪੰਜਾਬ ਸਰਕਾਰ ਦੀ ਚਿਤਾਵਨੀ ਦਾ ਅਸਰ, ਦੇਖੋ ਕਿੱਥੇ-ਕਿੱਥੇ ਡਿਊਟੀ 'ਤੇ ਪਰਤੇ..

05 Mar 2025 12:19 PM
Advertisement