
ਕੁਦਰਤੀ ਆਫ਼ਤ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਰਹੀ ਹੈ।
ਪਟਿਆਲਾ: ਕੁਦਰਤੀ ਆਫ਼ਤ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਰਹੀ ਹੈ। ਪਿੰਡ ਖਤੌਲੀ ਨੇੜੇ ਬੀਤੀ ਸ਼ਾਮ ਟਾਂਗਰੀ ਨਦੀ ਦੇ ਬੰਨ੍ਹ 'ਚ ਪਏ ਪਾੜ ਨੂੰ ਰੋਕਣ ਸਮੇਂ ਇਕ ਨੌਜਵਾਨ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ (35) ਵਾਸੀ ਪਿੰਡ ਖਤੌਲੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਸੰਸਦ 'ਚ ਹੋਈ ਜ਼ਬਰਦਸਤ ਲੜਾਈ, ਵਿਰੋਧੀ ਧਿਰ ਦੇ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ 'ਤੇ ਸੁੱਟਿਆ ਪਾਣੀ
ਜਾਣਕਾਰੀ ਅਨੁਸਾਰ ਟਾਂਗਰੀ ਨਦੀ ਦੇ ਬੰਨ੍ਹ ਵਿਚ ਪਾੜ ਪੈਣ 'ਤੇ ਮਨਜੀਤ ਲੋਕਾਂ ਨਾਲ ਰਲ ਕੇ ਪਾੜ ਪੂਰਨ ਦਾ ਯਤਨ ਕਰ ਰਿਹਾ ਸੀ ਕਿ ਅਚਾਨਕ ਉਹ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ ਤੇ ਪਾਣੀ 'ਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਲਾਪਤਾ ਹੋਈ 10 ਸਾਲਾ ਮਾਸੂਮ ਬੱਚੀ ਦੀ ਖਾਲੀ ਪਲਾਟ 'ਚੋਂ ਮਿਲੀ ਲਾਸ਼
ਮੌਕੇ 'ਤੇ ਮੌਜੂਦ ਲੋਕਾਂ ਨੇ ਮਨਜੀਤ ਸਿੰਘ ਨੂੰ ਪਹਿਲਾਂ ਮੁਢਲਾ ਸਿਹਤ ਕੇਂਦਰ ਦੂਧਨਸਾਧਾਂ ਲਿਆਂਦਾ, ਜਿਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ, ਪਰ ਪਟਿਆਲਾ ਪੁੱਜਣ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।