
ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਿਕ 6 ਮਹੀਨੇ ਬਾਅਦ ਮੁੜ ਹੋਵੇਗੀ ਸੁਣਵਾਈ
ਚੰਡੀਗੜ੍ਹ: ਸੁਪਰੀਮ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫ਼ੈਸਰਾਂ ਦੀ ਭਰਤੀ ਨੂੰ ਰੱਦ ਕਰ ਦਿੱਤਾ ਗਿਆ। ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ 6 ਮਹੀਨੇ ਬਾਅਦ ਮੁੜ ਸੁਣਵਾਈ ਹੋ ਗਈ।
ਸੁਪਰੀਮ ਕੋਰਟ ਨੇ ਪੰਜਾਬ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਨਿਯੁਕਤੀ ਰੱਦ ਕਰ ਦਿੱਤੀ। ਅਦਾਲਤ ਨੇ ਸਤੰਬਰ 2024 ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਵੱਲੋਂ ਦਿੱਤੇ ਗਏ ਹੁਕਮ ਨੂੰ ਰੱਦ ਕਰ ਦਿੱਤਾ, ਜਿਸ ਨੇ ਇਸ ਨਿਯੁਕਤੀ ਨੂੰ ਜਾਇਜ਼ ਠਹਿਰਾਇਆ ਸੀ।
ਅਦਾਲਤ ਨੇ ਕਿਹਾ ਕਿ ਨਿਯੁਕਤੀ ਪ੍ਰਕਿਰਿਆ ਮਨਮਾਨੀ ਹੈ, ਜਿਸ ਵਿੱਚ ਨਿਯਮਾਂ ਅਤੇ ਕਾਨੂੰਨਾਂ ਨੂੰ ਦਾਅ 'ਤੇ ਲਗਾਇਆ ਗਿਆ ਸੀ। ਰਾਜ ਸਰਕਾਰ ਕੋਲ ਇਸਨੂੰ ਜਾਇਜ਼ ਠਹਿਰਾਉਣ ਦਾ ਕੋਈ ਜਾਇਜ਼ ਕਾਰਨ ਨਹੀਂ ਹੈ।ਅਦਾਲਤ ਨੇ ਪੰਜਾਬ ਸਰਕਾਰ ਨੂੰ ਯੂਜੀਸੀ ਦੇ ਨਿਯਮਾਂ ਅਨੁਸਾਰ ਨਿਯੁਕਤੀ ਪ੍ਰਕਿਰਿਆ ਨਵੇਂ ਸਿਰੇ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।