
Banur Encounter: ਐਨਕਾਉਂਟਰ ਦੌਰਾਨ ਗੈਂਗਸਟਰ ਦੇ ਲੱਗੀ ਗੋਲੀ
Banur Encounter news in punjabi : ਬਨੂੜ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਵਿਚ ਗੈਂਗਸਟਰ ਦੇ ਗੋਲੀ ਲੱਗੀ ਹੈ। ਜਾਣਕਾਰੀ ਅਨੁਸਾਰ ਗੈਂਗਸਟਰ ਭੱਜਣ ਦੀ ਕੋਸ਼ਿਸ ਕਰ ਰਿਹਾ ਸੀ, ਜਵਾਬ ਵਿਚ ਪੁਲਿਸ ਨੇ ਫਾਇਰਿੰਗ ਕੀਤੀ। ਐਨਕਾਉਂਟਰ ਦੌਰਾਨ ਗੈਂਗਸਟਰ ਦੇ ਗੋਲੀ ਲੱਗੀ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਵਿਦੇਸ਼ 'ਚ ਰਹਿੰਦੇ ਗੈਂਗਸਟਰ ਦੇ ਇਸ਼ਾਰੇ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਪਤਾ ਲੱਗਾ ਹੈ ਕਿ ਇਸ ਗੈਂਗਸਟਰ ਨੇ ਪਟਿਆਲਾ ਵਿੱਚ ਦੋ ਵਾਰਦਾਤਾਂ ਕੀਤੀਆਂ ਹਨ।
ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਇਸ ਕਾਰਵਾਈ ਦੀ ਅਗਵਾਈ ਕਰ ਰਹੀ ਹੈ। ਜਿਸ ਵਿੱਚ ਪਟਿਆਲਾ ਪੁਲਿਸ ਵੀ ਸ਼ਾਮਲ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਅਧਿਕਾਰੀ ਜਲਦੀ ਹੀ ਪੂਰੀ ਜਾਣਕਾਰੀ ਦੇਣਗੇ।
ਇਹ ਵੀ ਪੜ੍ਹੋ: Patiala News: ਪਹਿਲਾਂ ਕੀਤੀ ਦੋਸਤੀ, ਫਿਰ ਵਿਆਹ ਦਾ ਲਾਰਾ ਲਗਾ ਕੇ ਕੁੜੀ ਨਾਲ 6 ਮਹੀਨਿਆਂ ਤੱਕ ਬਣਾਏ ਸਰੀਰਕ ਸਬੰਧ
ਪੁਲਿਸ ਅਨੁਸਾਰ ਇਸ ਗੈਂਗਸਟਰ ਨੇ ਬੀਤੀ ਰਾਤ ਦੋ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਇਕ ਥਾਂ 'ਤੇ ਉਸ ਦੀ ਪਟਿਆਲਾ ਵਿਚ ਪਲਾਜ਼ਾ ਕਰਮਚਾਰੀਆਂ ਨਾਲ ਤਕਰਾਰ ਵੀ ਹੋ ਗਈ। ਇਸ ਤੋਂ ਬਾਅਦ ਉਸ ਦੀ ਤਸਵੀਰ ਉਥੇ ਲੱਗੇ ਕੈਮਰੇ ਵਿੱਚ ਕੈਦ ਹੋ ਗਈ। ਇਸ ਤੋਂ ਬਾਅਦ ਮੁਹਾਲੀ ਅਤੇ ਰਾਜਪੁਰਾ ਦੀ ਪੁਲਿਸ ਸਰਗਰਮ ਹੋ ਗਈ।
ਇਹ ਵੀ ਪੜ੍ਹੋ: Jalandhar News: ਲਖਬੀਰ ਲੰਡਾ ਗੈਂਗ ਦੇ ਸਾਥੀ ਹਥਿਆਰਾਂ ਸਮੇਤ ਕੀਤਾ ਕਾਬੂ
ਇਸ ਮਗਰੋਂ ਉਸ ਨੂੰ ਬਨੂੜ ਨੇੜੇ ਘੇਰ ਲਿਆ ਗਿਆ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਿਵੇਂ ਹੀ ਉਸ 'ਤੇ ਜਵਾਬੀ ਕਾਰਵਾਈ ਕੀਤੀ ਤਾਂ ਉਹ ਖੇਤਾਂ 'ਚੋਂ ਭੱਜਦਾ ਹੋਇਆ ਜ਼ਖ਼ਮੀ ਹੋ ਗਿਆ। ਐਂਬੂਲੈਂਸ ਮੌਕੇ 'ਤੇ ਪਹੁੰਚ ਗਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Banur Encounter news in punjabi , stay tuned to Rozana Spokesman)