
ਝੜਪ ਦੌਰਾਨ ਇਕ ਕੈਦੀ ਦੀ ਹੋਈ ਸੀ ਮੌਤ
ਕਪੂਰਥਲਾ: ਜ਼ਿਲ੍ਹੇ ਦੀ ਮਾਡਰਨ ਜੇਲ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਗੈਂਗਵਾਰ ਵਿਚ ਇਕ ਕੈਦੀ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਕਤਲ ਦਾ ਕੇਸ ਦਰਜ ਕੀਤਾ ਹੈ। ਥਾਣਾ ਕੋਤਵਾਲੀ ਦੀ ਪੁਲਿਸ ਨੇ 7 ਕੈਦੀਆਂ ਅਤੇ 16 ਹਵਾਲਾਤੀਆਂ ਵਿਰੁਧ ਕਤਲ ਦਾ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਪ੍ਰਿਜ਼ਨ ਐਕਟ, ਕੁੱਟਮਾਰ ਸਮੇਤ ਕਈ ਧਾਰਾਵਾਂ ਜੋੜੀਆਂ ਹਨ।
ਇਹ ਵੀ ਪੜ੍ਹੋ: ਪਾਕਿਸਤਾਨੀ ਨਾਗਰਿਕ ਸੀਮਾ ਹੈਦਰ ਦੇ ਘਰ ਨਾ ਪਰਤਣ 'ਤੇ ਮਿਲੀ ਭਾਰਤ 'ਚ 26/11 ਵਰਗੇ ਅਤਿਵਾਦੀ ਹਮਲੇ ਦੀ ਧਮਕੀ
ਥਾਣਾ ਕੋਤਵਾਲੀ ਦੀ ਪੁਲਿਸ ਨੇ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ 3 ਜ਼ਖਮੀਆਂ ਦੇ ਬਿਆਨ ਦਰਜ ਕਰ ਲਏ ਹਨ। ਇਸ ਦੇ ਨਾਲ ਹੀ ਜੇਲ ਦੇ ਸੁਰੱਖਿਆ ਵਾਰਡ ਅਤੇ 3 ਬੈਰਕਾਂ ਦੇ ਨੇੜੇ ਲੱਗੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਵੀ ਸ਼ੁਰੂ ਕਰ ਦਿਤੀ ਗਈ ਹੈ।
ਇਹ ਵੀ ਪੜ੍ਹੋ: ਮਣੀਪੁਰ 'ਤੇ ਯੂਰਪੀ ਸੰਘ ਦੀ ਸੰਸਦ ਵਿਚ ਮਤਾ ਬਸਤੀਵਾਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ : ਭਾਰਤ
ਮਾਡਰਨ ਜੇਲ ਕਪੂਰਥਲਾ ਦੇ ਸਹਾਇਕ ਸੁਪਰਡੈਂਟ ਹੇਮੰਤ ਸ਼ਰਮਾ ਨੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਦਸਿਆ ਕਿ ਉਨ੍ਹਾਂ ਨੂੰ ਜੇਲ ਦੇ ਕੰਟਰੋਲ ਰੂਮ ਵਿਚ ਡਿਊਟੀ ’ਤੇ ਤਾਇਨਾਤ ਵਾਰਡਰ ਪੂਰਨ ਸਿੰਘ ਵਲੋਂ ਸੂਚਨਾ ਦਿਤੀ ਗਈ ਸੀ ਕਿ ਬੈਰਕ ਨੰਬਰ 6-7-8 ਵਿਚ ਬੰਦ ਹਵਾਲਾਤੀ ਅਤੇ ਇਨ੍ਹਾਂ ਦੇ ਕਈ ਹੋਰ ਸਾਥੀ ਸੁਰੱਖਿਆ ਵਾਈ-ਈ ਚੱਕੀ ਨੰਬਰ-17 ਵਿਚ ਬੰਦ 28 ਸਾਲਾ ਹਵਾਲਾਤੀ ਸਿਮਰਨਜੀਤ ਸਿੰਘ ਉਰਫ਼ ਸਿਮਰ ਨਿਵਾਸੀ ਧੀਰਪੁਰਾ ਥਾਣਾ ਕਰਤਾਰਪੁਰ ’ਤੇ ਪੁਰਾਣੀ ਰੰਜਿਸ਼ ਦੇ ਚਲਦਿਆਂ ਹਮਲਾ ਕਰਨ ਲਈ ਇਕੱਠੇ ਹੋਏ।
ਇਹ ਵੀ ਪੜ੍ਹੋ: ਚਮਕੌਰ ਸਾਹਿਬ 'ਚ ਵੱਡੀ ਵਾਰਦਾਤ, ਪਤੀ ਨੇ ਕੁੱਟ-ਕੁੱਟ ਕੇ ਕੀਤਾ ਪਤਨੀ ਦਾ ਕਤਲ
ਦਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਹੱਥਾਂ 'ਚ ਲੋਹੇ ਦੀਆਂ ਰਾਡਾਂ ਸਨ, ਜਿਸ ਕਾਰਨ ਇਨ੍ਹਾਂ ਲੋਕਾਂ ਨੇ ਸਿਮਰਨਜੀਤ ਸਿੰਘ 'ਤੇ ਹਮਲਾ ਕਰ ਦਿਤਾ। 4 ਜ਼ਖਮੀ ਕੈਦੀਆਂ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿਚੋਂ ਸਿਮਰਨਜੀਤ ਦੀ ਹਾਲਤ ਨਾਜ਼ੁਕ ਹੋਣ ਕਾਰਨ ਅੰਮ੍ਰਿਤਸਰ ਰੈਫਰ ਕਰ ਦਿਤਾ ਗਿਆ ਪਰ ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਕੋਤਵਾਲੀ ਦੇ ਐਸ.ਐਚ.ਓ. ਰਮਨ ਕੁਮਾਰ ਨੇ ਦਸਿਆ ਕਿ ਪੁਲਿਸ ਨੇ ਕਤਲ ਵਿਚ ਵਰਤੀਆਂ ਗਈਆਂ ਲੋਹੇ ਦੀਆਂ 5 ਰਾਡਾਂ ਬਰਾਮਦ ਕੀਤੀਆਂ ਹਨ।