Punjab News: ਪੰਜਾਬ ਕੈਬਨਿਟ 'ਚ ਬੇਅਦਬੀ ਬਿੱਲ ਨੂੰ ਦਿੱਤੀ ਗਈ ਮਨਜ਼ੂਰੀ
Published : Jul 14, 2025, 1:50 pm IST
Updated : Jul 14, 2025, 1:50 pm IST
SHARE ARTICLE
Punjab Cabinet approves sacrilege bill
Punjab Cabinet approves sacrilege bill

ਅੱਜ ਵਿਧਾਨ ਸਭਾ ਵਿਚ ਪੇਸ਼ ਹੋ ਸਕਦਾ ਹੈ ਬਿੱਲ

Punjab Cabinet Approves Sacrilege bill: ਮੁੱਖ ਮੰਤਰੀ ਨਿਵਾਸ ਉੱਤੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਗਈ। ਇਸ ਮੀਟਿੰਗ ਵਿਚ ਬੇਅਦਬੀ ਮਾਮਲਿਆਂ ਬਾਰੇ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਕੀਤੇ ਗਏ ਬਿੱਲ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਮਿਲੇਗੀ। ਇਹ ਬਿੱਲ ਅੱਜ ਹੀ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾ ਸਕਦਾ ਹੈ ਅਤੇ ਫਿਰ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਵੱਖ-ਵੱਖ ਸੰਗਠਨਾਂ ਅਤੇ ਆਮ ਲੋਕਾਂ ਤੋਂ ਰਾਇ ਵੀ ਲਈ ਜਾਵੇਗੀ। 

ਇਸ ਬਾਰੇ ਜਾਣਕਾਰੀ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਵਲੋਂ ਦਿੱਤੀ ਗਈ ਹੈ।

ਸੌਂਦ ਨੇ ਕਿਹਾ ਕਿ ਇਸ ਵੇਲੇ ਬੇਅਦਬੀ ਵਰਗੇ ਮਾਮਲਿਆਂ ਲਈ ਭਾਰਤੀ ਨਿਆਂ ਸੰਹਿਤਾ ਦੀ ਧਾਰਾ 298 ਅਤੇ 299 ਤਹਿਤ ਵੱਧ ਤੋਂ ਵੱਧ ਤਿੰਨ ਸਾਲ ਦੀ ਸਜ਼ਾ ਦੀ ਵਿਵਸਥਾ ਹੈ। ਪਰ ਪੰਜਾਬ ਸਰਕਾਰ ਇਸ ਸਜ਼ਾ ਨੂੰ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਵਧਾਉਣ ਦਾ ਪ੍ਰਸਤਾਵ ਰੱਖ ਰਹੀ ਹੈ।

ਇਸ ਦੇ ਨਾਲ ਹੀ ਸਰਕਾਰ ਕਾਨੂੰਨ ਵਿਚ ਅਜਿਹੇ ਪ੍ਰਬੰਧ ਜੋੜਨਾ ਚਾਹੁੰਦੀ ਹੈ ਤਾਂ ਜੋ ਨਾ ਸਿਰਫ਼ ਦੋਸ਼ੀ ਨੂੰ ਸਗੋਂ ਉਸ ਦੇ ਪਰਿਵਾਰ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਜਾ ਸਕੇ। ਮਕਸਦ ਇਹ ਹੈ ਕਿ ਕੋਈ ਦੁਬਾਰਾ ਅਜਿਹੀ ਕਾਰਵਾਈ ਬਾਰੇ ਸੋਚ ਵੀ ਨਾ ਸਕੇ।

ਇਸ ਕੈਬਨਿਟ ਮੀਟਿੰਗ ਵਿਚ ਕਾਨੂੰਨ ਸੰਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ। ਜੇਕਰ ਇਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ, ਤਾਂ ਇਹ ਪੰਜਾਬ ਵਿਚ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਹੁਣ ਤੱਕ ਦਾ ਸਭ ਤੋਂ ਸਖ਼ਤ ਕਦਮ ਮੰਨਿਆ ਜਾਵੇਗਾ।
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement