MLA ਹਲਕਾ ਸਰਦੂਲਗੜ੍ਹ ਦੀ ਵੱਡੀ ਪਹਿਲ, ਹੜ੍ਹ ਪੀੜਤਾਂ ਦੀ ਮਦਦ ਲਈ ਆਪਣੇ ਇੱਕ ਮਹੀਨੇ ਦੀ ਤਨਖਾਹ ਕੀਤੀ ਦਾਨ 
Published : Jul 14, 2023, 2:00 pm IST
Updated : Jul 14, 2023, 2:00 pm IST
SHARE ARTICLE
photo
photo

ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਹੜ੍ਹ ਪੀੜਤਾਂ ਦੀ ਮਦਦ ਲਈ ਪੂਰੀ ਮੂਸਤੈਦੀ ਨਾਲ ਕੰਮ ਕਰ ਰਿਹਾ ਹੈ

 

ਚੰਡੀਗੜ੍ਹ: MLA ਗੁਰਪ੍ਰੀਤ ਸਿੰਘ ਬਣਾਂਵਾਲੀ ਹਲਕਾ ਸਰਦੂਲਗੜ੍ਹ ਨੇ ਵੱਡੀ ਪਹਿਲ ਕੀਤੀ ਹੈ। ਐਮ.ਐਲ.ਏ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਜਮ੍ਹਾ ਕਰਵਾਉਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਪੱਤਰ ਲਿਖਿਆ। 

ਉਨ੍ਹਾਂ ਦਸਿਆ ਕਿ ਇਸ ਸਮੇਂ ਪੰਜਾਬ ਦੇ ਕਾਫ਼ੀ ਪਿੰਡ ਹੜ੍ਹਾਂ ਦੀ ਚਪੇਟ ਵਿਚ ਆਏ ਹੋਏ ਹਨ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁਸ਼ਕਿਲ ਦੀ ਘੜੀ ਵਿਚ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿਤੀ ਜਾਵੇਗੀ।

ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਹੜ੍ਹ ਪੀੜਤਾਂ ਦੀ ਮਦਦ ਲਈ ਪੂਰੀ ਮੂਸਤੈਦੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਆਪਦਾ ਵਿਚ ਫਸੇ ਲੋਕਾਂ ਦਾ ਸਹਿਯੋਗ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਲਗਾਤਾਰ ਜੰਗੀ ਪੱਧਰ ਉੱਤੇ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿਚ ਲੋਕਾਂ ਨੂੰ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਦੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਲੋਕ ਹਿੱਤਾਂ ਲਈ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਆਦੇਸ਼ ਦਿਤੇ ਹੋਏ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement