ਲੋਕਾਂ ਨੂੰ ਰਾਹਤ ਅਤੇ ਰਾਸ਼ਨ ਦੀ ਲੋੜ ਹੈ, ਫੋਟੋਸ਼ੂਟ ਦੀ ਨਹੀਂ - ਸੁਨੀਲ ਜਾਖੜ 
Published : Jul 14, 2023, 10:16 pm IST
Updated : Jul 14, 2023, 10:16 pm IST
SHARE ARTICLE
 People need relief and ration, not photo shoot - Sunil Jakhar
People need relief and ration, not photo shoot - Sunil Jakhar

ਕੇਂਦਰ ਤੋ ਆਇਆ ਫੰਡ ਬਿਨਾਂ ਗਿਰਦਾਵਰੀ ਪੀੜਤ ਲੋਕਾਂ ਦੀ ਭਰਪਾਈ ਲਈ ਤੁਰੰਤ ਵੰਡਣ ਦੀ ਮੁੱਖ ਮੰਤਰੀ ਨੂੰ ਕੀਤੀ ਅਪੀਲ

ਚੰਡੀਗੜ੍ਹ -  ਸਮੇਂ ਸਿਰ ਚੇਤਾਵਨੀਆਂ ਦੇ ਬਾਵਜੂਦ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਲੈ ਕੇ ਨਿਰਾਸ਼ਾਜਨਕ ਜਵਾਬ ਦੇਣ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕਰਦੇ ਹੋਏ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆ ਕਿਹਾ ਕਿ ਸੱਤਾਧਾਰੀ ਡਰਾਮੇ ਕਰ ਰਹੇ ਨੇ ਜਦੋਂਕਿ ਸੂਬੇ ਵਿੱਚ ਲੋਕ ਆਪਣੇ ਘਰ ਗੁਆਉਣ ਅਤੇ ਬਚਾਅ ਲਈ ਲੜ ਰਹੇ ਹਨ। 

ਲੋਕਾਂ ਨੂੰ ਅੱਜ ਫੌਰੀ ਰਾਹਤ ਦੀ ਲੋੜ ਹੈ ਨਾ ਕਿ 'ਆਪ' ਆਗੂਆਂ ਦੇ ਫੋਟੋ ਸਟੰਟ ਦੀ ਜੋ ਕਿ ਔਨਲਾਈਨ ਸਰਗਰਮ ਰਹਿਣ ਦੇ ਸ਼ੌਕੀਨ ਹਨ। ਜਾਖੜ ਨੇ ਅੱਗੇ ਬੋਲਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਗਿਰਦਾਵਰੀ ਦੀ ਉਡੀਕ ਨਾ ਕਰਨ ਅਤੇ ਨੁਕਸਾਨ ਝੱਲਣ ਵਾਲੇ ਸਾਰੇ ਲੋਕਾਂ ਨੂੰ ਤੁਰੰਤ ਅੰਤਰਿਮ ਰਾਹਤ ਪ੍ਰਦਾਨ ਕਰਨ ਲਈ ਕਿਹਾ।

ਜਾਖੜ ਨੇ ਮੁੱਖ ਮੰਤਰੀ ਨੂੰ ਸਰਹੱਦੀ ਖੇਤਰਾਂ ਦੇ ਕਿਸਾਨਾਂ ਜਿਨ੍ਹਾਂ ਕੋਲ ਗਿਰਦਾਵਰੀ ਦੇ ਦਸਤਾਵੇਜ਼ ਨਹੀਂ ਹਨ,ਉਨਾਂ ਨੂੰ ਵੀ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਜਾਖੜ ਨੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਗੱਲਬਾਤ ਕਰਨ ਲਈ ਪਹਿਲਾਂ ਫਿਰੋਜ਼ਪੁਰ, ਜ਼ੀਰਾ ਅਤੇ ਸ਼ਾਹਕੋਟ ਖੇਤਰਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਸੂਬਾ ਸਰਕਾਰ ਨਾਲ ਪ੍ਰਭਾਵੀ ਅਤੇ ਸਮੇਂ ਸਿਰ ਮੁਆਵਜ਼ੇ ਲਈ ਆਪਣੀ ਲੜਾਈ ਲੜਨਗੇ ਤੇ ਦਿਨੇ ਸੁੱਤੀ ਪਈ ਸਰਕਾਰ ਨੂੰ ਜਗਾਉਣਗੇ।

ਉਨਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਮੁੱਖ ਮੰਤਰੀ ਤੋਂ ਪੁੱਛ ਰਹੇ ਹਨ ਕਿ ਜਦੋਂ 4 ਜੁਲਾਈ ਨੂੰ ਮੌਸਮ ਵਿਭਾਗ ਵੱਲੋਂ ਕਾਫੀ ਅਲਰਟ ਜਾਰੀ ਕੀਤੇ ਗਏ ਸਨ ਤਾਂ ਉਨ੍ਹਾਂ ਨੇ ਹੜ੍ਹ ਦੀਆਂ ਤਿਆਰੀਆਂ ਦਾ ਜਾਇਜ਼ਾ ਕਿਉਂ ਨਹੀਂ ਲਿਆ। 6 ਜੁਲਾਈ ਨੂੰ ਆਰੇਂਜ ਅਲਰਟ ਜਾਰੀ ਕੀਤਾ ਸੀ, ਪਰ ਮੁੱਖ ਮੰਤਰੀ ਦੂਜੇ ਰਾਜਾਂ ਦੇ ਦੌਰੇ 'ਤੇ ਰੁੱਝੇ ਰਹੇ, ਜਾਖੜ ਨੇ ਅੱਗੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਸਮੇਂ ਸਿਰ ਸਥਿਤੀ ਦਾ ਜਾਇਜ਼ਾ ਲਿਆ ਹੁੰਦਾ ਅਤੇ ਉਪਾਅ ਕਰਨ ਦੇ ਆਦੇਸ਼ ਦਿੱਤੇ ਹੁੰਦੇ ਤਾਂ ਅੱਜ ਸਥਿਤੀ ਇੰਨੀ ਚਿੰਤਾਜਨਕ ਨਾ ਹੁੰਦੀ।

 ਇਸ ਸਾਲ ਡਰੇਨਾਂ ਦੀ ਸਫ਼ਾਈ ਨਾ ਹੋਣ ਕਾਰਨ ਸਥਿਤੀ ਵਿਗੜ ਗਈ ਹੈ।ਜਾਖੜ ਨੇ ਸਾਲਾਨਾ ਪ੍ਰਬੰਧ ਕਰਨ ਵਿੱਚ ਅਸਫਲ ਰਹਿਣ ਲਈ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ, ਜਿਸ ਨੂੰ ਮੁੱਖ ਮੰਤਰੀ ਨੇ ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਯਕੀਨੀ ਬਣਾਉਣਾ ਚਾਹੀਦਾ ਸੀ। ਸਾਰੇ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਅਤੇ ਸਮਰਥਨ ਦੇਣ ਲਈ ਭਾਜਪਾ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਜਾਖੜ ਨੇ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਲੋੜੀਂਦੀਆਂ ਸ਼ਰਤਾਂ ਤੋਂ ਛੋਟ ਦੇ ਕੇ 218.40 ਕਰੋੜ ਰੁਪਏ ਸਮੇਂ ਸਿਰ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ।

ਇਸ ਮੌਕੇ ਜਾਖੜ ਦੇ ਨਾਲ ਰਾਣਾ ਸੋਢੀ, ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ, ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਪੰਕਜ ਢੀਂਗਰਾ, ਸਾਬਕਾ ਵਿਧਾਇਕ ਤੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਇੰਦਰ ਇਕਬਾਲ ਅਟਵਾਲ ਸਮੇਤ ਸੀਨੀਅਰ ਆਗੂ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement