
Jalandhar News: ਗੁਆਂਢੀ ਜ਼ਿਲ੍ਹਿਆਂ ਵਿੱਚ ਕਤਲ ਅਤੇ ਜਬਰੀ ਵਸੂਲੀ ਵਰਗੇ ਘਿਨਾਉਣੇ ਅਪਰਾਧਾਂ ਵਿਚ ਵੀ ਸ਼ਾਮਲ
Lakhbir Landa gang accomplice arrested with weapons Jalandhar News : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲਖਬੀਰ ਲੰਡਾ ਗੈਂਗ ਦੇ 5 ਹੋਰ ਮੈਂਬਰ ਗ੍ਰਿਫਤਾਰ ਕਰ ਲਏ ਹਨ। ਉਨ੍ਹਾਂ ਤੋਂ 3 ਪਿਸਤੌਲ ਅਤੇ ਕਾਰਤੂਸ ਜ਼ਬਤ ਕੀਤੇ ਹਨ। ਇਹ ਗੁਆਂਢੀ ਜ਼ਿਲ੍ਹਿਆਂ ਵਿਚ ਕਤਲ ਅਤੇ ਜਬਰੀ ਵਸੂਲੀ ਵਰਗੇ ਘਿਨਾਉਣੇ ਅਪਰਾਧਾਂ ਵਿਚ ਵੀ ਸ਼ਾਮਲ ਹਨ।
ਇਸ ਗਿਰੋਹ ਦੇ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਹੁਣ ਸਿਮਰਨਜੀਤ ਸਿੰਘ ਵਾਸੀ ਪਿੰਡ ਸੰਗਤਪੁਰਾ ਜ਼ਿਲ੍ਹਾ ਤਰਨਤਾਰਨ, ਪਰਮਜੀਤ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ, ਦਿਲਬਾਗ ਸਿੰਘ ਉਰਫ਼ ਵਾਸੀ ਤਰਨ ਤਾਰਨ, ਦਿਲਪ੍ਰੀਤ ਸਿੰਘ ਵਾਸੀ ਤਰਨਤਾਰਨ ਅਤੇ ਸਾਜਨਦੀਪ ਸਿੰਘ ਵਾਸੀ ਪਿੰਡ ਕੁੱਤੀਵਾਲਾ ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਪਰਮਜੀਤ ਸਿੰਘ ਉਰਫ ਪੰਮਾ ਨੇ 30 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਅਤੇ ਇੱਕ ਹੋਰ ਮੁਲਜ਼ਮ ਸਿਮਰਨਜੀਤ ਸਿੰਘ ਉਰਫ਼ ਸਿੰਮਾ ਨੇ 32 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਰੱਖਣ ਦੀ ਗੱਲ ਕਬੂਲ ਕੀਤੀ। ਸ਼ਰਮਾ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਲਖਵੀਰ ਸਿੰਘ ਉਰਫ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਕਹਿਣ ’ਤੇ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਧਮਕੀਆਂ ਦਿੰਦਾ ਸੀ ਅਤੇ ਉਸ ਕੋਲੋਂ 30 ਬੋਰ ਦੇ ਜਿੰਦਾ ਰੌਂਦ ਬਰਾਮਦ ਹੋਏ ਸਨ