ਪੰਜਾਬ ਸਰਕਾਰ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਬਣਾਏਗੀ ਹੋਰ ਸੁਖਾਲਾ : ਅਨਮੋਲ ਗਗਨ ਮਾਨ
Published : Jul 14, 2023, 6:19 pm IST
Updated : Jul 14, 2023, 6:19 pm IST
SHARE ARTICLE
Anmol Gagan Mann
Anmol Gagan Mann

ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਾਉਣ ਸਾਰ ਹੀ ਲੈ ਸਕਣਗੇ ਸਰਕਾਰੀ ਸਕੀਮਾਂ ਦਾ ਲਾਭ

 

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ  ਅਤੇ ਉਨ੍ਹਾਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਹੋਰ ਸੁਖਾਲਾ ਬਣਾਏਗੀ ਤਾਂ ਜੋ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਲੇਬਰ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਉਸਾਰੀ ਕਿਰਤੀਆਂ ਨੂੰ ਵੇਧੇਰੇ ਲਾਭ ਦੇਣ ਦੇ ਮੰਤਵ ਨਾਲ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਦੇ ਨਿਯਮਾਂ ਅਤੇ ਸ਼ਰਤਾਂ ਨੂੰ ਸੁਖਾਲਾ ਬਣਾਇਆ ਜਾਵੇਗਾ । ਉਨ੍ਹਾ ਕਿਹਾ ਕਿ ਹੁਣ ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਾਉਦਿਆ ਸਾਰ ਹੀ ਬੋਰਡ ਦੀ ਭਲਾਈ ਸਕੀਮਾਂ ਦਾ ਲਾਭ ਲੈ ਸਕਣਗੇ । 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਉਸਾਰੀ ਕਿਰਤੀਆ ਦੀ ਸਹੂਲਤ ਲਈ ਇੱਕ ਮੋਬਾਇਲ ਐਪ ‘ਪੰਜਾਬ ਕਿਰਤੀ ਸਹਾਇਕ’ ਉਪਲਬਧ ਹੈ । ਉਨ੍ਹਾਂ ਕਿਹਾ ਕਿ ਇਸ ਮੋਬਾਇਲ ਐਪ ਤੇ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰ ਕਰ ਸਕਦੇ ਹਨ ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨਕਸਾਨ ਕਰਕੇ ਸੁਵਿਧਾ ਕੇਂਦਰ ਵਿੱਚ ਜਾਣ ਦੀ ਵੀ ਲੋੜ ਨਹੀਂ ਹੈ । ਮੰਤਰੀ ਨੇ ਸੂਬੇ ਦੇ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਆਪਣੀ ਰਜਿਸਟ੍ਰੇਸ਼ਨ ਕਰਵਾਉਣ । ਉਨਾਂ ਕਿਹਾ ਕਿ ਸੂਬਾ ਸਰਕਾਰ ਉਸਾਰੀ ਕਿਰਤੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement