ਉਘੇ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ 'ਚ ਹੋਇਆ ਦੇਹਾਂਤ
Published : Jul 14, 2025, 9:54 pm IST
Updated : Jul 14, 2025, 10:28 pm IST
SHARE ARTICLE
Legendary runner Fauja Singh passes away at the age of 114
Legendary runner Fauja Singh passes away at the age of 114

ਬਜ਼ੁਰਗਾਂ ਦੀ ਮੈਰਾਥਨ 'ਚ ਬਣਾਏ ਸਨ ਵੱਡੇ ਰਿਕਾਰਡ

ਜਲੰਧਰ : ਉੱਘੇ ਦੌੜਾਕ ਫ਼ੌਜਾ ਸਿੰਘ ਦਾ 114 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਾਮ ਵੇਲੇ ਘਰ ਦੇ ਬਾਹਰ ਸੈਰ ਕਰ ਰਹੇ ਸਨ ਉਸ ਵਕਤ ਕਾਰ ਨੇ ਟੱਕਰ ਮਾਰ ਦਿੱਤੀ ਅਤੇ ਉਹ ਜ਼ਖ਼ਮੀ ਹੋ ਗਏ। ਜਲੰਧਰ ਦੇ ਸ੍ਰੀਮਾਨ ਹਸਪਤਾਲ ਵਿਖੇ ਫੌਜਾ ਸਿੰਘ ਨੇ ਆਖ਼ਰੀ ਸਾਹ ਲਏ।

 ਉਨ੍ਹਾਂ ਦਾ ਜਨਮ 1911 ਵਿੱਚ ਜਲੰਧਰ ਦੇ ਪਿੰਡ ਬਿਆਸ ਵਿੱਚ ਜਨਮ ਹੋਇਆ ਸੀ। ਫੌਜਾ ਸਿੰਘ ਦਾ ਵਿਆਹ ਗਿਆਨ ਕੌਰ ਨਾਲ ਹੋਇਆ। ਫੌਜਾ ਦਾ ਘਰੇਲੂ ਜੀਵਨ ਸ਼ੁਰੂ ਹੋਇਆ। ਫੌਜਾ ਖੇਤਾਂ ਵਿੱਚ ਕੰਮ ਕਰਦੇ ਸੀ ਅਤੇ ਗਿਆਨ ਕੌਰ ਘਰ ਵਿੱਚ ਕੰਮ ਕਰਦੀ ਸੀ। ਆਉਣ ਵਾਲੇ ਸਾਲਾਂ ਵਿੱਚ ਪਰਿਵਾਰ ਵਧਦਾ ਗਿਆ। ਫੌਜਾ ਦੇ ਤਿੰਨ ਪੁੱਤਰ ਅਤੇ ਤਿੰਨ ਧੀਆਂ ਹੋਈਆਂ, ਜਿਨ੍ਹਾਂ ਦੇ ਕੁੱਲ 6 ਬੱਚੇ ਹੋਏ।

ਫੌਜਾ ਸਿੰਘ ਦੇ ਨਾਂ ਹਨ ਇਹ ਵਿਸ਼ਵ ਰਿਕਾਰਡ

ਫੌਜਾ ਸਿੰਘ ਨੇ 2000 ਵਿਚ 89 ਸਾਲ ਦੀ ਉਮਰ ’ਚ ਲੰਡਨ ਮੈਰਾਥਨ ਤੋਂ ਦੌੜਨ ਦੀ ਸ਼ੁਰੂਆਤ ਕੀਤੀ। 2003 ’ਚ 92 ਸਾਲ ਦੀ ਉਮਰ ’ਚ ਉਨ੍ਹਾਂ ਨੇ 90 ਸਾਲਾਂ ਤੋਂ ਉਪਰ ਬਾਬਿਆਂ ਦੀ ਦੌੜ ’ਚ ਹਿੱਸਾ ਲਿਆ ਅਤੇ 5 ਘੰਟੇ 40 ਮਿੰਟਾਂ ਦਾ ਵਿਸ਼ਵ ਰਿਕਾਰਡ ਬਣਾਇਆ। ਇਸ ਤੋਂ ਬਾਅਦ 2003 ’ਚ ਲੰਡਨ ਮੈਰਾਥਨ ਉਨ੍ਹਾਂ ਨੇ 6 ਘੰਟੇ 2 ਮਿੰਟ ’ਚ ਪੂਰੀ ਕੀਤੀ। ਇਸ ਤਰ੍ਹਾਂ ਉਨ੍ਹਾਂ ਨੇ ਮੈਰਾਥਨਜ਼ ’ਚ ਹਿੱਸਾ ਲੈਣਾ ਜਾਰੀ ਰੱਖਿਆ ਅਤੇ 2012 ਤਕ ਉਨ੍ਹਾਂ ਨੇ 6 ਲੰਡਨ ਮੈਰਾਥਨਜ਼ ਹਿੱਸਾ ਲਿਆ। ਦੋ ਕੈਨੇਡੀਆਈ ਮੈਰਾਥਨਜ਼, ਨਿਊਯਾਰਕ ਮੈਰਾਥਨਜ਼ ਅਤੇ ਅਨੇਕਾਂ ਹਾਫ ਮੈਰਾਥਨਜ਼ ’ਚ ਹਿੱਸਾ ਲਿਆ। ਉਨ੍ਹਾਂ ਦੀਆਂ ਮੈਰਾਥਨਜ਼ ਦੇ ਖੇਤਰ ’ਚ ਪ੍ਰਾਪਤੀਆਂ ਦੀ ਬਦੌਲਤ 13 ਨਵੰਬਰ 2003 ਨੂੰ ਅਮਰੀਕਾ ਦੇ ਗਰੁੱਪ ਨੈਸ਼ਨਲ ਐਥਨਿਕ ਕੋਲੇਸ਼ਨ ਨੇ ‘ਏਲਿਸ ਆਈਲੈਂਡ ਮੈਡਲ ਆਫ ਆਨਰ’ਨਾਲ ਸਨਮਾਨਿਤ ਕੀਤਾ। ਇਸ ਗਰੁੱਪ ਦੇ ਚੇਅਰਮੈਨ ਵਿਲੀਅਮ ਫੁਗਾਜ਼ੀ ਨੇ ਕਿਹਾ ਕਿ ਸਿੰਘ ਨਸਲੀ ਸਹਿਣਸ਼ੀਲਤਾ ਦਾ ਪ੍ਰਤੀਕ ਹੈ ਅਤੇ ਉਸ ਦਾ ਦੌੜਨਾ 11 ਸਤੰਬਰ ਨੂੰ ਹੋਏ ਅੱਤਵਾਦੀ ਪਾੜੇ ਨੂੰ ਦੂਰ ਕਰਨ ’ਚ ਮਦਦ ਕਰਦਾ ਹੈ। ਉਹ ਸਭ ਤੋਂ ਵੱਡੀ ਪ੍ਰੇਰਣਾ ਹੈ। ਇਸ ਤੋਂ ਬਾਅਦ ਯੂ. ਕੇ. ਆਧਾਰਿਤ ਇਕ ਸੰਗਠਨ ਵਲੋਂ ਉਨ੍ਹਾਂ ਨੂੰ ‘ਪ੍ਰਾਈਡ ਆਫ ਇੰਡੀਆ’ਦਾ ਖਿਤਾਬ ਵੀ ਦਿੱਤਾ ਗਿਆ।

ਵਿਸ਼ਵ ਦੇ ਪਹਿਲੇ 100 ਸਾਲਾ ਦੌੜਾਕ

16 ਅਕਤੂਬਰ 2011 ਨੂੰ ਟੋਰਾਂਟੋ ਮੈਰਾਥਨ 8 ਘੰਟੇ 11 ਮਿੰਟ ਅਤੇ 6 ਸਕਿੰਟ ’ਚ ਪੂਰੀ ਕਰ ਕੇ ਉਹ ਵਿਸ਼ਵ ਦੇ ਪਹਿਲੇ 100 ਸਾਲਾ ਬਜ਼ੁਰਗ ਦੌੜਾਕ ਬਣੇ ਪਰ ਗਿੰਨੀਜ਼ ਵਰਲਡ ਰਿਕਾਰਡਜ਼ ਨੇ ਇਸ ਰਿਕਾਰਡ ਨੂੰ ਮਾਨਤਾ ਨਹੀਂ ਦਿੱਤੀ ਕਿਉਂਕਿ ਉਨ੍ਹਾਂ ਕੋਲ ਜਨਮ ਸਰਟੀਫਿਕੇਟ ਨਹੀਂ ਸੀ ਪਰ ਬਾਅਦ ’ਚ ਉਨ੍ਹਾਂ ਨੇ ਆਪਣਾ ਬ੍ਰਿਟਿਸ਼ ਪਾਸਪੋਰਟ ਅਤੇ ਮਹਾਰਾਣੀ ਐਲਿਜ਼ਬੇਥ ਵਲੋਂ 100ਵੇਂ ਜਨਮ ਦਿਨ ’ਤੇ ਭੇਜੀ ਚਿੱਠੀ ਦਿਖਾਈ, ਜਿਸ ਤੋਂ ਬਾਅਦ ਉਨ੍ਹਾਂ ਦਾ ਨਾਂ ਗਿੰਨੀਜ਼ ਵਰਲਡ ਰਿਕਾਰਡਜ਼ ’ਚ ਦਰਜ ਹੋਇਆ।

ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਦੁੱਖ ਪ੍ਰਗਟ ਕੀਤਾ
 

"ਮਹਾਨ ਮੈਰਾਥਨ ਦੌੜਾਕ ਬਾਪੂ ਫੌਜਾ ਸਿੰਘ ਜੀ ਨੂੰ ਸ਼ਰਧਾਂਜਲੀ, ਜਿਨ੍ਹਾਂ ਦਾ 114 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਦ੍ਰਿੜ ਇਰਾਦੇ ਅਤੇ ਤਾਕਤ ਦਾ ਇਕ ਸਦੀਵੀ ਪ੍ਰਤੀਕ - ਉਨ੍ਹਾਂ ਨੇ ਦੁਨੀਆ ਭਰ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ।"

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਦਿੱਤੀ ਸ਼ਰਧਾਂਜਲੀ

ਸਰਦਾਰ ਫੌਜਾ ਸਿੰਘ ਜੀ ਦੇ ਦੇਹਾਂਤ 'ਤੇ ਬਹੁਤ ਦੁੱਖ ਹੋਇਆ। ਉਹ ਮਹਾਨ ਮੈਰਾਥਨ ਦੌੜਾਕ ਅਤੇ ਦ੍ਰਿੜਤਾ ਅਤੇ ਉਮੀਦ ਦੇ ਸਥਾਈ ਪ੍ਰਤੀਕ ਸਨ। 114 ਸਾਲ ਦੀ ਉਮਰ 'ਚ ਵੀ ਉਹ ਆਪਣੀ ਤਾਕਤ ਅਤੇ ਵਚਨਬੱਧਤਾ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹੇ। ਮੈਨੂੰ ਦਸੰਬਰ 2024 'ਚ ਉਨ੍ਹਾਂ ਦੇ ਪਿੰਡ ਬਿਆਸ, ਜ਼ਿਲ੍ਹਾ ਜਲੰਧਰ 'ਚ 2 ਦਿਨਾਂ 'ਨਸ਼ਾ ਮੁਕਤ-ਰੰਗਲਾ ਪੰਜਾਬ' ਮਾਰਚ ਦੌਰਾਨ ਉਨ੍ਹਾਂ ਨਾਲ ਚੱਲਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਦੀ ਮੌਜੂਦਗੀ ਨੇ ਮਾਰਚ 'ਚ ਬੇਮਿਸਾਲ ਊਰਜਾ ਅਤੇ ਉਤਸ਼ਾਹ ਭਰ ਦਿੱਤਾ।
ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਉਨ੍ਹਾਂ ਦਾ ਅੱਜ ਉਨ੍ਹਾਂ ਦੇ ਪਿੰਡ 'ਚ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ। ਹਾਲਾਂਕਿ ਉਨ੍ਹਾਂ ਦੀ ਵਿਰਾਸਤ ਹਮੇਸ਼ਾ ਇਕ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਲਈ ਲੜਨ ਵਾਲਿਆਂ ਦੇ ਦਿਲਾਂ 'ਚ ਜ਼ਿੰਦਾ ਰਹੇਗੀ। ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਦੇ ਪ੍ਰਸ਼ੰਸਕਾਂ ਪ੍ਰਤੀ ਮੇਰੀਆਂ ਦਿਲੀ ਸੰਵੇਦਨਾ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।
 

1010

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement