Gurdaspur News : ਭਾਰਤ-ਪਾਕਿਸਤਾਨ ਵੰਡ ਦੇ 77 ਸਾਲ ਬਾਅਦ ਇਤਿਹਾਸਕ ਗੁਰਦੁਆਰੇ ਨੂੰ ਵਾਪਸ ਮਿਲੀ ਜ਼ਮੀਨ

By : BALJINDERK

Published : Jul 14, 2024, 3:35 pm IST
Updated : Jul 14, 2024, 3:36 pm IST
SHARE ARTICLE
ਗੁਰਦੁਆਰਾ ਸਾਹਿਬ
ਗੁਰਦੁਆਰਾ ਸਾਹਿਬ

Gurdaspur News : ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦੁਆਰੇ ਦੀ 8 ਕਨਾਲਾਂ ਅਤੇ 18 ਮਰਲੇ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜਿਆਂ ਨੂੰ ਕਰਵਾਇਆ ਖ਼ਤਮ 

ਗੁਰਦਾਸਪੁਰ/ਸਿਆਲਕੋਟ– ਸਿਆਲਕੋਟ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਫਰਵਾਲ ਰੋਡ 'ਤੇ ਸਥਿਤ ਇਤਿਹਾਸਕ ਗੁਰਦੁਆਰਾ ਬਾਬਾ ਦੀ ਬੇਰੀ ਦੇ ਨਾਲ ਲੱਗਦੇ ਛੱਪੜ ਅਤੇ ਜ਼ਮੀਨ ਨੂੰ 77 ਸਾਲਾਂ ਬਾਅਦ ਮੁੜ ਤੋਂ ਕਬਜ਼ੇ 'ਚ ਲੈ ਲਿਆ ਹੈ। 
ਸਰਹੱਦ ਪਾਰ ਸਰਹੱਦ ਪਾਰਲੇ ਸੂਤਰਾਂ ਅਨੁਸਾਰ ਇਹ ਜ਼ਮੀਨ ਭਾਰਤ ਅਤੇ ਪਾਕਿਸਤਾਨ ਦੀ ਵੰਡ ਤੋਂ ਬਾਅਦ ਹੀ ਇਕ ਪ੍ਰਭਾਵਸ਼ਾਲੀ ਹਿਜੜਾ ਪਰਿਵਾਰ ਨੇ ਆਪਣੇ ਕਬਜ਼ੇ ’ਚ ਲੈ ਲਈ ਸੀ। ਜ਼ਿਲ੍ਹਾ ਪ੍ਰਸ਼ਾਸਨ, ਨਗਰ ਪਾਲਿਕਾ, ਮਾਲ ਵਿਭਾਗ ਅਤੇ ਪੁਲਿਸ ਨੇ ਕਬਜ਼ਿਆਂ ਖ਼ਿਲਾਫ਼ ਸਾਂਝੀ ਮੁਹਿੰਮ ਚਲਾਈ। 
ਸੂਤਰਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਮਾਲ ਮੁਹੰਮਦ ਇਕਬਾਲ ਨੇ ਉਕਤ ਜ਼ਮੀਨ 'ਤੇ ਪ੍ਰਭਾਵਸ਼ਾਲੀ ਪਰਿਵਾਰ ਨੇ ਪਸ਼ੂ ਫਾਰਮ ਅਤੇ ਦੁਕਾਨਾਂ ਬਣਾ ਲਈਆਂ ਸਨ, ਜਦਕਿ ਇਕ ਸਿਆਸੀ ਪਾਰਟੀ ਨੇ ਆਪਣਾ ਦਫ਼ਤਰ ਬਣਾਇਆ ਹੋਇਆ ਸੀ ਅਤੇ ਸਥਾਨਕ ਲੋਕਾਂ ਨੇ ਸਿੱਖ ਭਾਈਚਾਰੇ ਦੀ ਜ਼ਮੀਨ 'ਤੇ ਕੁਝ ਘਰ ਵੀ ਬਣਾਏ ਹੋਏ ਸਨ। 

ਇਹ ਵੀ ਪੜੋ:Delhi News : ਭਾਰਤੀ ਬੈਂਕ ਹੁਣ ਦੁਨੀਆਂ ਦੇ ਦਿੱਗਜ ਬੈਂਕਾਂ ਨੂੰ ਦੇ ਰਹੇ ਟੱਕਰ, HDFC BANK ਦੁਨੀਆਂ ਦਾ 10ਵਾਂ ਸਭ ਤੋਂ ਵੱਡਾ ਬੈਂਕ ਬਣਿਆ  

ਵਿਸ਼ੇਸ਼ ਟੀਮ ਨੇ ਜ਼ਮੀਨ 'ਤੇ ਸਥਾਪਤ ਦੁਕਾਨਾਂ, ਸਿਆਸੀ ਪਾਰਟੀ ਦੇ ਦਫ਼ਤਰ ਅਤੇ ਪਸੂ ਪਾਲਕਾਂ ਨੂੰ ਢਾਹ ਦਿੱਤਾ। ਜ਼ਿਲ੍ਹਾ ਪ੍ਰਸ਼ਾਸਨ ਦੇ ਬੁਲਾਰੇ ਸਈਅਦ ਵਕਾਰ ਜਾਵੇਦ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦੁਆਰੇ ਦੀ 8 ਕਨਾਲਾਂ ਅਤੇ ਗੁਰਦੁਆਰਾ ਸਾਹਿਬ ਦੇ ਨਾਲ ਲੱਗਦੀ ਸਿੱਖ ਕੌਮ ਦੀ 18 ਮਰਲੇ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜ਼ੇ ਨੂੰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਨੇ ਗੁਰਦੁਆਰਾ ਸਾਹਿਬ ਦੀ ਮੌਜੂਦਾ ਇਮਾਰਤ ਅਤੇ ਛੱਪੜ ਦਾ ਨਿਰਮਾਣ ਕਰਵਾਇਆ ਸੀ। 

ਇਹ ਵੀ ਪੜੋ: Bathinda News : ਪੰਜਾਬ ਦੇ ਸ਼ੇਰ ਪੁੱਤਾਂ ਨੇ ਦੁਨੀਆਂ ਦੇ ਸਭ ਤੋਂ ਉੱਚੇ ਟਰੈਕ 'ਤੇ ਨਿਸ਼ਾਨ ਸਾਹਿਬ ਤੇ ਲਹਿਰਾਇਆ ਤਿਰੰਗਾ

ਉਨ੍ਹਾਂ ਦੱਸਿਆ ਕਿ 1947 ਵਿਚ ਭਾਰਤ ਦੀ ਵੰਡ ਤੋਂ ਬਾਅਦ ਇਸ ਛੱਪੜ ਨੂੰ ਬੰਦ ਕਰ ਦਿੱਤਾ ਗਿਆ ਅਤੇ ਬਾਅਦ ਵਿਚ ਸਥਾਨਕ ਲੋਕਾਂ ਨੇ ਇਸ ਦੀ ਜ਼ਮੀਨ 'ਤੇ ਕਬਜ਼ਾ ਕਰ ਲਿਆ। ਮੁਹੰਮਦ ਇਕਬਾਲ ਨੇ ਦੱਸਿਆ ਕਿ ਮਾਫੀਆ ਤੋਂ ਮੁਕਤ ਕਰਵਾਈ ਗਈ ਜ਼ਮੀਨ ਔਕਾਫ ਵਿਭਾਗ ਨੂੰ ਸੌਂਪ ਦਿੱਤੀ ਜਾਵੇਗੀ, ਜੋ ਅੱਗੇ ਇਸ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੇ ਹਵਾਲੇ ਕਰ ਦੇਵੇਗਾ।  ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ’ਚ ਸ਼ਾਮਲ ਪਾਏ ਜਾਣ ਵਾਲੇ ਔਕਾਫ਼ ਵਿਭਾਗ ਦੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਮੀਨ ਸੌਂਪਣ ਲਈ ਸਿੱਖ ਭਾਈਚਾਰੇ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

(For more news apart from After 77 years of India-Pakistan partition, the historic Gurdwara got back the land News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement